Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਮੰਗਾਂ ਨੂੰ ਲੈਕੇ ਕਾਲਜ ਅਧਿਆਪਕਾਂ ਨੇ ਕਾਲਜ ਦੇ ਗੇਟ ਅੱਗੇ 2 ਘੰਟੇ ਧਰਨਾ ਲਗਾ ਕੇ ਸਰਕਾਰ ਖਿਲਾਫ ਜੰਮਕੇ ਕੀਤੀ ਨਾਅਰੇਬਾਜੀ

ਮੰਗਾਂ ਨੂੰ ਲੈਕੇ ਕਾਲਜ ਅਧਿਆਪਕਾਂ ਨੇ ਕਾਲਜ ਦੇ ਗੇਟ ਅੱਗੇ 2 ਘੰਟੇ ਧਰਨਾ ਲਗਾ ਕੇ ਸਰਕਾਰ ਖਿਲਾਫ ਜੰਮਕੇ ਕੀਤੀ ਨਾਅਰੇਬਾਜੀ

ਗੜ੍ਹਦੀਵਾਲਾ (PPT NEWS ) 

 

ਜੇ ਸਰਕਾਰ ਨੇ ਅਧਿਆਕਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸ਼ੰਘਰਸ਼ ਤੇਜ਼ ਕੀਤਾ ਜਾਵੇਗਾ ਅਤੇ 10 ਫਰਵਰੀ ਨੂੰ ਸੂਬੇ ਦੇ ਸਾਰੇ ਕਾਲਜ ਬਾਅਦ ਕੀਤੇ ਜਾਣਗੇ : ਜਗਦੀਪ ਕੁਮਾਰ 

6 ਜਨਵਰੀ : ਪੰਜਾਬ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ (ਪੀਸੀਸੀਟੀਯੂ) ਦੇ ਸੱਦੇ ਤੇ ਪੰਜਾਬ ਭਰ ਦੇ ਕਾਲਜਾਂ ਦੇ ਨਾਲ ਅੱਜ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਅਧਿਆਪਕਾਂ ਨੇ ਪੰਜਾਬ ਸਰਕਾਰ ਦੁਆਰਾ ਸੱਤਵੇਂ ਤਨਖਾਹ ਕਮਿਸ਼ਨ ਦੇ ਨੋਟੀਫਿਕੇਸ਼ਨ ਦੇ ਵਿਬੱਚ ਪ੍ਰਾਈਵੇਟ ਕਾਲਜ ਅਧਿਆਪਕਾਂ ਦੀ ਰਿਟਾਇਰਮੈਂਟ ਉਮਰ 60 ਸਾਲ ਤੋਂ ਘਟਾ ਕੇ 58 ਸਾਲ ਕਰਨ ਉਤੇ ਗ੍ਰਾਂਟ 58 ਸਾਲ ਤੱਕ ਦੇਣ ਦੇ ਫੈਸਲੇ ਵਿਰੁੱਧ ਕਾਲਜ ਦੇ ਗੇਟ ਅੱਗੇ 2 ਘੰਟੇ ਜਬਰਦਸਤ ਧਰਨਾ ਲਗਾਇਆ ਅਤੇ ਸਰਕਾਰ ਖਿਲਾਫ ਜੰਮਕੇ ਨਾਅਰੇਬਾਜੀ ਕੀਤੀ। ਯੂਨੀਅਨ ਦੇ ਸੂਬਾ ਵਾਈਜ਼ ਪ੍ਰਧਾਨ ਜਗਦੀਪ ਕੁਮਾਰ ਨੇ ਕਹਾ ਕਿ ਸਰਕਾਰ ਨੂੰ ਤੁਰੰਤ ਅਧਿਆਪਕਾਂ ਦੀ ਉਮਰ 60 ਸਾਲ ਬਹਾਲ ਕਰਨੀ ਚਾਹੀਦੀ ਹੈ ਕਿਉਂਕਿ ਅਜ਼ਾਦ ਭਾਰਤ ਵਿੱਚ ਅੱਜ ਤੱਕ ਕਿਸੇ ਵੀ ਸਰਕਾਰ ਨੇ ਅਧਿਆਪਕਾਂ ਨਾਲ ਅਜਿਹਾ ਵਤੀਰਾ ਨਹੀਂ ਕੀਤਾ। ਉਹਨਾਂ ਕਿਹਾ ਕਿ ਪੰਜਾਬ ਪੂਰੇ ਭਾਰਤ ਵਿੱਚ ਯੂ.ਜੀ.ਸੀ.ਦਾ ਸੱਤਵਾਂ ਪੇ-ਕਮਿਸ਼ਨ ਲਾਗੂ ਨਾ ਕਰਨ ਵਾਲਾ ਆਖਰੀ ਰਾਜ ਹੈ। ਬੜੇ ਅਫਸੋਸ ਦੀ ਗੱਲ ਹੈ ਕਿ ਸਤੰਬਰ, 2022 ਤੋਂ ਪੰਜਾਬ ਸਰਕਾਰ ਦੁਆਰਾ ਲਾਗੂ ਕੀਤੇ ਗਏ ਪੇ ਸਕੇਲ ਦੀ ਪੂਰੇ ਪੰਜਾਬ ਦੇ ਕਿਸੇ ਵੀ ਕਾਲਜ ਵਿੱਚ ਤਨਖਾਹ ਅਧਿਆਪਕਾਂ ਨੂੰ ਨਹੀਂ ਮਿਲੀ। ਮਾੜੀ ਗੱਲ ਇਹ ਵੀ ਹੈ ਕਿ ਸਰਕਾਰ ਅਧਿਆਪਕ ਜਥੇਬੰਦੀਆਂ ਨੂੰ ਮਿਲ ਕੇ ਗੱਲ ਕਰਨ ਦਾ ਸਮਾਂ ਵੀ ਨਹੀਂ ਦੇ ਰਹੀ। ਉਹਨਾਂ ਕਿਹਾ ਕਿ ਜੇ ਸਰਕਾਰ ਨੇ ਅਧਿਆਕਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸ਼ੰਘਰਸ਼ ਤੇਜ਼ ਕੀਤਾ ਜਾਵੇਗਾ ਅਤੇ 10 ਫਰਵਰੀ ਨੂੰ ਸੂਬੇ ਦੇ ਸਾਰੇ ਕਾਲਜ ਬਾਅਦ ਕੀਤੇ ਜਾਣਗੇ। ਇਸ ਮੌਕੇ ਯੂਨੀਅਨ ਦੇ ਵਾਈਸ ਪ੍ਰਧਾਨ ਡਾ. ਮਲਕੀਤ ਸਿੰਘ ਨੇ ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਸਰਕਾਰ ਦੀਆਂ ਅਜਿਹੀਆਂ ਨੀਤੀਆਂ ਕਾਰਨ ਕਾਲਜ ਅਧਿਆਪਕਾਂ ਨੂੰ ਹਾਈਕੋਰਟ ਦਾ ਸਹਾਰਾ ਲੈਣਾ ਪੈ ਰਿਹਾ ਹੈ। ਉਹਨਾਂ ਮੰਗ ਕੀਤੀ ਕਿ ਜਲਦੀ ਤੋਂ ਜਲਦੀ ਇਸ ਮਸਲੇ ਦਾ ਹੱਲ ਕੀਤਾ ਜਾਵੇ। ਇਸ ਮੌਕੇ ਪ੍ਰੋ. ਜਸਪ੍ਰੀਤ ਕੌਰ, ਪ੍ਰੋ. ਨਰਿੰਦਰ ਕੌਰ, ਡਾ. ਰਵਿੰਦਰ ਕੌਰ, ਸ੍ਰੀ ਦਵਿੰਦਰ ਕੁਮਾਰ (ਲਾਇਬ੍ਰੇਰੀਅਨ), ਡਾ. ਦਵਿੰਦਰ ਕੁਮਾਰ ਸੰਦਲ, ਪ੍ਰੋ. ਜਗਦੀਪ ਕੁਮਾਰ, ਡਾ. ਮਲਕੀਤ ਸਿੰਘ, ਪ੍ਰੋ. ਸੰਜੀਵ ਸਿੰਘ ਪ੍ਰੋ. ਕ੍ਰਿਤਿਕਾ, ਪ੍ਰੋ. ਪਵਿੱਤਰਜੀਤ ਕੌਰ, ਡਾ. ਸਤਵੰਤ ਕੌਰ ਅਤੇ ਪ੍ਰੋ. ਕੁਸ਼ਮਾ ਹਾਜ਼ਰ ਸਨ।