Prime Punjab Times

Latest news
ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ* ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਮਾਰੀਆਂ ਮੱਲਾਂ ਗੜ੍ਹਦੀਵਾਲਾ ਦੇ 11 ਵਾਰਡਾਂ ’ਚੋਂ 7 ’ਚ ਆਪ, 3 ’ਚ ਕਾਂਗਰਸ ਪਾਰਟੀ ਤੇ 01 ਆਜ਼ਾਦ ਉਮੀਦਵਾਰ ਜੇਤੂ..   ਛੇ ਥਾਵਾਂ ‘ਤੇ ਹੋਵੇਗੀ ਨਗਰ ਕੌਂਸਲਾਂ ਦੀਆਂ ਵੋਟਾਂ ਦੀ ਗਿਣਤੀ: ਡਿਪਟੀ ਕਮਿਸ਼ਨਰ
ADVERTISEMENT
You are currently viewing ਡੈਮੋਕ੍ਰੇਟਿਕ ਆਸ਼ਾ ਵਰਕਰ ਫੈਸਿਲੀਟੇਟਰ ਯੂਨੀਅਨ ਪੰਜਾਬ ਜ਼ਿਲਾ ਕਪੂਰਥਲਾ ਨੇ ਫਗਵਾੜਾ ਵਿਖੇ ਮੁੱਖ ਮੰਤਰੀ ਪੰਜਾਬ ਦਾ ਪੁਤਲਾ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ

ਡੈਮੋਕ੍ਰੇਟਿਕ ਆਸ਼ਾ ਵਰਕਰ ਫੈਸਿਲੀਟੇਟਰ ਯੂਨੀਅਨ ਪੰਜਾਬ ਜ਼ਿਲਾ ਕਪੂਰਥਲਾ ਨੇ ਫਗਵਾੜਾ ਵਿਖੇ ਮੁੱਖ ਮੰਤਰੀ ਪੰਜਾਬ ਦਾ ਪੁਤਲਾ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ

ਫਗਵਾੜਾ 7 ਅਕਤੂਬਰ(ਲਾਲੀ)

– ਡੈਮੋਕ੍ਰੇਟਿਕ ਆਸ਼ਾ ਵਰਕਰ ਫੈਸਿਲੀਟੇਟਰ ਯੂਨੀਅਨ ਪੰਜਾਬ ਜ਼ਿਲਾ ਕਪੂਰਥਲਾ ਵੱਲੋਂ ਆਸ਼ਾ ਵਰਕਰਾਂ ਫੈਸਿਲੀਟੇਟਰਾਂ ਨਾਲ ਭਗਵੰਤ ਮਾਨ ਸਰਕਾਰ ਦੀ ਵਾਅਦਾ ਖਿਲਾਫੀ ਵਿਰੁੱਧ ਅੱਜ ਸੂਬਾਈ ਕਮੇਟੀ ਦੇ ਫ਼ੈਸਲੇ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਥੇਬੰਦੀ ਨਾਲ ਜਲੰਧਰ ਜ਼ਿਮਨੀ ਚੋਣ ਦਰਮਿਆਨ ਮੀਟਿੰਗ ਕਰਕੇ ਵਰਕਰਾਂ ਦੀ ਸੇਵਾ ਮੁਕਤੀ ਉਮਰ ਹੱਦ 62 ਸਾਲ ਕਰਨ ,ਕੱਟੇ ਭੱਤੇ ਬਹਾਲ ਕਰਨ,ਫੈਸਿਲੀਟੇਟਰਾ ਦੇ ਮਾਣ ਭੱਤੇ ਵਿੱਚ ਵਾਧਾ ਕਰਨ,5 ਲੱਖ ਦਾ ਮੁਫ਼ਤ ਬੀਮਾ ਕਰਨ ਆਦਿ ਮੰਨਣ ਤੋਂ ਬਾਅਦ ਵੀ ਲਾਗੂ ਨਾ ਕਰਨ ਅਤੇ ਵਾਅਦਾ
ਖਿਲਾਫੀ ਕਰਨ ਦੇ ਵਿਰੋਧ ਵਜੋਂ ਫਗਵਾੜਾ ਵਿਖੇ ਰਜਿੰਦਰਪਾਲ ਕੌਰ ਤੇ ਰੇਸ਼ਮ ਕੌਰ ਦੀ ਅਗਵਾਈ ਹੇਠ ਇਕੱਤਰ ਹੋ ਕੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਬੱਸ ਸਟੈਂਡ ਦੇ ਸਾਹਮਣੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ ਗਿਆ।ਇਸ ਮੌਕੇ ਸੰਬੋਧਨ ਕਰਦਿਆਂ ਵੱਖ ਵੱਖ ਬੁਲਾਰਿਆਂ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਕੌਰ ਫਗਵਾੜਾ,ਡੀ. ਐੱਮ.ਐੱਫ .ਸੂਬਾਈ ਆਗੂ ਹਰਿੰਦਰ ਦੁਸਾਂਝ, ਆਸ਼ਮਾ,ਮਨਜੀਤ ਕੌਰ, ਸੁਖਵਿੰਦਰ ਕੌਰ,ਸੰਦੀਪ ਕੌਰ , ਸੀਮਾ,ਰਾਜਦੀਪ ਕੌਰ,ਹਰਵਿੰਦਰ ਕੌਰ,ਆਸ਼ਾ ਰਾਣੀ,ਸੰਦੀਪ ਕੌਰ ਪਲਾਹੀ,ਪਰਮਜੀਤ ਕੌਰ,ਰੇਖਾ ਰਾਣੀ ਅਤੇ ਸਵਿਤਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਆਸਾਂ ਵਰਕਰਾਂ ਨਾਲ ਮੀਟਿੰਗ ਕਰਕੇ ਕੀਤੇ ਵਾਅਦੇ ਪੂਰੇ ਨਹੀਂ ਕਰ ਰਹੇ ਅਤੇ ਨਾ ਹੀ ਇਸ ਸਬੰਧੀ ਕੋਈ ਪੱਤਰ ਜਾਰੀ ਹੋਇਆ ਹੈ ਜਿਸ ਕਾਰਨ ਪੰਜਾਬ ਭਰ ਦੀਆਂ ਆਸਾਂ ਵਰਕਰਾਂ ਤੇ ਫੈਸਿਲੀਟੇਟਰਾਂ ਵਿੱਚ ਭਾਰੀ ਰੋਸ ਹੈ।ਉਹ ਕਿਹਾ ਕਿ ਪੰਜਾਬ ਦੀ ਇਹ ਸਰਕਾਰ ਹਰ ਵਰਗ ਦੇ ਲੋਕਾਂ ਨੂੰ ਜੁਮਲਾ ਦਿਖਾ ਕੇ ਰਾਜ ਸਤਾ ਤੇ ਕਾਬਜ ਹੋਣ ਤੋਂ ਬਾਅਦ ਝੂਠੇ ਲਾਰੇ ਲਗਾ ਕੇ ਟਾਈਮ ਪਾਸ ਕਰ ਰਹੀ ਹੈ ਜਿਸ ਤੋਂ ਹਰ ਵਰਗ ਦੁਖੀ ਹੈ । ਉਹਨਾਂ ਨੇ ਐਲਾਨ ਕੀਤਾ ਕਿ ਜੇਕਰ ਉਹਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਤਾਂ ਪੰਜਾਬ ਭਰ ਦੀਆਂ ਆਸਾਂ ਵਰਕਰਾਂ ਜ਼ਿਮਨੀ ਚੋਣਾ ਦੌਰਾਨ ਬਰਨਾਲਾ,ਗਿੱਦੜਬਾਹਾ, ਚੱਬੇਵਾਲ ਤੇ ਡੇਰਾ ਬਾਬਾ ਨਾਨਕ ਵਿਖੇ ਸੂਬਾਈ ਰੈਲੀਆ ਕਰਕੇ ਪੰਜਾਬ ਸਰਕਾਰ ਦਾ ਚਿਹਰਾ ਨੰਗਾ ਕਰਨਗੀਆਂ। ਆਗੂਆਂ ਨੇ ਐਲਾਨ ਕੀਤਾ ਗਿਆ ਕਿ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਵਲੋਂ 27 ਅਕਤੂਬਰ ਮੁੱਖ ਮੰਤਰੀ ਪੰਜਾਬ ਦੇ ਵਿਰੋਧ ਵਿੱਚ ਜਲੰਧਰ ਵਿਖੇ ਕੀਤੀ ਜਾਣ ਵਾਲੀ ਮਹਾਂ ਰੈਲੀ ਵਿੱਚ ਵੱਡੀ ਲਾਮਬੰਦੀ ਕਰਕੇ ਸ਼ਮੂਲੀਅਤ ਕੀਤੀ ਜਾਵੇਗੀ।ਇਸ ਮੌਕੇ ਜਥੇਬੰਦੀ ਦੇ ਜਿਲਾ ਪ੍ਰਧਾਨ ਕਲਵਿੰਦਰ ਕੌਰ ਫਗਵਾੜਾ ਡੀ ਐਮ ਐਫ ਪੰਜਾਬ ਦੇ ਸੂਬਾਈ ਆਗੂ ਹਰਿੰਦਰ ਦੁਸਾਂਝ, ਗੁਰਿੰਦਰਜੀਤ ਸਿੰਘ ਲੋਕਪ੍ਰੇਮੀ, ਜਥੇਬੰਦੀ ਦੇ ਆਗੂ ਆਸ਼ਮਾ,ਮਨਜੀਤ ਕੌਰ,ਸੁਖਵਿੰਦਰ ਕੌਰ, ਸੰਦੀਪ ਕੌਰ ,ਸੀਮਾ,ਰਾਜਦੀਪ ਕੌਰ, ਹਰਵਿੰਦਰ ਕੌਰ,ਆਸ਼ਾ ਰਾਣੀ,ਸੰਦੀਪ ਕੈਰ ਪਲਾਹੀ,ਪਰਮਜੀਤ ਕੌਰ,ਰੇਖਾ ਰਾਣੀ,ਸਵਿਤਾ
ਨੇ ਸੰਬੋਧਨ ਕੀਤਾ॥

error: copy content is like crime its probhihated