Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਕੱਲ ਵਰਲਡ ਟੂਰਿਜ਼ਮ-ਡੇ ਤੇ ਪਤਰਾਲਵਾਂ ਵਿਖੇ ਡਿਪਟੀ ਕਮਿਸ਼ਨਰ….

ਕੱਲ ਵਰਲਡ ਟੂਰਿਜ਼ਮ-ਡੇ ਤੇ ਪਤਰਾਲਵਾਂ ਵਿਖੇ ਡਿਪਟੀ ਕਮਿਸ਼ਨਰ….

ਪਠਾਣਕੋਟ(ਤਰੁਣ / ਰੋਹਿਤ) 

ਕੱਲ ਵਰਲਡ ਟੂਰਿਜ਼ਮ-ਡੇ ਤੇ ਪਤਰਾਲਵਾਂ ਵਿਖੇ ਡਿਪਟੀ ਕਮਿਸ਼ਨਰ ਪਠਾਨਕੋਟ ਕਰਨਗੇ ਬੋਟਿੰਗ ਦੀ ਸ਼ੁਰੂਆਤ’

26 ਸਤੰਬਰ : ਪੰਜਾਬ ਸਰਕਾਰ ਵੱਲੋਂ ਜਿਲ੍ਹਾ ਪਠਾਨਕੋਟ ਨੂੰ ਟੂਰਿਸਟ ਹੱਬ ਵੱਜੋਂ ਵਿਕਸਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਜਿਸ ਅਧੀਨ ਕੱਲ ਰਣਜੀਤ ਸਾਗਰ ਡੈਮ ਦੀ ਝੀਲ ਪਤਰਾਲਵਾਂ (ਨਜਦੀਕ ਟਿੱਕਰ ਵਾਲੀ ਮਾਤਾ ਮੰਦਿਰ ) ਵਿਖੇ ਝੀਲ ਅੰਦਰ ਬੋਟਿੰਗ ਦੀ ਸ਼ੁਰੂਆਤ ਕੀਤੀ ਜਾਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ.) ਵੱਲੋਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ 27 ਸਤੰਬਰ 2022 ਨੂੰ ਵਰਲਡ ਟੂਰਿਜ਼ਮ-ਡੇ ਤੇ ਪਤਰਾਲਵਾਂ ਵਿਖੇ ਬੋਟਿੰਗ ਦੀ ਸ਼ੁਰੂਆਤ ਸ. ਹਰਬੀਰ ਸਿੰਘ ਡਿਪਟੀ ਕਮਿਸ਼ਨਰ ਪਠਾਨਕੋਟ ਵੱਲੋਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹੁਣ ਜਿਲ੍ਹਾ ਪਠਾਨਕੋਟ ਦੇ ਨਿਵਾਸੀ ਅਤੇ ਬਾਹਰ ਤੋਂ ਆਉਣ ਵਾਲੇ ਟੂਰਿਸਟ ਜਿਲ੍ਹਾ ਪਠਾਨਕੋਟ ਅੰਦਰ ਹੀ ਬੋਟਿੰਗ ਦਾ ਆਨੰਦ ਮਾਣ ਸਕਣਗੇ। ਉਨ੍ਹਾਂ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਵਿਸ਼ੇਸ਼ ਉਪਰਾਲਾ ਹੈ ਜਿਸ ਦੇ ਨਾਲ ਜਿਲ੍ਹਾ ਪਠਾਨਕੋਟ ਦੀ ਪਹਿਚਾਣ ਪੂਰੇ ਪੰਜਾਬ, ਭਾਰਤ, ਵਿਦੇਸ਼ਾਂ ਅੰਦਰ ਵੀ ਬਣੇਗੀ। ਉਨ੍ਹਾਂ ਜਿਲ੍ਹਾ ਨਿਵਾਸੀਆਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਉਹ ਵੀ ਬੋਟਿੰਗ ਦਾ ਆਨੰਦ ਲੈਣ ਦੇ ਲਈ ਪਤਰਾਲਵਾਂ ਵਿਖੇ ਪਹੁੰਚਣ।