Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹੇ ’ਚ ਸੜਕਾਂ ਦੇ ਨਿਰਮਾਣ ਕਾਰਜ ਦਾ ਕੀਤਾ ਨਿਰੀਖਣ

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹੇ ’ਚ ਸੜਕਾਂ ਦੇ ਨਿਰਮਾਣ ਕਾਰਜ ਦਾ ਕੀਤਾ ਨਿਰੀਖਣ

ਹੁਸ਼ਿਆਰਪੁਰ, 9 ਨਵੰਬਰ (ਪ੍ਰਾਈਮ ਪੰਜਾਬ ਟਾਈਮਜ) 

–ਗੁਣਵੱਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਦੇ ਦਿੱਤੇ ਸਖਤ ਨਿਰਦੇਸ਼

–ਨਿਗਰਾਨ ਕਮੇਟੀਆਂ ਨੂੰ ਸੌਂਪੀ ਨਿਯਮਿਤ ਸਮੀਖਿਆ ਅਤੇ ਰਿਪੋਰਟਿੰਗ ਦੀ ਜ਼ਿੰਮੇਵਾਰੀ

: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿਚ ਚੱਲ ਰਹੇ ਸੜਕ ਨਿਰਮਾਣ ਅਤੇ ਮੁਰੰਮਤ ਕੰਮਾਂ ਦਾ ਵਿਸਥਾਰ ਨਾਲ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਨਿਰੀਖਣ ਦੌਰਾਨ ਡਿਪਟੀ ਕਮਿਸ਼ਨਰ ਨੇ ਬਹਾਦਰਪੁਰ ਹਲਕੇ ਵਿਚ ਨਗਰ ਨਿਗਮ ਵੱਲੋਂ ਬਣਾਈਆਂ ਜਾ ਰਹੀਆਂ ਸੜਕਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਅਤੇ ਨਿਰਮਾਣ ਸਮੱਗਰੀ ਦੀ ਗੁਣਵੱਤਾ, ਪਾਣੀ ਨਿਕਾਸੀ ਪ੍ਰਬੰਧ ਅਤੇ ਸੜਕ ਦੇ ਪੱਧਰ ਦਾ ਬਾਰੀਕੀ ਨਾਲ ਮੁਆਇਨਾ ਕੀਤਾ। ਇਸ ਉਪਰੰਤ ਉਨ੍ਹਾਂ ਨੇ ਦਸੂਹਾ ਹਲਕੇ ਦੀਆਂ ਸੜਕਾਂ ਦਾ ਵੀ ਦੌਰਾ ਕੀਤਾ ਅਤੇ ਮੌਕੇ ’ਤੇ ਹੀ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਪਹਿਲਕਦਮੀ ਜਨਤਾ ਨੂੰ ਬਿਹਤਰ ਅਤੇ ਸੁਰੱਖਿਅਤ ਸੜਕ ਸੰਪਰਕ ਉਪਲਬੱਧ ਕਰਵਾਉਣਾ ਹੈ। ਇਸ ਉਦੇਸ਼ ਨਾਲ ਪੀ.ਡਬਲਯੂ.ਡੀ, ਪੰਜਾਬ ਮੰਡੀ ਬੋਰਡ ਅਤੇ ਨਗਰ ਨਿਗਮ ਦੇ ਸਹਿਯੋਗ ਨਾਲ ਜ਼ਿਲ੍ਹਾ ਪੱਧਰ ’ਤੇ ਸੜਕ ਵਿਕਾਸ ਕੰਮ ਜੰਗੀ ਪੱਧਰ ’ਤੇ ਚਲਾਏ ਜਾ ਰਹੇ ਹਨ। ਉਨ੍ਹਾਂ ਅਧਿਕਾਰੀਆ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਨਿਰਮਾਣ ਕੰਮਾਂ ਦੀ ਗੁਣਵੱਤਾ, ਮਜ਼ਬੂਤੀ ਅਤੇ ਸਮਾਂਬੱਧਤਾ ਵਿਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੜਕਾਂ ਵਿਕਾਸ ਦੀ ਧੁਰੀ ਹਨ ਅਤੇ ਇਨ੍ਹਾਂ ਦੀ ਗੁਣਵੱਤਾ ’ਤੇ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਜ਼ਿਲ੍ਹੇ ਦੇ ਵਿਕਾਸ ਨੂੰ ਪ੍ਰਭਾਵਿਤ ਕਰਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸਾਰੇ ਨਿਰਮਾਣ ਕਾਰਜ ਸਰਕਾਰੀ ਮਾਪਦੰਡਾਂ ਅਤੇ ਵਿਭਾਗੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੀ ਪੂਰੇ ਕੀਤਾ ਜਾਣ।
ਆਸ਼ਿਕਾ ਜੈਨ ਨੇ ਦੱਸਿਆ ਕਿ ਉਪ-ਮੰਡਲ ਪੱਧਰ ’ਤੇ ਨਿਗਰਾਨ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ ਜੋ ਕੰਮਾਂ ਦੀ ਨਿਯਮਿਤ ਸਮੀਖਿਆ ਕਰਨਗੀਆਂ। ਪੇਂਡੂ ਹਲਕਿਆਂ ਵਿਚ ਇਨ੍ਹਾਂ ਕਮੇਟੀਆਂ ਦੀ ਪ੍ਰਧਾਨਗੀ ਸਬੰਧਤ ਐਸ.ਡੀ.ਐਮ ਕਰਨਗੇ, ਜਦਕਿ ਸ਼ਹਿਰੀ ਹਲਕੇ ਵਿਚ ਇਹ ਜ਼ਿੰਮੇਵਾਰੀ ਨਗਰ ਨਿਗਮ ਕਮਿਸ਼ਨਰ ਅਤੇ ਨਗਰ ਕੌਂਸਲਾਂ ਦੇ ਕਾਰਜਕਾਰੀ ਅਧਿਕਾਰੀ ਨਿਭਾਉਣਗੇ। ਇਨ੍ਹਾਂ ਕਮੇਟੀਆਂ ਨੂੰ ਨਿਯਮਿਤ ਤੌਰ ‘ਤੇ ਪ੍ਰਗਤੀ ਰਿਪੋਰਟ ਡਿਪਟੀ ਕਮਿਸ਼ਨਰ ਦਫ਼ਤਰ ਵਿਚ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਪਾਰਦਰਸ਼ਤਾ ਅਤੇ ਜਵਾਬਦੇਹੀ ਯਕੀਨੀ ਬਣਾਈ ਜਾ ਸਕੇ।