Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਵੱਖ-ਵੱਖ ਵਿਭਾਗਾਂ ਦੇ ਕਾਰਜਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਵੱਖ-ਵੱਖ ਵਿਭਾਗਾਂ ਦੇ ਕਾਰਜਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਹੁਸ਼ਿਆਰਪੁਰ, 17 ਅਕਤੂਬਰ (ਪ੍ਰਾਈਮ ਪੰਜਾਬ ਟਾਈਮਜ਼) 

ਮਾਲ ਅਧਿਕਾਰੀਆਂ ਨਾਲ ਮਹੀਨਾਵਾਰ ਮੀਟਿੰਗ ‘ਚ ਲੰਬਿਤ ਮਾਮਲਿਆਂ ਦੀ ਕੀਤੀ ਸਮੀਖਿਆ
ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਦੇ ਕੰਮ ‘ਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼
ਅਧਿਕਾਰੀਆਂ ਨੂੰ ਪਾਰਦਰਸ਼ੀ ਤੇ ਸਮੇਂ ਸਿਰ ਸੇਵਾ ਯਕੀਨੀ ਬਣਾਉਣ ਦੇ ਹੁਕਮ

: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹਾ ਪੱਧਰ ‘ਤੇ ਮਾਲ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮਾਲ ਅਧਿਕਾਰੀਆਂ ਨਾਲ ਮਹੀਨਾਵਾਰ ਮੀਟਿੰਗ ਕੀਤੀ। ਮੀਟਿੰਗ ਵਿੱਚ ਵੱਖ-ਵੱਖ ਮਾਲੀਆ ਮਾਮਲਿਆਂ, ਸਕੀਮਾਂ ਅਤੇ ਲੰਬਿਤ ਕੰਮਾਂ ਦੀ ਬਾਰੀਕੀ ਨਾਲ ਸਮੀਖਿਆ ਕੀਤੀ ਗਈ ਅਤੇ ਅਧਿਕਾਰੀਆਂ ਨੂੰ ਕੰਮ ਨੂੰ ਸਮਾਂਬੱਧ ਢੰਗ ਨਾਲ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਗਏ।
ਮੀਟਿੰਗ ਵਿੱਚ ਈਜੀ ਰਜਿਸਟਰੇਸ਼ਨ ਅਤੇ ਮੁਕੇਰੀਆਂ ਤਹਿਸੀਲ ਕੰਪਲੈਕਸ ਦੇ ਨਵੀਨੀਕਰਨ ਸਬੰਧੀ ਪ੍ਰਗਤੀ ‘ਤੇ ਚਰਚਾ ਹੋਈ। ਇਸ ਦੇ ਨਾਲ ਹੀ ਨਾਮ ‘ਮੇਰਾ ਘਰ ਮੇਰੇ ਨਾਮ’ ਸਕੀਮ ਦੀ ਮੌਜੂਦਾ ਸਥਿਤੀ ਦੀ ਵੀ ਸਮੀਖਿਆ ਕੀਤੀ ਗਈ।
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸਟੈਂਪ ਅਤੇ ਰਜਿਸਟ੍ਰੇਸ਼ਨ ਨਾਲ ਸਬੰਧਤ ਵਸੂਲੀਆਂ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ। ਉਨ੍ਹਾਂ ਨੇ ਲੰਬਿਤ ਪਏ ਜ਼ਮੀਨੀ ਮਾਲੀਏ ਦੇ ਬਕਾਏ ਦੀ ਵਸੂਲੀ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।
ਇਸ ਤੋਂ ਇਲਾਵਾ ਜ਼ਮੀਨ ਪ੍ਰਾਪਤੀ ਦੇ ਚੱਲ ਰਹੇ ਮਾਮਲਿਆਂ ਦੀ ਸਥਿਤੀ ਰਿਪੋਰਟ, ਖਸਰਾ-ਵਾਈਜ਼ ਮੈਪਿੰਗ, ਮੁਸਾਵੀ-ਕੈਡਸਟ੍ਰਲ ਡਿਜੀਟਾਈਜ਼ੇਸ਼ਨ, ਜਮ੍ਹਾਂਬੰਦੀ, ਡਿਜੀਟਲ ਫਸਲ ਸਰਵੇਖਣ ਅਤੇ ਆਸਾਨ ਜਮ੍ਹਾਂਬੰਦੀ ਸੇਵਾਵਾਂ (ਆਨਲਾਈਨ ਸੇਵਾਵਾਂ, ਇੰਤਕਾਲ, ਰਿਪੋਰਟ, ਫਰਦ ਬਦਰ, ਬੈਂਕ ਲੌਗਇਨ ਆਈਡੀ ਬਣਾਉਣਾ ਆਦਿ) ਦੀ ਸਮੀਖਿਆ ਕੀਤੀ ਗਈ।
ਮੀਟਿੰਗ ਵਿੱਚ ਉਨ੍ਹਾਂ ਐਸ.ਡੀ.ਐਮਜ਼ ਨੂੰ ਨਿਦੇਸ਼ ਦਿੱਤੇ ਕਿ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਅਤੇ ਫਸਲਾਂ ਦੇ ਨੁਕਸਾਨ ਵਾਲੇ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਮੁਆਵਜ਼ੇ ਦੀ ਰਕਮ ਜਮ੍ਹਾਂ ਕਰਵਾਈ ਜਾਵੇ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਾਲ ਵਿਭਾਗ ਦੀਆਂ ਸਾਰੀਆਂ ਸੇਵਾਵਾਂ ਆਮ ਲੋਕਾਂ ਲਈ ਆਸਾਨ ਅਤੇ ਪਾਰਦਰਸ਼ੀ ਢੰਗ ਨਾਲ ਉਪਲਬਧ ਕਰਵਾਈਆਂ ਜਾਣ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਜ਼ੀਹ ਹੈ ਕਿ ਆਸਾਨ ਰਜਿਸਟਰੀ ਅਤੇ ਆਸਾਨ ਜਮ੍ਹਾਂਬੰਦੀ ਵਰਗੀਆਂ ਆਨਲਾਈਨ ਸੇਵਾਵਾਂ ਦੇ ਵੱਧ ਤੋਂ ਵੱਧ ਲਾਭ ਜਨਤਾ ਤੱਕ ਪਹੁੰਚਣ। ਇਸ ਲਈ ਸਾਰੇ ਅਧਿਕਾਰੀਆਂ ਨੂੰ ਆਪਣੇ-ਆਪਣੇ ਪੱਧਰ ‘ਤੇ ਜ਼ਿੰਮੇਵਾਰੀ ਨਾਲ ਕੰਮ ਕਰਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ, ਐਸ.ਡੀ.ਐਮ ਹੁਸ਼ਿਆਰਪੁਰ ਗੁਰਸਿਮਰਨਜੀਤ ਕੌਰ, ਐਸ.ਡੀ.ਐਮ ਦਸੂਹਾ ਕੰਵਲਜੀਤ ਸਿੰਘ, ਐਸ.ਡੀ.ਐਮ ਮੁਕੇਰੀਆਂ ਅੰਕੁਰ ਮਹਿੰਦਰੂ, ਐਸ.ਡੀ.ਐਮ ਗੜ੍ਹਸ਼ੰਕਰ ਸੰਜੀਵ ਕੁਮਾਰ, ਡੀ.ਆਰ.ਓ ਅਮਨਦੀਪ ਚਾਵਲਾ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

error: copy content is like crime its probhihated