Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਡਿਪਟੀ ਕਮਿਸ਼ਨਰ ਵੱਲੋਂ 21 ਫਰਵਰੀ ਤੋਂ ਸ਼ੁਰੂ ਹੋਣ ਵਾਲੇ ਨੇਚਰ ਫੈਸਟ ਦੀਆਂ ਤਿਆਰੀਆਂ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਵੱਲੋਂ 21 ਫਰਵਰੀ ਤੋਂ ਸ਼ੁਰੂ ਹੋਣ ਵਾਲੇ ਨੇਚਰ ਫੈਸਟ ਦੀਆਂ ਤਿਆਰੀਆਂ ਦਾ ਜਾਇਜ਼ਾ

ਹੁਸ਼ਿਆਰਪੁਰ, 18 ਫਰਵਰੀ (PPT NEWS) 

• ਸਬੰਧਤ ਅਧਿਕਾਰੀਆਂ ਨੂੰ ਸਮੇਂ ਸਿਰ ਪ੍ਰਬੰਧ ਮੁਕੰਮਲ ਕਰਨ ਦੇ ਨਿਰਦੇਸ਼, ਪੌਂਗ ਡੈਮ ਵਿਖੇ ਬਰਡ ਵਾਚਿੰਗ ਨਾਲ ਸ਼ੁਰੂ ਹੋਵੇਗਾ ਨੇਚਰ ਫੈਸਟ

ਨਾਈਟਕੈਂਪਿੰਗ, ਸਾਈਕਲੋਥੋਨ, ਕਿਡਸ ਕਾਰਨੀਵਾਲ, ਆਫ਼-ਰੋਡਿੰਗ, ਬੂਟਿੰਗ, ਜੰਗਲ ਸਫਾਰੀ ਰਹੇਗੀ ਖਿੱਚ ਦਾ ਕੇਂਦਰ

ਅਲਾਪ ਸਿਕੰਦਰ ਅਤੇ ਕੰਵਰ ਗਰੇਵਾਲ ਬੰਨ੍ਹਣਗੇ ਰੰਗ

ਲਾਜਵੰਤੀ ਸਪੋਰਟਸ ਸਟੇਡੀਅਮ ’ਚ ਵੱਖ-ਵੱਖ ਚੀਜਾਂ ਦੀ ਪੇਸ਼ਕਾਰੀ ਲਈ ਲੱਗਣਗੇ ਸਟਾਲ

 : ਪੰਜਾਬ ਸਰਕਾਰ ਵਲੋਂ ਸਥਾਨਕ ਲਾਜਵੰਤੀ ਸਪੋਰਟਸ ਸਟੇਡੀਅਮ ਵਿਖੇ 21 ਫਰਵਰੀ ਤੋਂ ਕਰਵਾਏ ਜਾ ਰਹੇ ਨੇਚਰ ਫੈਸਟ ਦੀਆਂ ਤਿਆਰੀਆਂ ਦਾ ਅੱਜ ਇਥੇ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪੁਖਤਾ ਪ੍ਰਬੰਧ ਅਮਲ ਵਿਚ ਲਿਆਂਦੇ ਜਾਣ ਤਾਂ ਜੋ ਲੋਕ ਨੇਚਰ ਫੈਸਟ ਦਾ ਆਨੰਦ ਮਾਣ ਸਕਣ।

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਪੰਜ ਦਿਨਾਂ ਨੇਚਰ ਫੈਸਟ ਦੌਰਾਨ ਹੋਣ ਵਾਲੀਆਂ ਵੱਖ-ਵੱਖ ਗਤੀਵਿਧੀਆਂ ਦੀਆਂ ਤਿਆਰੀਆਂ ਬਾਰੇ ਜਾਣਕਾਰੀ ਹਾਸਲ ਕਰਦਿਆਂ ਕਿਹਾ ਕਿ 21 ਫਰਵਰੀ ਨੂੰ ਪੌਂਗ ਡੈਮ ਵਿਖੇ ਬਰਡ ਵਾਚਿੰਗ ਨਾਲ ਫੈਸ ਦੀ ਸ਼ੁਰੂਆਤ ਹੋਵੇਗੀ ਅਤੇ ਸ਼ਾਮ ਨੂੰ ਲਾਜਵੰਤੀ ਸਪੋਰਟਸ ਸਟੇਡੀਅਮ ਵਿਖੇ ਪੰਜਾਬੀ ਗਾਇਕ ਅਲਾਪ ਸਿਕੰਦਰ ਆਪਣੀ ਗਾਇਕੀ ਨਾਲ ਸਰੋਤਿਆਂ ਦਾ ਮਨੋਰੰਜਨ ਕਰਨਗੇ। ਉਨ੍ਹਾਂ ਕਿਹਾ ਕਿ ਸਮਾਗਮ ਨੂੰ ਨਿਰਵਿਘਨ ਢੰਗ ਨਾਲ ਕਰਵਾਉਣ ਅਤੇ ਯਾਦਗਾਰੀ ਬਣਾਉਣ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣ ਅਤੇ ਸਬੰਧਤ ਵਿਭਾਗ ਲੋੜੀਂਦੀਆਂ ਤਿਆਰੀਆਂ ਨੂੰ ਸਮੇਂ ਸਿਰ ਮੁਕੰਮਲ ਕਰਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਦੂਜੇ ਦਿਨ ਵੀ ਵੱਖ-ਵੱਖ ਗਤੀਵਿਧੀਆਂ ਜਾਰੀ ਰਹਿਣਗੀਆਂ, ਜਿਨ੍ਹਾਂ ਵਿੱਚ ਸੋਲਿਸ ਅਤੇ ਥਰੋਲੀ ਵਿਖੇ ਨਾਈਟ ਕੈਂਪਿੰਗ ਅਤੇ ਲਾਜਵੰਤੀ ਸਟੇਡੀਅਮ ਵਿਖੇ ਸਾਈਕਲੋਥੋਨ ਤੋਂ ਇਲਾਵਾ ਵਨ ਚੇਤਨਾ ਪਾਰਕ ਵਿਖੇ ਕਿਡਜ਼ ਕਾਰਨੀਵਾਲ ਅਤੇ 23 ਫਰਵਰੀ ਨੂੰ ਸਟੇਡੀਅਮ ਵਿਖੇ ਭਾਰਤ ਬਨਾਮ ਪਾਕਿਸਤਾਨ ਮੈਚ ਦੀ ਸਕਰੀਨਿੰਗ ਕੀਤੀ ਜਾਵੇਗੀ। ਆਫ਼-ਰੋਡਿੰਗ ਬਾਰੇ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਕੂਕਾਨੇਟ ਵਿਖੇ ਆਫ਼ ਰੋਡਿੰਗ ਹੋਵੇਗੀ, ਜਿਸ ਵਿੱਚ ਭਾਗ ਲੈਣ ਵਾਲਿਆਂ ਦੀ ਸਹੂਲਤ ਲਈ ਲੋੜੀਂਦੇ ਇੰਤਜ਼ਾਮ ਕੀਤੇ ਜਾ ਰਹੇ ਹਨ। ਨੇਚਰ ਰੀਟ੍ਰੀਟ, ਚੌਹਾਲ ਵਿਖੇ ਲੋਕ ਬੂਟਿੰਗ ਅਤੇ ਜੰਗਲ ਸਫਾਰੀ ਦਾ ਆਨੰਦ ਮਾਨਣਗੇ। ਉਨ੍ਹਾਂ ਦੱਸਿਆ ਕਿ 25 ਫਰਵਰੀ ਦੀ ਸ਼ਾਮ ਨੂੰ ਗਾਇਕ ਕੰਵਰ ਗਰੇਵਾਲ ਆਪਣੇ ਫਨ ਦਾ ਮੁਜ਼ਾਹਰਾ ਕਰਨਗੇ ਜਿਸ ਉਪਰੰਤ ਨੇਚਰ ਫੈਸਟ ਦੀ ਸਮਾਪਤੀ ਹੋਵੇਗੀ।

ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਨੇਚਰ ਫੈਸਟ ਵਿੱਚ ਵਧ-ਚੜ੍ਹ ਕੇ ਸ਼ਮੂਲੀਅਤ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਪ੍ਰਸ਼ਾਸਨ ਵਲੋਂ ਫੈਸਟ ਸਬੰਧੀ ਲੋਕਾਂ ਨੂੰ ਜਾਣੂ ਕਰਵਾਉਣ ਲਈ ਵੈੱਬਸਾਈਟ Naturefesthsp.com ਸਥਾਪਿਤ ਕੀਤੀ ਗਈ ਹੈ ਅਤੇ ਹੈਲਪਲਾਈਨ ਨੰਬਰ 90565-68870 ਵੀ ਜਾਰੀ ਕੀਤਾ ਗਿਆ ਹੈ।