Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਟੋਲਪਲਾਜਾ ਮਾਨਗੜ੍ਹ ਵਿਖੇ ਕਿਸਾਨਾਂ ਤੇ ਮਜਦੂਰਾਂ ਵਲੋਂ ਧਰਨਾ ਪ੍ਰਦਰਸ਼ਨ ਜਾਰੀ

ਟੋਲਪਲਾਜਾ ਮਾਨਗੜ੍ਹ ਵਿਖੇ ਕਿਸਾਨਾਂ ਤੇ ਮਜਦੂਰਾਂ ਵਲੋਂ ਧਰਨਾ ਪ੍ਰਦਰਸ਼ਨ ਜਾਰੀ

ਗੜ੍ਹਦੀਵਾਲਾ (ਚੌਧਰੀ /ਯੋਗੇਸ਼ ਗੁਪਤਾ) 

10 ਜਨਵਰੀ  : ਅੱਜ ਕੜਾਕੇ ਦੀ ਠੰਡ ਵਿਚ ਵੀ ਟੋਲ ਪਲਾਜ਼ਾ ਮਾਨਗੜ੍ਹ ਵਿਖੇ ਕਿਸਾਨ- ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲਾ ਹੁਸ਼ਿਆਰਪੁਰ ਵੱਲੋਂ ਕਿਸਾਨ- ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਸ਼ਵਿੰਦਰ ਸਿੰਘ ਚੁਤਾਲਾ, ਪਰਮਜੀਤ ਸਿੰਘ ਭੁੱਲਾ ਜ਼ਿਲਾ ਪ੍ਰਧਾਨ ਅਤੇ ਜਗਦੀਪ ਸਿੰਘ ਜੱਗੀ ਗਿੱਲ ਜ਼ੋਨ ਪ੍ਰਧਾਨ ਗਰਨਾ ਸਾਹਿਬ ਦੀ ਅਗਵਾਈ ਹੇਠ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਲਾਏ ਧਰਨੇ ਦੇ 30ਵੇਂ ਦਿਨ ਕਿਸਾਨਾਂ ਤੋਂ ਮਜ਼ਦੂਰਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ ਜੰਮਕੇ ਰੋਸ ਪ੍ਰਦਰਸ਼ਨ ਕੀਤਾ।ਆਗੂਆਂ ਨੇ ਕਿਹਾ ਕਿ ਕਿਸਾਨ ਹਿਤੈਸ਼ੀ ਕਹਾਉਣ ਵਾਲੀ ਸਰਕਾਰ ਨੇ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਨੂੰ ਅੱਜ ਕਾਫੀ ਦਿਨ ਬੀਤ ਜਾਣ ‘ਤੇ ਵੀ ਸਰਕਾਰ ਨੇ ਕਿਸਾਨਾਂ ਤੇ ਮਜ਼ਦੂਰਾਂ ਦੀ ਸਾਰ ਨਹੀਂ ਲਈ, ਜਿਸ ਕਾਰਨ ਪੰਜਾਬ ਸਰਕਾਰ ਖਿਲਾਫ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਪੂਰਾ ਨਾ ਕਰਨ ਕਰ ਕੇ ਸਰਕਾਰ ਦਾ ਦੋਗਲੀ ਨੀਤੀ ਵਾਲਾ ਚਿਹਰਾ ਸਾਹਮਣੇ ਆ ਚੁੱਕਾ ਹੈ। ਜਿਸ ਕਾਰਨ ਅੱਜ ਸੂਬੇ ਦੀ ਕਿਸਾਨੀ ਤੇ ਕਿਰਤੀ ਜਮਾਤ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।ਉਨ੍ਹਾਂ ਆਪਣੀਆਂ ਹੱਕੀ ਮੰਗਾਂ ਨੂੰ ਪੂਰਾ ਕਰਨ ਲਈ ਸਰਕਾਰ ਤੇ ਨਿਸ਼ਾਨਾ ਸਾਧਦੇ ਹੋਏ ਆਖਿਆ ਕਿ ਕਿਸਾਨਾਂ ਤੇ ਕੀਤੇ ਝੂਠੇ ਪਰਚੇ ਰੱਦ ਕੀਤੇ ਜਾਣ,ਨੌਜਵਾਨਾਂ ਨੂੰ ਰੋਜ਼ਗਾਰ ਦਿੱਤਾ ਜਾਵੇ, ਫੈਕਟਰੀਆਂ ਵੱਲੋਂ ਧਰਤੀ ਹੇਠਾਂ ਸੁੱਟੇ ਜਾ ਰਹੇ ਗੰਦੇ ਪਾਣੀ ਦੀ ਨਿਕਾਸੀ ਬੰਦ ਕੀਤੀ ਜਾਏ, ਤਰਨਤਾਰਨ ਡੀ.ਸੀ. ਦਫਤਰ ਵਿਖੇ ਧਰਨੇ ਦੌਰਾਨ ਸ਼ਹੀਦ ਹੋਏ ਮਜ਼ਦੂਰ ਦੋ ਪਰਿਵਾਰ ਨੂੰ ਨੌਕਰੀ ਤੋਂ 10 ਲੱਖ ਦੀ ਮਾਇਕ ਸਹਾਇਤਾ ਦਿੱਤੀ ਜਾਵੇ।ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਹੋਰ ਲਟਕਾਉਣ ਦੀ ਕੋਸ਼ਿਸ਼ ਕੀਤੀ ਤਾਂ ਸੰਘਰਸ਼ ਪੂਰੀ ਤਰ੍ਹਾਂ ਤੇਜ਼ ਕਰ ਦਿੱਤਾ ਜਾਵੇਗਾ, ਜਿਸਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਤੇ ਕੁਲਵਿੰਦਰ ਕੁਮਾਰ ਖਿਆਲਾ ਬੁਲੰਦਾਂ, ਸੁਰਿੰਦਰ ਸਿੰਘ, ਮਹਿੰਦਰ ਸਿੰਘ, ਜੋਗਿੰਦਰ ਸਿੰਘ, ਹਰਭਜਨ ਸਿੰਘ ਰਮਦਾਸਪੁਰ,ਬਲਜੀਤ ਕੌਰ, ਦਲਜੀਤ ਕੌਰ, ਰਣਜੀਤ ਕੌਰ, ਬਲਜਿੰਦਰ ਕੌਰ, ਕੁਲਵਿੰਦਰ ਕੌਰ, ਕਮਲੇਸ਼ ਕੌਰ ਸਕਰਾਲਾ, ਨੀਤੂ ਰਾਣੀ ਭੂੰਗਾ, ਬਬਲੀ, ਨੀਲਮ ਰਾਣੀ, ਸੱਤਿਆ ਦੇਵੀ, ਦਲਜੀਤ ਕੌਰ, ਨੇਹਾ ਰਾਣੀ, ਕ੍ਰਿਸ਼ਨਾ ਦੇਵੀ, ਰਿੰਕੂ ਝਿੰਗੜਾਂ ਆਦਿ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਤੇ ਮਜਦੂਰ ਹਾਜਰ ਸਨ।