Prime Punjab Times

Latest news
ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੇ ਰਹਿੰਦੇ ਮਸਲਿਆਂ ਦੇ ਹੱਲ ਲਈ ਜਲਦ ਚਾਰਾਜੋਈ ਕਰੇਗਾ ... ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ’ਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚ ਚੈਕਿੰਗ ਕੀਤੀ ਤੇਜ਼ ਖਾਲਸਾ ਕਾਲਜ ਵਿਖੇ NSS ਦਿਵਸ ਅਤੇ “ਸਵੱਛਤਾ ਹੀ ਸੇਵਾ” ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਪਟਵਾਰੀਆਂ ਨੇ ਆਪਣੀਆਂ ਜਾਇਜ਼ ਮੰਗਾਂ ਸਬੰਧੀ ਤਹਿਸੀਲ ਕੰਪਲੈਕਸ ਦਸੂਹਾ ਵਿਖੇ ਕੀਤੀ ਹੜਤਾਲ ਝੋਨੇ ਦੀ ਖਰੀਦ 1 ਅਕਤੂਬਰ ਤੋਂ, ਕਿਸਾਨ ਸੁੱਕਾ ਝੋਨਾ ਲਿਆਉਣ ਨੂੰ ਦੇਣ ਤਰਜੀਹ: ਡਿਪਟੀ ਕਮਿਸ਼ਨਰ ਪ੍ਰੋਫ਼ੈਸਰ ਡਾ.ਜਗਦੀਪ ਕੁਮਾਰ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ (ਅਧਿਆਪਕ ਹਲਕਾ) ਚੋਣਾਂ ਵਿੱਚ ਲਗਾਤਾਰ ਤੀਸ... ਖ਼ਾਲਸਾ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਵੱਲੋਂ ਮਾਨਸਿਕ ਸਿਹਤ ਸੰਬੰਧੀ ਵਿਸ਼ੇਸ਼ ਲੈਕਚਰ ਕਰਵਾਇਆ  *ਭਗਵਾਨ ਵਾਲਮੀਕਿ ਮੰਦਿਰ ਗੜ੍ਹਦੀਵਾਲਾ ਵਿਖੇ 26 ਸਤੰਬਰ ਨੂੰ ਲੱਗੇਗਾ 5ਵਾਂ ਖੂਨਦਾਨ ਕੈਂਪ ਲਗਾਇਆ ਜਾਵੇਗਾ : ਵਿਨੋਦ ਕਲਿਆ... ਕਮਿਊਨਿਟੀ ਹੈਲਥ ਸੈਂਟਰ ਹਰਿਆਣਾ ਜਲਦ ਹੋਵੇਗਾ ਤਿਆਰ : ਡਾ. ਰਵਜੋਤ ਸਿੰਘ ਖ਼ਾਲਸਾ ਕਾਲਜ ਵਿਖੇ ਸ਼ਖ਼ਸੀਅਤ ਉਸਾਰੀ ਲੈਕਚਰ ਸੀਰੀਜ਼ ਤਹਿਤ ਵਿਸ਼ੇਸ਼ ਆਨਲਾਈਨ ਲੈਕਚਰ
ADVERTISEMENT
You are currently viewing ਮੰਗਾਂ ਨੂੰ ਲੈ ਕੇ ਕਾਲਜ ਅਧਿਆਪਕਾਂ ਨੇ ਧਰਨਾ ਲੱਗਾ ਕੇ ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ

ਮੰਗਾਂ ਨੂੰ ਲੈ ਕੇ ਕਾਲਜ ਅਧਿਆਪਕਾਂ ਨੇ ਧਰਨਾ ਲੱਗਾ ਕੇ ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ

ਗੜ੍ਹਦੀਵਾਲਾ (ਚੌਧਰੀ) 

ਜੇ ਸਰਕਾਰ ਨੇ ਅਧਿਆਕਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸ਼ੰਘਰਸ਼ ਤੇਜ਼ ਕੀਤਾ ਜਾਵੇਗਾ : ਪ੍ਰੋ ਜਗਦੀਪ ਕੁਮਾਰ 

15 ਫਰਵਰੀ : ਜੁਆਇੰਟ ਐਕਸ਼ਨ ਕਮੇਟੀ ਜਿਕਸ ਵਿੱਚ ਪੰਜਾਬ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ (ਪੀਸੀਸੀਟੀਯੂ) ਵੀ ਸ਼ਾਮਲ ਹੈ, ਦੇ ਸੱਦੇ ਤੇ ਪੰਜਾਬ ਭਰ ਦੇ ਕਾਲਜਾਂ ਦੇ ਨਾਲ ਅੱਜ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਅਧਿਆਪਕਾਂ ਨੇ ਪੰਜਾਬ ਸਰਕਾਰ ਦੁਆਰਾ ਸੱਤਵੀ ਤਨਖਾਹ ਕਮਿਸ਼ਨ ਦੀ ਨੋਟਰੀਫਿਕੇਸ਼ਨ ਵਿਬੱਚ ਪ੍ਰਾਈਵੇਟ ਕਾਲਜ ਅਧਿਆਪਕਾਂ ਦੀ ਰਿਟਾਇਰਮੈਂਟ ਉਮਰ 60 ਸਾਲ ਤੋਂ ਘਟਾ ਕੇ 58 ਸਾਲ ਕਰਨ ਉਤੇ ਗ੍ਰਾਂਟ 58 ਸਾਲ ਤੱਕ ਦੇਣ ਦੇ ਫੈਸਲੇ ਵਿਰੁੱਧ ਕਾਲਜ ਦੇ ਗੇਟ ਅੱਗੇ 10 ਤੋਂ 2 ਵਜੇ ਤੱਕ ਜਬਰਦਸਤ ਧਰਨਾ ਲਗਾਇਆ ਅਤੇ ਸਰਕਾਰ ਖਿਲਾਫ ਜਮਕੇ ਨਾਅਰੇਬਾਜੀ ਕੀਤੀ। ਇਸ ਮੌਕੇ ਯੂਨੀਅਨ ਦੇ ਸੂਬਾ ਵਾਈਸ ਪ੍ਰਧਾਨ ਜਗਦੀਪ ਕੁਮਾਰ ਨੇ ਕਿਹਾ ਕਿ ਸਰਕਾਰ ਨੂੰ ਤੁਰੰਤ ਅਧਿਆਪਕਾਂ ਦੀ ਉਮਰ 60 ਸਾਲ ਬਹਾਲ ਕਰਨੀ ਚਾਹੀਦੀ ਹੈ ਕਿਉਂਕਿ ਅਜ਼ਾਦ ਭਾਰਤ ਵਿੱਚ ਅੱਜ ਤੱਕ ਕਿਸੇ ਵੀ ਸਰਕਾਰ ਨੇ ਅਧਿਆਪਕਾਂ ਨਾਲ ਅਜਿਹਾ ਵਤੀਰਾ ਨਹੀਂ ਕੀਤਾ। ਉਹਨਾਂ ਕਿਹਾ ਕਿ ਪੰਜਾਬ ਪੂਰੇ ਭਾਰਤ ਵਿੱਚ ਯੂ.ਜੀ.ਸੀ. ਦਾ ਸੱਤਵਾਂ ਪੇ-ਕਮਿਸ਼ਨ ਲਾਗੂ ਨਾ ਕਰਨ ਵਾਲਾ ਆਖਰੀ ਰਾਜ ਹੈ। ਬੜ੍ਹੇ ਅਫਸੋਸ ਦੀ ਗੱਲ ਹੈ ਕਿ ਸਤੰਬਰ, 2022 ਤੋਂ ਪੰਜਾਬ ਸਰਕਾਰ ਦੁਆਰਾ ਲਾਗੂ ਕੀਤੇ ਗਏ ਪੇ ਸਕੇਲ ਪੂਰੇ ਪੰਜਾਬ ਦੇ ਕਿਸੇ ਵੀ ਕਾਲਜ ਵਿੱਚ ਅਧਿਆਪਕਾਂ ਨੂੰ ਨਹੀਂ ਮਿਲੇ। ਮਾੜੀ ਗੱਲ ਇਹ ਹੈ ਕਿ ਸਰਕਾਰ ਅਧਿਆਪਕ ਜਥੇਬੰਦੀਆਂ ਨੂੰ ਮਿਲ ਕੇ ਗੱਲ ਕਰਨ ਦਾ ਸਮਾਂ ਵੀ ਨਹੀਂ ਦੇ ਰਹੀ। ਉਹਨਾਂ ਕਿਹਾ ਕਿ ਜੇ ਸਰਕਾਰ ਨੇ ਅਧਿਆਕਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸ਼ੰਘਰਸ਼ ਤੇਜ਼ ਕੀਤਾ ਜਾਵੇਗਾ ਅਤੇ ਇਸ ਮੌਕੇ ਯੂਨੀਅਨ ਦੇ ਵਿੱਤ ਸਕੱਤਰ ਪ੍ਰੋ. ਸੰਜੀਵ ਸਿੰਘ ਨੇ ਮਾਹਰ ਵਿਰ ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਸਰਕਾਰ ਦੀਆਂ ਅਜਿਹੀਆਂ ਨੀਤੀਆਂ ਕਾਰਨ ਕਾਲਜ ਅਧਿਆਪਕਾਂ ਨੂੰ ਹਾਈਕੋਰਟ ਦਾ ਸਹਾਰਾ ਲੈਣਾ ਪੈ ਰਿਹਾ ਹੈ। ਉਹਨਾਂ ਮੰਗ ਕੀਤੀ ਕਿ ਜਲਦੀ ਤੋਂ ਜਲਦੀ ਇਸ ਮਸਲੇ ਦਾ ਹੱਲ ਕੀਤਾ ਜਾਵੇ ਨਹੀਂ ਤਾਂ ਟੀਚਰ ਸ਼ੰਘਰਸ਼ ਨੂੰ ਤੇਜ਼ ਕਰਨ ਲਈ ਮਜ਼ਬੂਰ ਹੋਣਗੇ। ਇਸ ਮੌਕੇ ਪ੍ਰੋ. ਸੰਜੀਵ ਸਿੰਘ, ਸ੍ਰੀ ਦਵਿੰਦਰ ਕੁਮਾਰ (ਲਾਇਬ੍ਰੇਰੀਅਨ), ਡਾ. ਦਵਿੰਦਰ ਕੁਮਾਰ ਸੰਦਲ, ਪ੍ਰੋ. ਜਗਦੀਪ ਕੁਮਾਰ, ਡਾ. ਸਤਵੰਤ ਕੌਰ,ਪ੍ਰੋ. ਜਸਪ੍ਰੀਤ ਕੌਰ, ਨਰਿੰਦਰ ਕੌਰ, ਡਾ.ਰਵਿੰਦਰ ਕੌਰ, ਪ੍ਰੋ. ਕ੍ਰਿਤਿਕਾ, ਪ੍ਰੋ. ਪਵਿੱਤਰਜੀਤ ਕੌਰ, ਪ੍ਰੋ. ਅਮਨਦੀਪ ਸਿੰਘ ਆਦਿ ਹਾਜ਼ਰ ਸਨ।।