Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਡਿਪਟੀ ਕਮਿਸ਼ਨਰ ਨੇ ਕਣਕ ਦੀ ਖਰੀਦ ਸਬੰਧੀ ਲਿਆ ਤਿਆਰੀਆਂ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਨੇ ਕਣਕ ਦੀ ਖਰੀਦ ਸਬੰਧੀ ਲਿਆ ਤਿਆਰੀਆਂ ਦਾ ਜਾਇਜ਼ਾ

ਹੁਸ਼ਿਆਰਪੁਰ 2 ਅਪ੍ਰੈਲ(ਪ੍ਰਾਈਮ ਪੰਜਾਬ ਟਾਈਮਜ਼)

: ਪੰਜਾਬ ਸਰਕਾਰ ਵੱਲੋਂ ਕਣਕ ਦੀ ਖਰੀਦ ਦੇ ਮੱਦੇਨਜ਼ਰ ਮੰਡੀਆਂ ਵਿੱਚ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਜ਼ਿਲ੍ਹੇ ਦੇ ਸਮੂਹ ਐਸ.ਡੀ. ਐਮਜ਼, ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਅਤੇ ਹੋਰ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।

  ਡਿਪਟੀ ਕਮਿਸ਼ਨਰ ਨੇ ਪਨਗ੍ਰੇਨ, ਮਾਰਕਫੈੱਡ,ਵੇਅਰਹਾਊਸ, ਪਨਸਪ ਅਤੇ ਐਫ.ਸੀ.ਆਈ. ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਲਾਟ ਕੀਤੀਆਂ ਮੰਡੀਆਂ ਵਿੱਚ ਸਮੇਂ ਸਿਰ ਖਰੀਦ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿੱਚ ਪੀਣ ਵਾਲੇ ਪਾਣੀ, ਛਾਂ, ਪਖਾਨੇ ਅਤੇ ਹੋਰ ਜ਼ਰੂਰੀ ਸਹੂਲਤਾਂ ਦੀ ਕੋਈ ਕਮੀ ਨਾ ਛੱਡੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੀ ਫ਼ਸਲ  ਦੇ ਇੱਕ-ਇੱਕ ਦਾਣੇ ਦੀ ਖ਼ਰੀਦ ਯਕੀਨੀ ਬਣਾਏਗੀ।

 ਮੀਟਿੰਗ ਦੌਰਾਨ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੇ ਦੱਸਿਆ ਕਿ ਮੰਡੀਆਂ ਵਿਚ ਕਣਕ ਦੀ ਖਰੀਦ ਲਈ ਸਾਰੇ ਜ਼ਰੂਰੀ ਪ੍ਰਬੰਧ ਪੂਰੇ ਕਰ ਲਏ ਗਏ ਹਨ। ਇਸ ਸਾਲ ਜ਼ਿਲ੍ਹੇ ਦੀਆਂ ਮੰਡੀਆ ਵਿਚ 3,04,153 ਮੀਟ੍ਰਿਕ ਟਨ ਸਰਕਾਰੀ ਖਰੀਦ ਹੋਣ ਦੀ ਸੰਭਾਵਨਾ ਹੈ। ਕਿਸੇ ਵੀ ਮੰਡੀ ਵਿਚ ਬਾਰਦਾਨੇ ਦੀ ਕੋਈ ਕਮੀਂ ਨਹੀਂ ਹੈ। ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਰੀਦੀ ਗਈ ਕਣਕ ਦੀ ਤੁਰੰਤ ਅਦਾਇਗੀ ਲਈ ਪ੍ਰਬੰਧ ਕੀਤੇ ਗਏ ਹਨ ਅਤੇ ਕਣਕ ਦੀ ਲਿਫਟਿੰਗ ਅਤੇ ਸਟੋਰੇਜ ਲਈ ਵੀ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ।

ਹਰੇਕ ਮੰਡੀ ਵਿੱਚ ਖਰੀਦ ਏਜੰਸੀ ਦੇ ਇੰਸਪੈਕਟਰ ਅਤੇ ਹੋਰ ਕਰਮਚਾਰੀ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਮੌਜੂਦ ਰਹਿਣਗੇ। ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।