Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਚੋਣ ਕਮਿਸ਼ਨ ਵੱਲੋਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦਾ ਓਵਰਆਲ ਬੇਹਤਰੀਨ ਚੋਣ ਪ੍ਰਕਿਰਿਆਵਾਂ ਲਈ ਸਟੇਟ ਐਵਾਰਡ ਨਾਲ ਸਨਮਾਨ

ਚੋਣ ਕਮਿਸ਼ਨ ਵੱਲੋਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦਾ ਓਵਰਆਲ ਬੇਹਤਰੀਨ ਚੋਣ ਪ੍ਰਕਿਰਿਆਵਾਂ ਲਈ ਸਟੇਟ ਐਵਾਰਡ ਨਾਲ ਸਨਮਾਨ

ਹੁਸ਼ਿਆਰਪੁਰ, 25 ਜਨਵਰੀ (PPT NEWS) 

15ਵੇਂ ਰਾਸ਼ਟਰੀ ਵੋਟਰ ਦਿਵਸ ਮੌਕੇ ਰਾਜ ਪੱਧਰੀ ਦੌਰਾਨ ਲੁਧਿਆਣਾ ਵਿਖੇ ਵਧੀਕ ਮੁੱਖ ਚੋਣ ਅਫ਼ਸਰ ਨੇ ਦਿੱਤਾ ਐਵਾਰਡ

: ਬੀਤੇ ਸਾਲ ਹੋਈਆਂ ਲੋਕ ਸਭਾ ਚੋਣਾਂ ਦੌਰਾਨ ਮਿਸਾਲੀਆ ਕਾਰਗੁਜ਼ਾਰੀ ਲਈ ਚੋਣ ਕਮਿਸ਼ਨ ਵਲੋਂ ਅੱਜ ਲੁਧਿਆਣਾ ਵਿਖੇ ਰਾਸ਼ਟਰੀ ਵੋਟਰ ਦਿਵਸ ਮੌਕੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦਾ ਓਵਰਆਲ ਬੇਹਤਰੀਨ ਚੋਣ ਪ੍ਰਕਿਰਿਆਵਾਂ ਲਈ ਸਟੇਟ ਐਵਾਰਡ ਨਾਲ ਸਨਮਾਨ ਕੀਤਾ।

ਪੰਜਾਬ ਦੇ ਵਧੀਕ ਮੁੱਖ ਚੋਣ ਅਧਿਕਾਰੀ ਹਰੀਸ਼ ਨਈਅਰ ਵਲੋਂ ਰਾਜ ਪੱਧਰੀ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੀ ਜ਼ਿਲ੍ਹੇ ਵਿਚ ਵਧੀਆ ਕਾਰਗੁਜ਼ਾਰੀ ਲਈ ਸ਼ਲਾਘਾ ਕੀਤੀ। ਐਵਾਰਡ ਪ੍ਰਾਪਤ ਕਰਨ ਉਪਰੰਤ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਇਹ ਐਵਾਰਡ ਚੋਣ ਪ੍ਰਕਿਰਿਆ ਵਿਚ ਸ਼ਾਮਲ ਸਮੁੱਚੀ ਟੀਮ ਦੀ ਹੌਸਲਾਅਫ਼ਜਾਈ ਹੈ ਅਤੇ ਉਹ ਆਸ ਕਰਦੇ ਹਨ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੀ ਟੀਮ ਭਵਿੱਖ ਵਿਚ ਵੀ ਨਿਰਪੱਖ, ਆਜ਼ਾਦਾਨਾ ਅਤੇ ਸ਼ਾਤਮਈ ਚੋਣਾਂ ਮੁਕੰਮਲ ਕਰਨ ਲਈ ਪੂਰੀ ਤਤਪਰਤਾ ਨਾਲ ਕੰਮ ਕਰੇਗੀ।

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਚੋਣ ਪ੍ਰਕਿਰਿਆ ਵਿਚ ਸ਼ਾਮਲ ਅਮਲੇ ਨੇ ਜ਼ਮੀਨੀ ਪੱਧਰ ’ਤੇ ਬੇਹਤਰੀਨ ਕਾਰਗੁਜ਼ਾਰੀ ਦਿਖਾਉਂਦਿਆਂ ਸਮੁੱਚੀ ਪ੍ਰਕਿਰਿਆ ਸੁਖਾਵੇਂ ਮਾਹੌਲ ਅਤੇ ਸੁਚੱਜੇ ਢੰਗ ਨਾਲ ਨੇਪਰੇ ਚੜਾਈ ਜਿਸ ਲਈ ਸਾਰੀ ਟੀਮ ਵਧਾਈ ਦੀ ਪਾਤਰ ਹੈ। ਉਨ੍ਹਾਂ ਕਿਹਾ ਕਿ ਵੋਟਰਾਂ ਨੂੰ ਜਾਗਰੂਕ ਕਰਨ ਅਤੇ ਨੌਜਵਾਨਾਂ ਨੂੰ ਵੋਟ ਦੀ ਅਹਿਮੀਅਤ ਬਾਰੇ ਦੱਸਣ ਲਈ ਵੀ ਟੀਮ ਵਲੋਂ ਅਹਿਮ ਭੂਮਿਕਾ ਨਿਭਾਈ ਗਈ। ਉਨ੍ਹਾਂ ਨੇ ਚੋਣ ਕਮਿਸ਼ਨ ਦਾ ਸਮੇਂ-ਸਮੇਂ ਸਿਰ ਲੋੜੀਂਦੇ ਮਾਰਗਦਰਸ਼ਨ ਲਈ ਵੀ ਧੰਨਵਾਦ ਕੀਤਾ।

ਕੈਪਸ਼ਨ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਲੁਧਿਆਣਾ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਵਧੀਕ ਮੁੱਖ ਚੋਣ ਅਧਿਕਾਰੀ ਹਰੀਸ਼ ਨਈਅਰ ਤੋਂ ਐਵਾਰਡ ਪ੍ਰਾਪਤ ਕਰਦੇ ਹੋਏ।