Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing *ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ,ਵਲੋ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌੜੀ ਨੁੂੰ ਦਿੱਤਾ ਮੰਗ ਪੱਤਰ*

*ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ,ਵਲੋ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌੜੀ ਨੁੂੰ ਦਿੱਤਾ ਮੰਗ ਪੱਤਰ*

*ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ,ਵਲੋ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌੜੀ ਨੁੂੰ ਦਿੱਤਾ ਮੰਗ ਪੱਤਰ*

ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਵਾਅਦਾ ਯਾਦ ਕਰਵਾਇਆ

ਗੜਸ਼ੰਕਰ 3 ਅਪ੍ਰੈਲ (ਜਤਿੰਦਰ ਪਾਲ ਸਿੰਘ ਕਲੇਰ ) ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ (ਪੀ ਪੀ ਐਫ)ਪੰਜਾਬ ਵਲੋ ਨਵੀ ਸਰਕਾਰ ਦੇ ਮੰਤਰੀਆਂ/ ਵਿਧਾਇਕਾ ਨੁੂੰ ਚੋਣਾਂ ਦੌਰਾਨ ਪੁਰਾਣੀ ਪੈਨਸ਼ਨ ਬਹਾਲ ਕਰਨ ਦੇ ਕੀਤੇ ਐਲਾਨ ਨੂੰ ਯਾਦ ਕਰਾਉਣ ਲਈ ਮੰਗ ਪੱਤਰ ਦੇਣ ਦੇ ਦਿੱਤੇ ਸੱਦੇ ਤਹਿਤ ਪੁਰਾਣੀ ਪੇੈਨਸ਼ਨ ਪ੍ਰਾਪਤੀ ਫਰੰਟ ਤੇ ਪੁਰਾਣੀ ਪੈਨਸ਼ਨ ਬਹਾਲੀ ਕਮੇਟੀ ਵੱਲੋ ਸਾਂਝੇ ਤੌਰ, ਗੜਸ਼ੰਕਰ ਹਲਕਾ ਦੇ ਵਿਧਾਇਕ ਸ੍ਰ.ਜੈ ਕ੍ਰਿਸ਼ਨ ਸਿੰਘ ਰੋੌੜੀ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਸਮੇ ਮੰਗ ਪੱਤਰ ਦਿੰਦੇ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਪੰਜਾਬ ਦੇ ਆਗੂਆਂ ਸੁਖਦੇਵ ਡਾਨਸੀਵਾਲ ਅਤੇ ਕਰਨੈਲ ਸਿੰਘ ਮਾਹਿਲਪੁਰ, ਪੁਰਾਣੀ ਪੇੈਨਸ਼ਨ ਬਹਾਲੀ ਕਮੇਟੀ ਦੇ ਆਗੂ ਸੱਤਪਾਲ ਮਿਨਹਾਸ ਨੇ ਕਿਹਾ ਕਿ ਆਪ ਪਾਰਟੀ ਵਲੋਂ ਵਿਰੋਧੀ ਧਿਰ ਹੁੰਦਿਆ ਚੋਣਾਂ ਤੋ ਪਹਿਲਾਂ ਪੰਜਾਬ ਦੇ ਮੁਲਾਜ਼ਮਾ ਨਾਲ ਮੁਲਾਜ਼ਮ ਮੰਗਾਂ ਤੇ ਪੂਰਨ ਸਹਿਮਤੀ ਦਿੱਤੀ ਸੀ ਅਤੇ ਸਰਕਾਰ ਬਣਨ ਤੇ ਤੁਰੰਤ ਇਹਨਾਂ ਮੰਗਾਂ ਨੁੂੰ ਪੂਰੀਆਂ ਕੀਤੀਆਂ ਜਾਵੇਗਾ । ਅਤੇ ਮੁਲਾਜ਼ਮਾ ਦੀ ਅਹਿਮ ਮੰਗ ਪੁਰਾਣੀ ਪੈਨਸ਼ਨ ਨੁੂੰ ਵੀ ਤੁਰੰਤ ਲਾਗੂ ਕੀਤਾ ਜਾਵੇਗਾ। ਆਗੂਆਂ ਨੁੂੰ ਵਿਧਾਇਕ ਜੈ ਕ੍ਰਿਸ਼ਨ ਰੌੜੀ ਵਲੋ ਪੂਰਾ ਭਰੋਸਾ ਦਿੱਤਾ। ਇਸ ਵੇਲੇ ਮੰਗ ਪੱਤਰ ਦੇਣ ਸਮੇਂ ਪ੍ਰਦੀਪ ਕੁਮਾਰ, ਵਿਨੇ ਕੁਮਾਰ, ਤੇਜ ਪਾਲ, ਜਰਨੈਲ ਸਿੰਘ, ਹਰਪਾਲ ਸਿੰਘ ਸਹੋਤਾ, ਜਗਦੀਪ ਕੁਮਾਰ, ਮਨਜੀਤ ਬਿੰਜੋੰ, ਬਲਵਿੰਦਰ ਖਾਨਪੁਰ, ਹਰੀ ਰਾਮ, ਨਰਿੰਦਰ ਕੁਮਾਰ, ਹਰਮੇਸ਼ ਮਲਕੋਵਾਲ ਅੇੈੱਚ ਟੀ, ਜਸਵੀਰ ਸਿੰਘ ਸੀ.ਅੇੈੱਚ.ਟੀ. ਰਾਕੇਸ਼ ਕੁਮਾਰ, ਹੰਸ ਰਾਜ ਗੜਸ਼ੰਕਰ ਤੇ ਮੈਡਮ ਮਨਜੀਤ ਕੋੌਰ, ਮੈਡਮ ਪੂਜਾ ਭਾਟੀਆ, ਮੈਡਮ ਸੁਨੀਤਾ ਕੁਮਾਰੀ ਅਤੇ ਡੀ ਟੀ ਅੇੈੱਫ ਦੇ ਸੂਬਾ ਜਨਰਲ ਸਕੱਤਰ ਮੁਕੇਸ਼ ਕੁਮਾਰ ਵੀ ਸ਼ਾਮਲ ਸਨ।