Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜਨਗਣਨਾ 2026-27 ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨੂੰ ਦਿੱਤੇ ਦਿਸ਼ਾ-ਨਿਰਦੇਸ਼

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜਨਗਣਨਾ 2026-27 ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨੂੰ ਦਿੱਤੇ ਦਿਸ਼ਾ-ਨਿਰਦੇਸ਼

ਹੁਸ਼ਿਆਰਪੁਰ, 24 ਸਤੰਬਰ (ਪ੍ਰਾਈਮ ਪੰਜਾਬ ਟਾਈਮਜ਼) 

: ਅਗਾਮੀ ਜਨਗਣਨਾ 2026-27 ਦੇ ਸੁਚਾਰੂ ਢੰਗ ਨਾਲ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰ ’ਤੇ ਇਕ ਮਹੱਤਵਪੂਰਨ ਮੀਟਿੰਗ ਹੋਈ। ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ ਅਮਰਬੀਰ ਕੌਰ ਭੁੱਲਰ, ਡਿਪਟੀ ਈ.ਐਸ.ਏ. ਸੁਨੀਤਾ ਪੋਲ ਅਤੇ ਏ.ਆਰ.ਓ ਪਵਨੀਤ ਕੌਰ ਸਮੇਤ ਸਬੰਧਤ ਅਧਿਕਾਰੀ ਮੌਜੂਦ ਸਨ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਮੁੱਖ ਸਕੱਤਰ ਪੰਜਾਬ ਕੇ.ਏ.ਪੀ ਸਿਨਹਾ ਵੱਲੋਂ ਹਾਲ ਹੀ ਵਿਚ ਜਾਰੀ ਨਿਰਦੇਸ਼ਾਂ ਦੇ ਸੰਦਰਭ ਵਿਚ ਜ਼ਿਲ੍ਹਾ ਪੱਧਰ ’ਤੇ ਤਿਆਰੀਆਂ ਦੀ ਸਮੀਖਿਆ ਕੀਤੀ। ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ 31 ਦਸੰਬਰ 2025 ਤੱਕ ਸ਼ਹਿਰਾਂ ਅਤੇ ਪਿੰਡਾਂ ਦੀਆਂ ਪ੍ਰਸ਼ਾਸਨਿਕ ਸੀਮਾਵਾਂ ਨੂੰ ਅੰਤਿਮ ਰੂਪ ਦੇਣਾ ਲਾਜ਼ਮੀ ਹੈ। ਇਸ ਸਬੰਧ ਵਿਚ ਪ੍ਰਾਪਤ ਰਿਪੋਰਟਾਂ ਦੀ ਦੁਬਾਰਾ ਜਾਂਚ ਲਈ ਏ.ਡੀ.ਸੀ ਨੂੰ ਸ਼ਹਿਰੀ ਹਲਕਿਆਂ ਅਤੇ ਐਸ.ਡੀ.ਐਮਜ਼ ਨੂੰ ਪੇਂਡੂ ਹਲਕਿਆਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

 ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਨਗਣਨਾ ਕਾਰਜ ਇਕ ਰਾਸ਼ਟਰੀ ਮਹੱਤਵਪੂਰਨ ਜ਼ਿੰਮੇਵਾਰੀ ਹੈ, ਇਸ ਲਈ ਸਾਰੇ ਸਬੰਧਤ ਅਧਿਕਾਰੀ ਸਮਾਂਬੱਧ ਢੰਗ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ। ਉਨ੍ਹਾਂ ਜ਼ਿਲ੍ਹਾ ਪੱਧਰ ‘ਤੇ ਸਥਾਪਿਤ ਜਨਗਣਨਾ ਸੈੱਲ ਦੀ ਕਾਰਜਪ੍ਰਣਾਲੀ ਨੂੰ ਵੀ ਹੋਰ ਸਰਗਰਮ ਬਣਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਸਾਰੀਆਂ ਗਤੀਵਿਧੀਆਂ ਨਿਰਧਾਰਤ ਕੈਲੰਡਰ ਅਨੁਸਾਰ ਸਮੇਂ ਸਿਰ ਪੂਰੀਆਂ ਕੀਤੀਆਂ ਜਾ ਸਕਣ।