Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਸੰਘਣੀ ਧੁੰਦ ਕਾਰਨ ਵਾਪਰਿਆ ਦਰਦਨਾਕ ਹਾਦਸਾ, ਔਰਤ ਸਮੇਤ ਦੋ ਦੀ ਮੌ+ਤ

ਸੰਘਣੀ ਧੁੰਦ ਕਾਰਨ ਵਾਪਰਿਆ ਦਰਦਨਾਕ ਹਾਦਸਾ, ਔਰਤ ਸਮੇਤ ਦੋ ਦੀ ਮੌ+ਤ

ਟਾਂਡਾ / ਦਸੂਹਾ 18 ਜਨਵਰੀ (ਚੌਧਰੀ)

: ਅੱਜ ਸਵੇਰੇ ਸੰਘਣੀ ਧੁੰਦ ਕਾਰਣ ਸ਼੍ਰੀ ਹਰਗੋਬਿੰਦਪੁਰ ਸੜਕ ਤੇ ਵਾਪਰੇ ਸੜਕ ਹਾਦਸੇ ਵਿਚ ਇਕ ਔਰਤ ਸਮੇਤ ਦੋ ਲੋਕਾਂ ਦੀ ਮੌ+ਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਅੱਜ ਸਵੇਰੇ ਕਰੀਬ 10.15 ਦੇ ਕਰੀਬ ਉਸ ਸਮੇਂ ਹੋਇਆ ਜਦੋਂ ਪਿੰਡ ਭੂਲਪੁਰ ਦੇ ਅੱਡੇ ਤੇ ਬੱਸ ਦੀ ਉਡੀਕ ਕਰ ਰਹੀ ਔਰਤ ਦਲਵਿੰਦਰ ਕੌਰ ਨੂੰ ਇੱਕ ਕਾਰ ਨੇ ਆਪਣੀ ਲਪੇਟ ਵਿੱਚ ਲੈ ਲਿਆ ਅਤੇ ਬੇਕਾਬੂ ਹੋਈ ਕਾਰ ਇੱਕ ਦਰਖੱਤ ਨਾਲ ਟਕਰਾ ਗਈ। ਇਸ ਘਟਨਾ ਵਿਚ ਦਲਵਿੰਦਰ ਕੌਰ ਦੀ ਮੌਕੇ ਤੇ ਹੀ ਮੌਤ ਹੋ ਗਈ ਅਤੇ ਕਾਰ ਸਵਾਰ ਦੋਵੇਂ ਵਿਅਕਤੀ ਗੰਭੀਰ ਜਖਮੀ ਹੋ ਗਏ। ਜਿਨ੍ਹਾਂ ਨੂੰ ਸਥਾਨਕ ਲੋਕਾਂ ਦੀ ਮਦਦ ਨਾਲ ਟਾਂਡਾ ਦੇ ਸਰਕਾਰੀ ਹਸਪਤਾਲ ਵਿਖੇ ਲੈ ਜਾਇਆ ਗਿਆ। ਹਸਪਤਾਲ ਪਹੁੰਚਦੇ ਹੀ ਕਾਰ ਸਵਾਰ ਵਿਅਕਤੀ ਅਜੇ ਪਾਲ ਦੀ ਮੌਤ ਹੋ ਗਈ ਅਤੇ ਦੂਜੇ ਕਾਰ ਸਵਾਰ ਵਿਅਕਤੀ ਦੀ ਹਾਲਤ ਗੰਭੀਰ ਦੇਖਦਿਆਂ ਉਸਨੂੰ ਹੁਸ਼ਿਆਰਪੁਰ ਰੈਫਰ ਕਰ ਦਿਤਾ। ਸੂਚਨਾ ਮਿਲਦੇ ਹੀ ਟਾਂਡਾ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਦੋਵੇ ਲਾਸ਼ਾਂ ਨੂੰ ਕਬਜੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।