Prime Punjab Times

Latest news
DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ...
ADVERTISEMENT
You are currently viewing ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦਾਣਾ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦਾਣਾ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਹੁਸ਼ਿਆਰਪੁਰ, 19 ਸਤੰਬਰ (ਪ੍ਰਾਈਮ ਪੰਜਾਬ ਟਾਈਮਜ਼) 
ਸ਼ੈਲਰ ਮਾਲਕਾਂ ਨਾਲ ਮੁਲਾਕਾਤ ਤੇ ਉਨ੍ਹਾਂ ਦੀਆਂ ਸਥਾਨਕ ਅਤੇ ਰਾਜ ਪੱਧਰ ਦੀਆਂ ਸਮੱਸਿਆਵਾਂ ਦੇ ਹੱਲ ਦਾ ਦਿੱਤਾ ਭਰੋਸਾ
ਕਿਸਾਨਾਂ ਨੂੰ ਮੰਡੀਆਂ ‘ਚ ਨਿਰਧਾਰਤ ਨਮੀ ਵਾਲਾ ਝੋਨਾ ਲਿਆਉਣ ਦੀ ਅਪੀਲ ਕੀਤੀ
ਕਿਹਾ, ਮੰਡੀਆਂ ‘ਚ ਪਾਣੀ, ਛਾਂ, ਤਰਪਾਲ ਅਤੇ ਬਾਰਦਾਨੇ ਦੀ ਮੁਕੰਮਲ ਵਿਵਸਥਾ
: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਦਾਣਾ ਮੰਡੀ ਹੁਸ਼ਿਆਰਪੁਰ ਦਾ ਦੌਰਾ ਕੀਤਾ ਅਤੇ ਝੋਨੇ ਦੀ ਖਰੀਦ ਨਾਲ ਸਬੰਧਤ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਮੌਕੇ ‘ਤੇ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਐਸਡੀਐਮ ਹੁਸ਼ਿਆਰਪੁਰ ਗੁਰਸਿਮਰਨਜੀਤ ਕੌਰ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸਿਰਫ਼ ਨਿਰਧਾਰਤ ਨਮੀ ਵਾਲਾ ਝੋਨਾ ਹੀ ਲਿਆਉਣ ਤਾਂ ਜੋ ਖਰੀਦ ਪ੍ਰਕਿਰਿਆ ਬਿਨਾਂ ਕਿਸੇ ਰੁਕਾਵਟ ਦੇ ਪੂਰੀ ਕੀਤੀ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਨੂੰ ਸਭ ਤੋਂ ਵੱਧ ਤਰਜ਼ੀਹ ਦਿੱਤੀ ਜਾ ਰਹੀ ਹੈ। ਮੰਡੀਆਂ ਵਿੱਚ ਪਖਾਨੇ, ਸਫਾਈ, ਪੀਣ ਵਾਲੇ ਪਾਣੀ, ਛਾਂ, ਤਰਪਾਲਾਂ ਅਤੇ ਬਾਰਦਾਨੇ ਦੇ ਢੁਕਵੇਂ ਪ੍ਰਬੰਧ ਪਹਿਲਾਂ ਹੀ ਯਕੀਨੀ ਬਣਾਏ ਗਏ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਕਿਸਾਨਾਂ ਵੱਲੋਂ ਲਿਆਂਦੀ ਗਈ ਫ਼ਸਲ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ ਅਤੇ ਨਿਰਧਾਰਤ ਸਮੇਂ ਦੇ ਅੰਦਰ ਭੁਗਤਾਨ ਵੀ ਯਕੀਨੀ ਬਣਾਇਆ ਜਾਵੇਗਾ।
ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਨੇ ਝੋਨੇ ਦੀ ਖਰੀਦ ਸੀਜ਼ਨ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰਾਈਸ ਸ਼ੈਲਰ ਮਾਲਕਾਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਖਰੀਦ ਏਜੰਸੀਆਂ ਅਤੇ ਮੰਡੀ ਬੋਰਡ ਦੇ ਅਧਿਕਾਰੀ ਵੀ ਮੌਜੂਦ ਸਨ। ਮੀਟਿੰਗ ਦੌਰਾਨ ਸ਼ੈਲਰ ਮਾਲਕਾਂ ਨੇ ਆਪਣੀਆਂ ਸਮੱਸਿਆਵਾਂ ਸਾਂਝੀਆਂ ਕੀਤੀਆਂ, ਜਿਸ ਵਿਚ ਮੁੱਖ ਤੌਰ ‘ਤੇ ਕਿਸਾਨਾਂ ਦੁਆਰਾ ਮੰਡੀਆਂ ਵਿੱਚ ਲਿਆਂਦੀ ਗਈ ਫ਼ਸਲ ਦੀ ਨਮੀ ਦੀ ਮਾਤਰਾ 17 ਫੀਸਦੀ ਤੋਂ ਵੱਧ ਨਾ ਹੋਣ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ।
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸ਼ੈਲਰ ਮਾਲਕਾਂ ਨੂੰ ਭਰੋਸਾ ਦਿੱਤਾ ਕਿ ਪ੍ਰਸ਼ਾਸਨ ਇਸ ਦਿਸ਼ਾ ਵਿੱਚ ਪੂਰਾ ਸਹਿਯੋਗ ਦੇਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਯਤਨ ਤੇਜ਼ ਕੀਤੇ ਜਾਣਗੇ ਤਾਂ ਜੋ ਸਿਰਫ਼ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਪਹੁੰਚੇ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਸਥਾਨਕ ਪੱਧਰ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾਵੇਗਾ, ਜਦੋਂ ਕਿ ਰਾਜ ਪੱਧਰੀ ਮੰਗਾਂ ਨੂੰ ਸਰਕਾਰ ਕੋਲ ਲਿਜਾ ਕੇ ਹੱਲ ਕਰਵਾਇਆ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਖਰੀਦ ਪ੍ਰਬੰਧ ਸਮੇਂ ਸਿਰ ਪੂਰੇ ਕੀਤੇ ਜਾਣ। ਉਨ੍ਹਾਂ ਆੜ੍ਹਤੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਕਿਸਾਨਾਂ ਨੂੰ ਨਮੀ ਰਹਿਤ ਫਸਲਾਂ ਲਿਆਉਣ ਲਈ ਉਤਸ਼ਾਹਿਤ ਕਰਨ ਤਾਂ ਜੋ ਖਰੀਦ ਸੀਜ਼ਨ ਸੁਚਾਰੂ ਅਤੇ ਬਿਨਾਂ ਕਿਸੇ ਰੁਕਾਵਟ ਦੇ ਪੂਰਾ ਹੋ ਸਕੇ।
ਇਸ ਮੌਕੇ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਪ੍ਰੀਤ ਕਮਲ ਸੂਦ ਅਤੇ ਜ਼ਿਲ੍ਹਾ ਮੰਡੀ ਅਫ਼ਸਰ ਗੁਰਕਿਰਪਾਲ ਸਿੰਘ ਨੇ ਵੀ ਰਾਈਸ ਸ਼ੈਲਰ ਮਾਲਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ।
error: copy content is like crime its probhihated