Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨੂੰ ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਰਜਿ. ਦਸੂਹਾ ਵੱਲੋਂ ਯਾਦ ਪੱਤਰ ਸੌਂਪਿਆ ਗਿਆ – ਚੌਧਰੀ ਕੁਮਾਰ ਸੈਣੀ

ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨੂੰ ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਰਜਿ. ਦਸੂਹਾ ਵੱਲੋਂ ਯਾਦ ਪੱਤਰ ਸੌਂਪਿਆ ਗਿਆ – ਚੌਧਰੀ ਕੁਮਾਰ ਸੈਣੀ

ਦਸੂਹਾ (ਚੌਧਰੀ) 

9 ਅਕਤੁਬਰ : ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਰਜਿ. ਦਸੂਹਾ ਦੇ ਕੇ.ਐਮ.ਐਸ ਕਾਲਜ ਐਸੋਸੀਏਸ਼ਨ ਦਫਤਰ ਵਿਖੇ ਬੀਤੇ ਦਿਨੀਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਆਈ.ਏ.ਐਸ ਹੁਸ਼ਿਆਰਪੁਰ ਪਧਾਰੇ। ਉਹਨਾ ਦੇ ਪਹੁੰਚਣ ਤੇ ਮੈਂਬਰਾਂ ਵੱਲੋਂ ਫੁੱਲਾਂ ਦਾ ਗੁਲਦਸਤਾ ਭੇਂਟ ਕੀਤਾ ਗਿਆ ਅਤੇ ਮੈਂਬਰਾਂ ਵੱਲੋਂ ਇਕ ਯਾਦ ਪੱਤਰ ਵੀ ਸੌਂਪਿਆ ਗਿਆ। ਯਾਦ ਪੱਤਰ ਵਿੱਚ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਨੂੰ ਇੰਨ ਬਿੰਨ ਲਾਗੂ ਕਰਨ ਦੀ ਅਪੀਲ ਕੀਤੀ ਗਈ ਅਤੇ ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਸਕੱਤਰ ਜਰਨਲ ਨੂੰ ਜਿਲ੍ਹੇ ਵੱਲੋਂ ਬਣਾਈਆਂ ਕਮੇਟੀਆਂ ਵਿੱਚ ਨੁਮਾਇੰਦਗੀ ਦੇਣ ਦੀ ਬੇਨਤੀ ਕੀਤੀ ਗਈ। ਉਹਨਾ ਵੱਲੋਂ ਦਸੂਹਾ ਸੀਨੀਅਰ ਸਿਟੀਜ਼ਨਜ਼ ਮੈਂਬਰਾਂ ਨੂੰ ਇਕ ਸਮ੍ਰਿਤੀ ਚਿੰਨ੍ਹ ਵੀ ਭੇਂਟ ਕੀਤਾ ਗਿਆ। ਉਹਨਾ ਸੀਨੀਅਰ ਸਿਟੀਜ਼ਨਜ਼ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹਨਾ ਨੂੰ ਸੀਨੀਅਰ ਸਿਟੀਜ਼ਨਜ਼ ਦੇ ਦਫਤਰ ਵਿਖੇ ਆ ਕੇ ਬੜੀ ਖੁਸ਼ੀ ਹੋਈ ਹੈ। ਕਮਾਂਡੈਂਟ ਬਖਸ਼ੀਸ਼ ਸਿੰਘ ਵੱਲੋਂ ਉਹਨਾ ਨੂੰ ਬੇਨਤੀ ਕੀਤੀ ਗਈ ਕਿ ਦਸੂਹਾ ਪੰਜਾਬ ਦੀ ਵੱਡੀ ਸਬ ਡਿਵੀਜ਼ਨ ਵਿੱਚ ਇੱਕ ਬਿਰਧ ਆਸ਼ਰਮ ਵੀ ਬਣਾਇਆ ਜਾਵੇ। ਉਹਨਾ ਕਿਹਾ ਕਿ ਜੇ ਤੁਹਾਡੀ ਐਸੋਸੀਏਸ਼ਨ ਜਾ ਕੋਈ ਹੋਰ ਐਨ.ਜੀ.ਓ ਬਣਾਉਣਾ ਚਾਹੁੰਦਾ ਹੈ ਤਾਂ ਅਸੀਂ ਜਿਲ੍ਹੇ ਵੱਲੋਂ ਉਹਨਾ ਦੀ ਜਰੂਰ ਮਦਦ ਕਰਾਂਗੇ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸੰਜੀਵ ਕੁਮਾਰ, ਕਰਨਲ ਜੋਗਿੰਦਰ ਲਾਲ ਸ਼ਰਮਾ, ਡਾ.ਅਮਰੀਕ ਸਿੰਘ, ਡਾ. ਦਿਲਬਾਗ ਸਿੰਘ ਹੁੰਦਲ, ਮਾਸਟਰ ਰਾਜਿੰਦਰ ਸਿੰਘ ਟਿੱਲੂਵਾਲ, ਸ਼ਾਮ ਲਾਲ ਮਹਿਤਾ, ਵਿਨੋਦ ਹੰਸ, ਬ੍ਰਹਮ ਦੇਵ ਰੱਲ੍ਹਣ ਅਤੇ ਅਨਿਲ ਕੁਮਾਰ ਆਦਿ ਹਾਜ਼ਰ ਸਨ।

ਫੋਟੋ : ਦਸੂਹਾ ਪਹੁੰਚਣ ਤੇ ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਦਸੂਹਾ ਵੱਲੋਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਹੁਸ਼ਿਆਰਪੁਰ ਨੂੰ ਕਰਨਲ ਜੋਗਿੰਦਰ ਲਾਲ ਸ਼ਰਮਾ, ਚੌਧਰੀ ਕੁਮਾਰ ਸੈਣੀ ਅਤੇ ਮੈਂਬਰ ਯਾਦ ਪੱਤਰ ਦਿੰਦੇ ਹੋਏ।