Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਡਿਪਟੀ ਕਮਿਸ਼ਨਰ ਨੇ ਸਵੇਰੇ 6 ਵਜੇ ਕੀਤਾ ਸ਼ਹਿਰ ਦੀ ਸਫ਼ਾਈ ਪ੍ਰਬੰਧਾਂ ਦਾ ਨਿਰੀਖਣ

ਡਿਪਟੀ ਕਮਿਸ਼ਨਰ ਨੇ ਸਵੇਰੇ 6 ਵਜੇ ਕੀਤਾ ਸ਼ਹਿਰ ਦੀ ਸਫ਼ਾਈ ਪ੍ਰਬੰਧਾਂ ਦਾ ਨਿਰੀਖਣ

ਹੁਸ਼ਿਆਰਪੁਰ (ਬਿਊਰੋ) 

–ਸਫ਼ਾਈ ਸੇਵਕਾਂ ਦਾ ਹਾਜ਼ਰੀ ਰਜਿਸਟਰ  ਕੀਤਾ ਚੈੱਕ, ਗੈਰਹਾਜ਼ਰ ਸਫਾਈ ਸੇਵਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੇ ਦਿੱਤੇ ਨਿਰਦੇਸ਼
–ਨਿਗਮ ਅਧਿਕਾਰੀਆਂ ਨੂੰ ਬਰਸਾਤ ਦੇ ਮੱਦੇਨਜ਼ਰ ਸ਼ਹਿਰ ਵਿਚ ਪਾਣੀ ਦੀ ਨਿਕਾਸੀ ਯਕੀਨੀ ਬਣਾਉਣ ਦੀ ਕੀਤੀ ਹਦਾਇਤ
–ਲੋਕਾਂ ਨੂੰ ਗਿੱਲੇ ਤੇ ਸੁੱਕੇ ਕੂੜੇ ਦਾ ਵਰਗੀਕਰਨ ਕਰਨ ਦੀ ਕੀਤੀ ਅਪੀਲ

8 ਜੁਲਾਈ : ਡਿਪਟੀ ਕਮਿਸ਼ਨਰ-ਕਮ-ਕਮਿਸ਼ਨਰ ਨਗਰ ਨਿਗਮ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਅੱਜ ਸਵੇਰੇ 6 ਵਜੇ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਸ਼ਹਿਰ ਦੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਇਸ ਦੌਰਾਨ ਸਫ਼ਾਈ ਸੇਵਕਾਂ ਦੀ ਹਾਜ਼ਰੀ, ਸੜਕਾਂ ਦੀ ਸਫ਼ਾਈ ਤੇ ਮਟੀਰੀਅਲ ਰਿਕਵਰੀ ਫੈਸਿਲਟੀ (ਐਮ.ਆਰ.ਐਫ) ਦਾ ਵੀ ਨਿਰੀਖਣ ਕੀਤਾ। ਉਨ੍ਹਾਂ ਗੈਰਹਾਜ਼ਰ ਸਫ਼ਾਈ ਸੇਵਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੇ ਵੀ ਨਿਰਦੇਸ਼ ਦਿੱਤੇ। ਇਸ ਦੌਰਾਨ ਉਨ੍ਹਾਂ ਨਾਲ ਸਹਾਇਕ ਕਮਿਸ਼ਨਰ ਸੰਦੀਪ ਤਿਵਾੜੀ, ਐਕਸੀਅਨ ਕੁਲਦੀਪ ਸਿੰਘ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਸਾਲਿਡ ਵੇਸਟ ਮੈਨੇਜਮੈਂਟ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਘਰਾਂ ਤੋਂ ਕੂੜਾ ਇਕੱਠਾ ਕਰਨ ਵਾਲੇ ਰੇਹੜੀ ਵਾਲਿਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕੂੜਾ ਇਕੱਠਾ ਕਰਦੇ ਸਮੇਂ ਗਿੱਲੇ ਤੇ ਸੁੱਕੇ ਕੂੜੇ ਦੀ ਸੈਗਰੀਗੇਸ਼ਨ ਕਰਨ। ਉਨ੍ਹਾਂ ਨਿਗਮ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਘਰਾਂ ਤੋਂ ਕੂੜਾ ਇਕੱਤਰ ਕਰਨ ਵਾਲੀਆਂ ਰੇਹੜੀਆਂ ਦੀ ਚੈਕਿੰਗ ਕਰਕੇ ਕੂੜੇ ਦੀ ਸੈਗਰੀਗੇਸ਼ਨ ਯਕੀਨੀ ਬਣਾਉਣ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਵਿਚ ਗਿੱਲੇ ਤੇ ਸੁੱਕੇ ਕੂੜੇ ਦਾ ਵਰਗੀਕਰਨ ਕਰਕੇ ਨਗਰ ਨਿਗਮ ਦੇ ਕੂੜਾ ਇਕੱਠਾ ਕਰਨ ਵਾਲੀਆਂ ਰੇਹੜੀਆਂ ਵਿਚ ਪਾਉਣ। ਉਨ੍ਹਾਂ ਕਿਹਾ ਕਿ ਜੇਕਰ ਸ਼ਹਿਰ ਵਾਸੀ ਇਸ ਤਰ੍ਹਾਂ ਕਰਨ ਲੱਗਣ, ਤਾਂ ਸ਼ਹਿਰ ਵਿਚ ਕੂੜੇ ਦੀ ਸਮੱਸਿਆ ਦਾ ਸਥਾਈ ਹੱਲ ਸੰਭਵ ਹੈ।
ਕੋਮਲ ਮਿੱਤਲ ਨੇ ਇਸ ਦੌਰਾਨ ਸਫ਼ਾਈ ਸੇਵਕਾਂ ਨੂੰ ਕਿਹਾ ਕਿ ਬਰਸਾਤਾਂ ਦੌਰਾਨ ਉਨ੍ਹਾਂ ਦੀ ਜਿੰਮੇਵਾਰੀ ਵੱਧ ਜਾਂਦੀ ਹੈ, ਇਸ ਲਈ ਉਹ ਪੂਰੀ ਲਗਨ ਨਾਲ ਆਪਣੀ ਡਿਊਟੀ ਨਿਭਾਉਣ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਬਰਸਾਤਾਂ ਦੌਰਾਨ ਸ਼ਹਿਰ ਦੇ ਸਾਰੇ ਨੀਵੇਂ ਇਲਾਕਿਆਂ ਵਿਚ ਪਾਣੀ ਦੀ ਨਿਕਾਸੀ ਨੂੰ ਯਕੀਨੀ ਬਣਾਉਣ ਅਤੇ ਇਸ ਦੇ ਲਈ ਟੀਮਾਂ ਬਣਾ ਕੇ ਉਕਤ ਇਲਾਕਿਆਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਜਿਥੇ ਨਗਰ ਨਿਗਮ ਦਿਨ- ਰਾਤ ਕੰਮ ਕਰ ਰਿਹਾ ਹੈ, ਉਥੇ ਸਾਨੂੰ ਵੀ ਆਪਣੇ ਘਰਾਂ ਅਤੇ ਆਸ-ਪਾਸ ਸਫ਼ਾਈ ਰੱਖ ਕੇ ਨਿਗਮ ਨੂੰ ਪੂਰਾ ਸਹਿਯੋਗ ਦੇਣ ਦੀ ਲੋੜ ਹੈ।