Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸੰਘਣੀ ਧੁੰਦ ਕਾਰਨ ਵਾਪਰਿਆ ਹਾਦਸਾ, ਟਰੈਕਟਰ ਹੇਠਾਂ ਆਉਣ ਨਾਲ ਨੌਜਵਾਨ ਦੀ ਹੋਈ ਮੌ+ਤ

ਸੰਘਣੀ ਧੁੰਦ ਕਾਰਨ ਵਾਪਰਿਆ ਹਾਦਸਾ, ਟਰੈਕਟਰ ਹੇਠਾਂ ਆਉਣ ਨਾਲ ਨੌਜਵਾਨ ਦੀ ਹੋਈ ਮੌ+ਤ

ਗੜ੍ਹਸ਼ੰਕਰ 8 ਜਨਵਰੀ (ਅਸ਼ਵਨੀ ਸ਼ਰਮਾ)

: ਪਿੰਡ ਕਾਲੇਵਾਲ ਬੀਤ ਵਿਖੇ ਸੰਘਣੀ ਧੁੰਦ ਕਾਰਨ ਟਰੈਕਟਰ ਟਰਾਲੀ ਹੇਠਾਂ ਆਉਣ ਨਾਲ ਟਰੈਕਟਰ ਚਾਲਕ ਦੀ ਮੌ+ਤ ਹੋਣ ਦਾ ਦਰਦਨਾਕ ਸਮਾਚਾਰ ਮਿਲਿਆ ਹੈ। ਹਾਦਸੇ ਮ੍ਰਿਤਕ ਦੀ ਪਛਾਣ ਜਰਨੈਲ ਸਿੰਘ (25) ਪੁੱਤਰ ਸੁਰਜੀਤ ਸਿੰਘ ਵਾਸੀ ਮਹਿਤਪੁਰ ਥਾਣਾਂ ਸਦਰ ਨੰਗਲ ਜ਼ਿਲ੍ਹਾ ਰੂਪਨਗਰ ਵਜੋਂ ਹੋਈ ਹੈ।ਜਰਨੈਲ ਸਿੰਘ ਆਪਣੀ ਟਰੈਕਟਰ ਟਰਾਲੀ ਵਿੱਚ ਰੇਤਾ ਲੈ ਕੇ ਗੜ੍ਹਸ਼ੰਕਰ ਵੱਲ ਆ ਰਿਹਾ ਸੀ। ਪਿੰਡ ਕਾਲੇਵਾਲ ਬੀਤ ਵਿਖੇ ਧੁੰਦ ਕਾਰਨ ਦਿਖਾਈ ਨਾ ਦੇਣ ਤੇ ਉਸਦਾ ਟਰੈਕਟਰ ਮਿੱਟੀ ਦੀ ਢੇਰੀ ‘ਤੇ ਚੜ ਗਿਆ ਜਿਸ ਤੋਂ ਉਹ ਹੇਠਾਂ ਡਿੱਗ ਪਿਆ ਜਾਣਕਾਰੀ ਅਨੁਸਾਰ ਟਰੈਕਟਰ ਥੱਲੇ ਆਉਣ ਕਾਰਨ ਜਰਨੈਲ ਸਿੰਘ ਦੀ ਮੌ+ਤ ਹੋ ਗਈ। ਇਸ ਘਟਨਾ ਸਬੰਧੀ ਸੋਮਵਾਰ ਸਵੇਰੇ ਰਾਹਗੀਰਾਂ ਵੱਲੋਂ 112 ਨੰਬਰ ‘ਤੇ ਫੋਨ ਕਰਕੇ ਪੁਲਿਸ ਨੂੰ ਜਾਣਕਾਰੀ ਦਿੱਤੀ ਗਈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ‘ਤੇ ਪਹੁੰਚੀ। ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ‌ਹੈ।