Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਕੇ.ਐਮ.ਐਸ ਪ੍ਰੋਫੈਸ਼ਨਲ ਕਾਲਜ ਵਿਖੇ ਆਧੁਨਿਕ ਕੰਪਿਊਟਰ ਲੈਬ ਦਾ ਕੀਤਾ ਉਦਘਾਟਨ  

ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਕੇ.ਐਮ.ਐਸ ਪ੍ਰੋਫੈਸ਼ਨਲ ਕਾਲਜ ਵਿਖੇ ਆਧੁਨਿਕ ਕੰਪਿਊਟਰ ਲੈਬ ਦਾ ਕੀਤਾ ਉਦਘਾਟਨ  

ਦਸੂਹਾ (ਚੌਧਰੀ) 

8 ਅਕਤੂਬਰ : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਅੱਜ ਸਵਾਮੀ ਵਿਵੇਕਾਨੰਦ ਐਡਮਿਨ ਬਲਾਕ ਦੇ ਪਹਿਲੇ ਫਲੋਰ ਤੇ ਬਣੀ ਮਾਸਟਰ ਆਫ ਕੰਪਿਊਟਰ ਐਪਲੀਕੇਸ਼ਨ (ਐਮ.ਸੀ.ਏ) ਲੈਬ ਦਾ ਉਦਘਾਟਨ ਮਾਣਯੋਗ ਕੋਮਲ ਮਿੱਤਲ ਆਈ.ਏ.ਐਸ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵੱਲੋਂ ਕੀਤਾ ਗਿਆ। ਇਸ ਮੌਕੇ ਤੇ ਕਾਲਜ ਦੇ ਚੇਅਰਮੈਨ ਚੌਧਰੀ ਕੁਮਾਰ ਸੈਣੀ, ਪ੍ਰਿੰਸੀਪਲ ਡਾ. ਸ਼ਬਨਮ ਕੌਰ, ਡਾਇਰੈਕਟਰ ਡਾ. ਮਾਨਵ ਸੈਣੀ, ਹੈੱਡ ਆਫ ਡਿਪਾਰਟਮੇਂਟਸ ਡਾ. ਰਾਜੇਸ਼ ਕੁਮਾਰ, ਕਾਲਜ ਫੈਕਲਟੀ ਅਤੇ ਵਿਦਿਆਰਥੀ ਹਾਜ਼ਰ ਸਨ। ਮੈਡਮ ਕੋਮਲ ਮਿੱਤਲ ਦੇ ਕੇ.ਐਮ.ਐਸ ਕਾਲਜ ਪਹੁੰਚਣ ਤੇ ਸਰਸਵਤੀ ਮਾਤਾ ਦੀ ਵੰਦਨਾ ਕੀਤੀ ਗਈ ਅਤੇ ਸਮੁੱਚੇ ਕਾਲਜ ਮੈਨੇਜਮੈਂਟ ਅਤੇ ਸਟਾਫ਼ ਵੱਲੋਂ ਫੁੱਲਾਂ ਦਾ ਗੁਲਦਸਤਾ ਦੇ ਕੇ ਸਵਾਗਤ ਕੀਤਾ ਗਿਆ। ਉਹਨਾ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਲੜਕੀਆਂ ਨੂੰ ਉੱਚ ਵਿੱਦਿਆ ਪ੍ਰਾਪਤ ਕਰਨ ਤੋਂ ਬਾਅਦ ਕਿਸੇ ਨਾ ਕਿਸੇ ਕਿੱਤੇ ਵਿੱਚ ਜਾ ਕੇ ਦੇਸ਼ ਦੀ ਸੇਵਾ ਕਰਨੀ ਚਾਹੀਦੀ ਹੈ। ਹੁਣ ਲੜਕੀਆਂ ਸਾਰੇ ਖੇਤਰਾਂ ਵਿੱਚ ਅੱਗੇ ਵੱਧ ਕੇ ਸਮਾਜ ਦੀ ਸੇਵਾ ਕਰ ਸਕਦੀਆਂ ਹਨ। ਉਹਨਾ ਵਿਦਿਆਰਥੀਆਂ ਨੂੰ ਉਹਨਾ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਮਾਤਾ ਪਿਤਾ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਉਹਨਾ ਕਿਹਾ ਕਿ ਮੈਨੂੰ ਕੇ.ਐਮ.ਐਸ ਪ੍ਰੋਫੈਸ਼ਨਲ ਕਾਲਜ ਵਿੱਚ ਆ ਕੇ ਬਹੁਤ ਖੁਸ਼ੀ ਹੋਈ, ਜਿਸ ਵਿੱਚ ਲੜਕੀਆਂ ਨੂੰ ਉਹਨਾ ਦੀ ਸਿੱਖਿਆ ਪੂਰੀ ਕਰਨ ਲਈ ਕਾਲਜ ਮੈਨੇਜਮੈਂਟ ਵੱਲੋਂ ਸਕਾਲਰਸ਼ਿਪ ਰਾਹੀਂ ਮਾਲੀ ਸਹਾਇਤਾ ਵੀ ਕੀਤੀ ਜਾਂਦੀ ਹੈ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸੰਜੀਵ ਕੁਮਾਰ, ਕਰਨਲ ਜੋਗਿੰਦਰ ਲਾਲ ਸ਼ਰਮਾ, ਕਮਾਂਡੈਂਟ ਬਖਸ਼ੀਸ਼ ਸਿੰਘ, ਡਾ. ਅਮਰੀਕ ਸਿੰਘ ਬਸਰਾ, ਡਾ. ਦਿਲਬਾਗ ਸਿੰਘ ਹੁੰਦਲ, ਅਨਿਲ ਕੁਮਾਰ, ਵਿਨੋਦ ਕੁਮਾਰ, ਮਾਸਟਰ ਰਾਜਿੰਦਰ ਸਿੰਘ ਟਿੱਲੂਵਾਲ, ਠਾਕੁਰ ਬਲਦੇਵ ਸਿੰਘ, ਕਾਲਜ ਫੈਕਲਟੀ ਅਤੇ ਵਿਦਿਆਰਥੀ ਹਾਜ਼ਰ ਸਨ।

ਫੋਟੋ : ਕੇ.ਐਮ.ਐਸ ਕਾਲਜ ਵਿਖੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਚੇਅਰਮੈਨ ਚੌਧਰੀ ਕੁਮਾਰ ਸੈਣੀ, ਪ੍ਰਿੰਸੀਪਲ ਡਾ. ਸ਼ਬਨਮ ਕੌਰ, ਡਾਇਰੈਕਟਰ ਡਾ. ਮਾਨਵ ਸੈਣੀ, ਸੰਜੀਵ ਕੁਮਾਰ ਅਤੇ ਹੋਰ ਕੰਪਿਊਟਰ ਲੈਬ ਦਾ ਉਦਘਾਟਨ ਕਰਦੇ ਹੋਏ,ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੂੰ ਸਮ੍ਰਿਤੀ ਚਿੰਨ੍ਹ ਦਿੰਦੇ ਹੋਏ ਪ੍ਰਬੰਧਕ ।