– ਓਮੀਕਰੋਨ ਤੋਂ ਬਚਣ ਲਈ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਦੀ ਕੀਤੀ ਅਪੀਲ
ਹੁਸ਼ਿਆਰਪੁਰ 1 ਜਨਵਰੀ (ਬਿਊਰੋ) ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਅਪਨੀਤ ਰਿਆਤ ਆਈ.ਏ.ਐਸ. ਨੇ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ ਦੀ ਵਧਾਈ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਨਿਵਾਸੀਆਂ ਲਈ ਨਵਾਂ ਸਾਲ 2022 ਖੁਸ਼ਹਾਲੀ ਤੇ ਖੁਸ਼ੀਆਂ ਭਰਿਆ ਹੋਵੇ।
ਇੱਕ ਸੰਦੇਸ਼ ਵਿੱਚ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ ਦੀ ਵਧਾਈ ਦਿੰਦੇ ਹੋਏ ਆਉਣ ਵਾਲੇ ਸਾਲ ਵਿੱਚ ਇੱਕ ਸਾਫ਼-ਸੁਥਰਾ, ਹਰਿਆ ਭਰਿਆ, ਪ੍ਰਦੂਸ਼ਣ ਮੁਕਤ ਅਤੇ ਖੁਸ਼ਹਾਲ ਜ਼ਿਲ੍ਹਾ ਬਣਾਉਣ ਲਈ ਜੋਸ਼ ਨਾਲ ਕੰਮ ਕਰਨ ਦਾ ਸੱਦਾ ਦਿੱਤਾ।
ਡਿਪਟੀ ਕਮਿਸ਼ਨਰ ਨੇ ਜਨਤਾ ਨੂੰ ਕੋਵਿਡ -19 ਦੇ ਨਵੇਂ ਰੂਪ ਓਮੀਕਰੋਨ ਦੇ ਫੈਲਾਅ ਨੂੰ ਰੋਕਣ ਦੇ ਮੱਦੇਨਜ਼ਰ ਸੁਰੱਖਿਆ ਸਾਵਧਾਨੀਆਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ, ਤਾਂ ਜੋ ਇਸ ਵਾਇਰਸ ਤੋਂ ਸਾਡੇ ਸਮਾਜ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।
ਸ਼੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਪ੍ਰਮਾਤਮਾ ਸਭ ਦੇ ਪਰਿਵਾਰਾਂ ‘ਤੇ ਆਪਣੇ ਆਸ਼ੀਰਵਾਦ ਦਾ ਹੱਥ ਰੱਖੇ ਅਤੇ ਸਾਰਿਆਂ ਦੇ ਸੁਪਨੇ ਪੂਰੇ ਹੋਣ। ਉਨ੍ਹਾਂ ਇਹ ਵੀ ਕਿਹਾ ਕਿ ਮਨੁੱਖਤਾ ਦੀ ਭਲਾਈ ਲਈ ਪਰਮਾਤਮਾ ਸਭ ਨੂੰ ਆਪਣੇ ਟੀਚਿਆਂ ਨੂੰ ਸਾਕਾਰ ਕਰਨ ਦੀ ਤਾਕਤ ਅਤੇ ਦ੍ਰਿੜਤਾ ਪ੍ਰਦਾਨ ਕਰੇ।