Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਦੇਹਰਾਦੂਨ ਪਬਲਿਕ ਸਕੂਲ ਰਾਣੀਪੁਰ ਵਿਖੇ ਮਨਾਇਆ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 555 ਵਾਂ ਪ੍ਰਕਾਸ਼ ਪੁਰਬ

ਦੇਹਰਾਦੂਨ ਪਬਲਿਕ ਸਕੂਲ ਰਾਣੀਪੁਰ ਵਿਖੇ ਮਨਾਇਆ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 555 ਵਾਂ ਪ੍ਰਕਾਸ਼ ਪੁਰਬ

ਫਗਵਾੜਾ 18 ਨਵੰਬਰ (ਲਾਲੀ )

* ਵਿਦਿਆਰਥੀਆਂ ਨੇ ਸ਼ਬਦ ਕੀਰਤਨ ਕਰਦਿਆਂ ਕੀਤੀ ਨਗਰ ਪਰਿਕ੍ਰਮਾ

: ਦੇਹਰਾਦੂਨ ਪਬਲਿਕ ਸਕੂਲ ਪਿੰਡ ਰਾਣੀਪੁਰ ਤਹਿਸੀਲ ਫਗਵਾੜਾ ਵਿਖੇ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਪੁਰਬ ਬੜੇ ਉਤਸ਼ਾਹ ਦੇ ਨਾਲ ਮਨਾਇਆ ਗਿਆ। ਇਸ ਦੌਰਾਨ ਸਕੂਲ ਪਿ੍ਰੰਸੀਪਲ ਅਵਨੀਤਾ ਤ੍ਰੇਹਨ ਦੀ ਅਗਵਾਈ ਹੇਠ ਨਿੱਕੇ-ਨਿੱਕੇ ਬੱਚਿਆਂ ਨੇ ਸ਼ਬਦ ਕੀਰਤਨ ਕਰਦੇ ਹੋਏ ਪਿੰਡ ਦੀ ਪਰਿਕ੍ਰਮਾ ਕੀਤੀ। ਪਿੰਡ ਵਾਸੀਆਂ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਸਕੂਲ ਸਟਾਫ ਅਤੇ ਵਿਦਿਆਰਥੀਆਂ ਨੂੰ ਸਿਰੋਪੇ ਪਾ ਕੇ ਸਨਮਾਨਤ ਕੀਤਾ। ਪਿ੍ਰੰਸੀਪਲ ਅਵਨੀਤਾ ਤ੍ਰੇਹਨ ਨੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਜਾਣੂ ਕਰਵਾਇਆ ਅਤੇ ਦੱਸਿਆ ਕਿ ਗੁਰੂ ਸਾਹਿਬ ਨੇ ਸਮੁੱਚੀ ਮਨੁੱਖਤਾ ਨੂੰ ਸਾਂਝੀਵਾਲਤਾ ਦਾ ਉਪਦੇਸ਼ ਦਿੱਤਾ ਹੈ। ਉਹਨਾਂ ਨੇ ਆਪਣੀ ਬਾਣੀ ਰਾਹੀਂ ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ ਦਾ ਸਿਧਾਂਤ ਸਮਾਜ ਦੇ ਸਾਹਮਣੇ ਰੱਖਿਆ। ਸਾਨੂੰ ਉਹਨਾਂ ਦੇ ਪਾਏ ਪੂਰਨਿਆਂ ਤੇ ਚੱਲਣਾ ਚਾਹੀਦਾ ਹੈ। ਸਮੂਹ ਸਕੂਲ ਸਟਾਫ ਨੇ ਵੀ ਵਿਦਿਆਰਥੀਆਂ ਨੂੰ ਗੁਰਪੁਰਬ ਦੀ ਵਧਾਈ ਦਿੱਤੀ। ਇਸ ਮੌਕੇ ਬਲਜੀਤ ਕੌਰ, ਨੀਸ਼ੂ ਕੁਲਾਰ, ਸੁਨੀਤਾ, ਗੁਰਪ੍ਰੀਤ ਕੌਰ, ਰਾਜਵਿੰਦਰ ਕੌਰ, ਜਸਵੀਰ ਕੌਰ, ਦਲਜੀਤ ਕੌਰ, ਰਮਨਦੀਪ ਕੌਰ, ਪਰਨੀਤ ਕੌਰ, ਨੀਲਮ ਰਾਣੀ, ਸਤਪਾਲ ਆਦਿ ਹਾਜਰ ਸਨ।