Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਡਿਪਟੀ ਕਮਿਸ਼ਨਰ ਵਲੋਂ ਦਿਵਿਆਂਗ ਵਿਅਕਤੀਆਂ ਦੀ ਸਹੂਲਤ ਲਈ ਸਾਂਝੇ ਯਤਨਾਂ ਦੀ ਲੋੜ ’ਤੇ ਜ਼ੋਰ

ਡਿਪਟੀ ਕਮਿਸ਼ਨਰ ਵਲੋਂ ਦਿਵਿਆਂਗ ਵਿਅਕਤੀਆਂ ਦੀ ਸਹੂਲਤ ਲਈ ਸਾਂਝੇ ਯਤਨਾਂ ਦੀ ਲੋੜ ’ਤੇ ਜ਼ੋਰ

ਹੁਸ਼ਿਆਰਪੁਰ, 26 ਦਸੰਬਰ (ਬਿਊਰੋ) 

ਜ਼ਿਲ੍ਹਾ ਪ੍ਰਸ਼ਾਸਨ ਨੇ ਸਪੈਸ਼ਲ ਸਕੂਲ, ਜਹਾਨ ਖੇਲਾਂ ਵਿਖੇ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮਨਾਇਆ

: ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜੇ.ਐਸ.ਐਸ ਆਸ਼ਾ ਦੀਪ ਵੈਲਫੇਅਰ ਸੁਸਾਇਟੀ ਸਪੈਸ਼ਲ ਸਕੂਲ, ਜਹਾਨ ਖੇਲਾਂ ਵਿਖੇ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮਨਾਇਆ ਗਿਆ ਜਿਥੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਦਿਵਿਆਂਗ ਵਿਅਕਤੀਆਂ ਦੇ ਅਧਿਕਾਰਾਂ, ਸਹੂਲਤਾਂ ਅਤੇ ਲੋੜੀਂਦੀਆਂ ਸੇਵਾਵਾਂ ਲਈ ਸਾਂਝੇ ਯਤਨ ਕਰਨੇ ਚਾਹੀਦੇ ਹਨ ਤਾਂ ਜੋ ਦਿਵਿਆਂਗ ਵਿਅਕਤੀਆਂ ਦੀ ਹਰ ਸੰਭਵ ਮਦਦ ਹੋ ਸਕੇ।

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਦਿਵਿਆਂਗ ਵਿਅਕਤੀਆਂ ਦਾ ਸਹਿਯੋਗ ਕਰਨਾ ਸਾਰਿਆਂ ਦਾ ਫਰਜ਼ ਬਣਦਾ ਹੈ ਜਿਸ ਨੂੰ ਪੂਰੀ ਹਮਦਰਦੀ ਅਤੇ ਸੁਹਿਰਦ ਭਾਵਨਾ ਨਾਲ ਨਿਭਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ, ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਅਤੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸਮੇਂ-ਸਮੇਂ ’ਤੇ ਦਿਵਿਆਂਗ ਵਿਅਕਤੀਆਂ ਦੀ ਲੋੜੀਂਦੀ ਮਦਦ ਲਈ ਤਤਪਰ ਰਹਿੰਦੀ ਹੈ ਅਤੇ ਇਨ੍ਹਾਂ ਵਿਅਕਤੀਆਂ ਲਈ ਲੋੜੀਂਦੇ ਲਾਭ ਯਕੀਨੀ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮਨਾਉਣ ਦਾ ਮਕਸਦ ਦਿਵਿਆਂਗ ਵਿਅਕਤੀਆਂ ਲਈ ਭਲਾਈ ਸਕੀਮਾਂ, ਸਰਕਾਰੀ ਦਫ਼ਤਰਾਂ ਵਿਚ ਸਹੂਲਤਾਂ ਅਤੇ ਸਰਕਾਰ ਵਲੋਂ ਸਮੇਂ-ਸਮੇਂ ’ਤੇ ਦਿੱਤੇ ਜਾਂਦੇ ਲਾਭ ਬਾਰੇ ਜਾਣਕਾਰੀ ਦਾ ਪ੍ਰਸਾਰ ਕਰਕੇ ਵੱਧ ਤੋਂ ਵੱਧ ਦਿਵਿਆਂਗ ਵਿਅਕਤੀਆਂ ਨੂੰ ਇਨ੍ਹਾਂ ਬਾਰੇ ਜਾਣੂ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਭਵਿੱਖ ਵਿਚ ਵੀ ਅਜਿਹੇ ਉਪਰਾਲੇ ਉਲੀਕਦਾ ਰਹੇਗਾ ਤਾਂ ਜੋ ਅਹਿਮ ਜਾਣਕਾਰੀਆਂ ਸਾਂਝੀਆਂ ਕੀਤੀਆਂ ਜਾ ਸਕਣ।

ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ ਡਿਪਟੀ ਕਮਿਸ਼ਨਰ ਨੇ 7 ਦਿਵਿਆਂਗ ਵਿਅਕਤੀਆਂ ਨੂੰ ਟਰਾਈਸਾਈਕਲ ਅਤੇ ਕੰਬਲ ਵੀ ਵੰਡੇ। ਜੇ.ਐਸ.ਐਸ ਆਸ਼ਾ ਦੀਪ ਵੈਲਫੇਅਰ ਸੁਸਾਇਟੀ ਸਪੈਸ਼ਲ ਸਕੂਲ, ਜਹਾਨ ਖੇਲਾਂ, ਆਸ਼ਾ ਕਿਰਨ ਪਿੰਗਲਵਾੜਾ ਸਪੈਸ਼ਲ ਸਕੂਲ, ਕੱਕੋਂ ਅਤੇ ਬਾਹੋਵਾਲ ਸਕੂਲ ਦੇ ਦਿਵਿਆਂਗ ਵਿਦਿਆਰਥੀਆਂ ਵਲੋਂ ਸਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮਨਪ੍ਰੀਤ ਸਿੰਘ, ਸਕੱਤਰ ਰੈਡ ਕਰਾਸ ਮੰਗੇਸ਼ ਸੂਦ, ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਰਵਿੰਦਰ ਕੌਰ, ਦਯਾ ਰਾਣੀ, ਸਟੇਟ ਐਵਾਰਡੀ ਜਰਨੈਲ ਸਿੰਘ ਧੀਰ, ਕੁਲਦੀਪ ਸਿੰਘ, ਸੰਦੀਪ ਸ਼ਰਮਾ, ਅਤਰ ਸਿੰਘ ਆਦਿ ਵੀ ਮੌਜੂਦ ਸਨ।