Prime Punjab Times

Latest news
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ*
ADVERTISEMENT
You are currently viewing ਪੁਰਾਣੀ ਪੈਨਸ਼ਨ ਬਹਾਲੀ ਸ਼ੰਘਰਸ਼ ਕਮੇਟੀ ਵਲੋਂ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ

ਪੁਰਾਣੀ ਪੈਨਸ਼ਨ ਬਹਾਲੀ ਸ਼ੰਘਰਸ਼ ਕਮੇਟੀ ਵਲੋਂ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ

ਪੁਰਾਣੀ ਪੈਨਸ਼ਨ ਬਹਾਲੀ ਸ਼ੰਘਰਸ਼ ਕਮੇਟੀ ਵਲੋਂ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ 

ਨਵਾਂ ਸ਼ਹਿਰ,05 ਅਪ੍ਰੈਲ (ਜਤਿੰਦਰ ਪਾਲ ਸਿੰਘ ਕਲੇਰ ) : ਪੁਰਾਣੀ ਪੈਨਸ਼ਨ ਬਹਾਲੀ ਸ਼ੰਘਰਸ਼ ਕਮੇਟੀ ਪੰਜਾਬ ਦੇ ਸੱਦੇ ਉੱਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਨਿਊ ਪੈਨਸ਼ਨ ਸਕੀਮ ਤੋਂ ਪੀੜਤ ਮੁਲਾਜਮਾਂ ਨੇ ਮੁੱਖ ਮੰਤਰੀ ਦੇ ਨਾਮ ਆਮ ਆਦਮੀ ਪਾਰਟੀ ਦੇ ਹਲਕਾ ਇਨਚਾਰਜ ਲਲਿਤ ਮੋਹਨ ਪਾਠਕ(ਬੱਲੂ) ਨੂੰ ਮੰਗ ਪੱਤਰ ਸੌਂਪਕੇ ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ਦੀ ਮੰਗ ਕੀਤੀ ਗਈ। ਇਸ ਮੌਕੇ ਗੁਰਦਿਆਲ ਮਾਨ ਜਿਲ੍ਹਾ ਕਨਵੀਨਰ ਨੇ ਨੇਤਾ ਜੀ ਨੂੰ ਜਾਣਕਾਰੀ ਦਿੰਦਿਆ ਦੱਸਿਆ ਕਿ 2004 ਤੋਂਬਾਅਦ ਭਰਤੀ ਮੁਲਾਜਮਾਂ ਲਈ ਕੇਂਦਰ ਸਰਕਾਰ ਨੇ ਨਿਊ ਪੈਨਸ਼ਨ ਸਕੀਮ ਲਾਗੂ ਕਰ ਦਿੱਤੀ ਸੀ। ਇਸ ਸਕੀਮ ਅਧੀਨ ਮੁਲਾਜਮ ਦੀ ਬੇਸਿਕ ਤਨਖਾਹ ਦਾ 10 ਪ੍ਰਤੀਸ਼ਤ ਕੱਟਕੇ ਸਰਕਾਰ ਵਲੋਂ 14 ਪ੍ਰਤੀਸ਼ਤ ਆਪਣੇ ਕੋਲੋ ਪੈਸਾ ਜਮਾ ਕਰਵਾਇਆ ਜਾਂਦਾ ਹੈ।ਪਰ ਇਹ ਸਾਰਾ ਪੈਸਾ ਕਾਰਪੋਰੇਟ ਘਰਾਨਿਆ ਕੋਲ ਜਾ ਰਿਹਾ ਹੈ। ਜਿਸ ਨਾਲ ਮੁਲਾਜਮ ਦਾ ਬੁਢਾਪਾ ਅਸੁਰੱਖਿਅਤ ਹੋ ਰਿਹਾ ਹੈ। ਸ਼੍ਰੀ ਮਾਨ ਨੇ ਦੱਸਿਆ ਕਿ ਪਿਛਲੀ ਸਰਕਾਰ ਦੇ ਸਮੇਂ ਵਿਰੋਧੀ ਧਿਰ ਦੇ ਨੇਤਾ ਅਤੇ ਮੌਜੂਦਾ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਇਸ ਨਿਊ ਪੈਨਸ਼ਨ ਸਕੀਮ ਨੂੰ ਮੁਲਾਜਮਾਂ ਦਾ ਘਾਣ ਕਰਨ ਵਾਲੀ ਸਕੀਮ ਮੰਨ ਚੁੱਕੇ ਹਨ ਅਤੇ ਮੁਲਾਜਮਾਂ ਨਾਲ ਵਾਇਦਾ ਕੀਤਾ ਸੀ ਕਿ ਜੇਕਰ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਹੋਂਦ ਵਿੱਚ ਆਉਂਦੀ ਹੈ ਤਾਂ ਉਹ 2004 ਤੋਂ ਬਾਅਦ ਭਰਤੀ ਮੁਲਾਜਮਾਂ ਦੀ ਪੁਰਾਣੀ ਪੈਨਸ਼ਨ ਬਹਾਲ ਕਰਨਗੇ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਹੁਣ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਪੂਰਨ ਬਹੁਮਤ ਨਾਲ ਬਣੀ ਹੋਈ ਹੈ।ਇਸ ਲਈ ਸਰਕਾਰ ਨੂੰ ਰਾਜਸਥਾਨ ਅਤੇ ਸ਼ੱਤੀਸਗੜ੍ਹ ਰਾਜਾ ਵਾਗ ਮੁਲਾਜਮਾਂ ਦੀ ਪੁਰਾਣੀ ਪੈਨਸ਼ਨ ਬਹਾਲ ਕਰ ਦੇਣੀ ਚਾਹੀਦੀ ਹੈ। ਇਸ ਮੌਕੇ ਮੰਗ ਪੱਤਰ ਪ੍ਰਾਪਤ ਕਰਨ ਤੋਂ ਬਾਅਦ ਹਲਕਾ ਇਨਚਾਰਜ ਬੱਲੂ ਨੇ ਕਿਹਾ ਕਿ ਉਹ ਮੁਲਾਜਮਾਂ ਇਸ ਅਹਿਮ ਮੰਗ ਨੂੰ ਮੁੱਖ ਮੰਤਰੀ ਤੱਕ ਪਹੁੰਚਾਕੇ ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਮੰਗ ਕਰਨਗੇ। ਇਸ ਮੌਕੇ ਉਨ੍ਹਾਂ ਦੇ ਨਾਲ ਨੀਲ ਕਮਲ,ਪਵਨਦੀਪ,ਰੇਸ਼ਮ ਲਾਲ,ਮਹਿੰਦਰ ਸਿੰਘ,ਪਵਨ ਕੁਮਾਰ,ਰਮਨ ਕੁਮਾਰ,ਭੁਪਿੰਦਰ ਲਾਲ,ਬਲਵਿੰਦਰ ਕੌਰ,ਸੁਰਿੰਦਰ ਕੌਰ,ਹਰਜੀਤ ਕੌਰ,ਕੁਲਦੀਪ ਕੌਰ ਮਾਨ,ਰੇਨੂ ਅਤੇ ਮੀਨੂ ਆਦਿ ਵੀ ਹਾਜਿਰ ਸਨ।
ਕੈਪਸ਼ਨ: ਆਮ ਆਦਮੀ ਪਾਰਟੀ ਦੇ ਹਲਕਾ ਇੰਨਚਾਰਜ ਨੂੰ ਪੁਰਾਣੀ ਪੈਨਸ਼ਨ ਬਹਾਲੀ ਸ਼ੰਘਰਸ਼ ਕਮੇਟੀ ਦੇ ਮੈਂਬਰ ਮੰਗ ਪੱਤਰ ਸੌਂਪਦੇ ਹੋਏ।