Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਏਡਿਡ ਕਾਲਜਾਂ ਵਿੱਚ ਗ੍ਰਾਂਟ ਨੂੰ 60 ਸਾਲ ਤੋਂ ਘਟਾ ਕੇ 58 ਸਾਲ ਕਰਨ ਦੇ ਵਿਰੋਧ ‘ਚ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨੂੰ ਦਿੱਤਾ ਮੰਗ ਪੱਤਰ

ਏਡਿਡ ਕਾਲਜਾਂ ਵਿੱਚ ਗ੍ਰਾਂਟ ਨੂੰ 60 ਸਾਲ ਤੋਂ ਘਟਾ ਕੇ 58 ਸਾਲ ਕਰਨ ਦੇ ਵਿਰੋਧ ‘ਚ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨੂੰ ਦਿੱਤਾ ਮੰਗ ਪੱਤਰ

ਹੁਸ਼ਿਆਰਪੁਰ / ਗੜ੍ਹਦੀਵਾਲਾ (ਚੌਧਰੀ) 

16 ਫਰਵਰੀ : ਜੁਆਇੰਟ ਐਕਸ਼ਨ ਕਮੇਟੀ ਜਿਸ ਵਿੱਚ ਪੰਜਾਬ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ (ਪੀਸੀਸੀਟੀਯੂ) ਵੀ ਸ਼ਾਮਲ ਹੈ, ਦੇ ਸੱਦੇ ਤੇ ਜਿਲ੍ਹਾ ਹੁਸ਼ਿਆਰਪੁਰ ਦੇ ਕਾਲਜਾਂ ਵਲੋਂ ਪੰਜਾਬ ਸਰਕਾਰ ਦੁਆਰਾ ਸੱਤਵੇਂ ਤਨਖਾਹ ਕਮਿਸ਼ਨ ਦੀ ਨੋਟੀਫਿਕੇਸ਼ਨ ਵਿੱਚ ਏਡਿਡ ਕਾਲਜ ਅਧਿਆਪਕਾਂ ਦੀ ਰਿਟਾਇਰਮੈਂਟ ਉਮਰ 60 ਸਾਲ ਤੋਂ ਘਟਾ ਕੇ 58 ਸਾਲ ਕਰਨ ਦੇ ਫੈਸਲੇ ਵਿਰੁੱਧ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਦੇ ਦਫਤਰ ਅੱਗੇ ਜ਼ਬਰਦਸਤ ਰੋਸ ਪ੍ਰਦਰਸ਼ਨ ਕਰਦਿਆਂ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜੀ ਕੀਤੀ। ਯੂਨੀਅਨ ਦੇ ਸੂਬਾ ਵਾਈਸ ਪ੍ਰਧਾਨ ਪ੍ਰੋ. ਜਗਦੀਪ ਕੁਮਾਰ ਨੇ ਕਿਹਾ ਕਿ ਸਰਕਾਰ ਨੂੰ ਤੁਰੰਤ ਅਧਿਆਪਕਾਂ ਦੀ ਸੇਵਾ ਮੁਕਤੀ ਦੀ ਉਮਰ 60 ਸਾਲ ਬਹਾਲ ਕਰਨੀ ਚਾਹੀਦੀ ਹੈ। ਅਜ਼ਾਦ ਭਾਰਤ ਵਿੱਚ ਅੱਜ ਤੱਕ ਕਿਸੇ ਵੀ ਸਰਕਾਰ ਨੇ ਅਧਿਆਪਕਾਂ ਨਾਲ ਅਜਿਹਾ ਮਾੜਾ ਵਤੀਰਾ ਨਹੀਂ ਕੀਤਾ ਜਿਸ ਵਿਚ ਉਨ੍ਹਾਂ ਦੇ ਸੇਵਾ ਕਾਲ ਦੇ ਸਮੇਂ ਵਿੱਚ ਕਟੌਤੀ ਕੀਤੀ ਹੋਵੇ। । ਕਾਰਜਕਾਰੀ ਮੈਂਬਰ ਡਾ ਭਾਨੂੰ ਗੁਪਤਾ ਨੇ ਕਿਹਾ ਕਿ ਬੜੇ ਅਫਸੋਸ ਦੀ ਗੱਲ ਹੈ ਕਿ ਅਕਤੂਬਰ 2022 ਤੋਂ ਪੰਜਾਬ ਸਰਕਾਰ ਦੁਆਰਾ ਲਾਗੂ ਕੀਤੇ ਗਏ ਪੇ ਸਕੇਲ ਅਨੁਸਾਰ ਪੰਜਾਬ ਦੇ ਕਿਸੇ ਵੀ ਕਾਲਜ ਵਿੱਚ ਅਧਿਆਪਕਾਂ ਨੂੰ ਤਨਖਾਹ ਨਹੀ ਮਿਲੀ ਪਰ ਬਹੁਤ ਸਾਰੇ ਟੀਚਰਾਂ ਦੀ ਨੌਕਰੀ ਖਤਰੇ ਵਿੱਚ ਪੈ ਗਈ ਹੈ। ਮਾੜੀ ਗੱਲ ਇਹ ਹੈ ਕਿ ਸਰਕਾਰ ਅਧਿਆਪਕ ਜਥੇਬੰਦੀਆਂ ਨੂੰ ਮਿਲ ਕੇ ਗੱਲ ਕਰਨ ਦਾ ਸਮਾਂ ਵੀ ਨਹੀਂ ਦੇ ਰਹੀ। ਸਰਕਾਰ ਨੇ ਅਧਿਆਪਕਾਂ ਦੀ ਸਿਰਫ 2 ਸਾਲ ਦੀ ਨੌਕਰੀ ਹੀ ਨਹੀਂ ਘਟਾਈ ਬਲਕਿ ਅਧਿਆਪਕਾਂ ਦੀ ਜ਼ਿੰਦਗੀ ਦੇ ਕਈ ਸਾਲ ਨਰਕ ਬਣਾ ਦਿੱਤੇ ਹਨ।ਉਹਨਾਂ ਕਿਹਾ ਕਿ ਜੇ ਸਰਕਾਰ ਨੇ ਅਧਿਆਕਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸ਼ੰਘਰਸ਼ ਤੇਜ਼ ਕੀਤਾ ਜਾਵੇਗਾ। ਸਾਬਕਾ ਜਿਲਾ ਪ੍ਰਧਾਨ ਪ੍ਰੋ ਸੁਰੇਸ਼ ਕੁਮਾਰ ਨੇ ਕਿਹਾ ਕਿ ਸਰਕਾਰ ਨੂੰ ਜਲਦੀ ਤੋਂ ਜਲਦੀ ਇਨ੍ਹਾਂ ਮੰਗਾਂ ਨੂੰ ਮੰਨਣਾ ਪਵੇਗਾ ਨਹੀਂ ਤਾਂ ਸੰਘਰਸ਼ ਹੋਰ ਤਿੱਖਾ ਕਰਨ ਲਈ ਮਜਬੂਰ ਹੋਣਾ ਪਵੇਗਾ। ਰੋਸ ਪ੍ਰਦਰਸ਼ਨ ਤੇ ਬਾਅਦ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨੂੰ ਮੰਗ ਪੱਤਰ ਦਿੱਤਾ ਗਿਆ ਜਿਸ ਵਿਚ ਜੇ. ਸੀ. ਡੀ. ਏ. ਵੀ. ਕਾਲਜ ਦਸੂਹਾ, ਖਾਲਸਾ ਕਾਲਜ ਗੜਦੀਵਾਲਾ, ਐਸ. ਡੀ. ਕਾਲਜ ਹਰਿਆਣਾ, ਡੀ. ਏ. ਵੀ. ਕਾਲਜ ਹੁਸ਼ਿਆਰਪੁਰ, ਐਸ. ਡੀ. ਕਾਲਜ ਹੁਸ਼ਿਆਰਪੁਰ, ਸ਼ੈਣੀਬਾਰ ਕਲਜ ਬੁਲੋਵਾਲ ਅਤੇ ਖਾਲਸਾ ਕਾਲਜ ਮਾਹਿਲਪੁਰ ਦੇ 100 ਤੋਂ ਵੱਧ ਟੀਚਰ ਅਤੇ ਨੁਮਾਇੰਦੇ ਹਾਜਰ ਸਨ।