Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਦੀ ਐਂਬੂਲੈਂਸ ਤੇ ਫਸਟ ਏਡ ਟੀਮ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਦੀ ਐਂਬੂਲੈਂਸ ਤੇ ਫਸਟ ਏਡ ਟੀਮ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਹੁਸ਼ਿਆਰਪੁਰ (ਬਿਊਰੋ) 

–ਸ੍ਰੀ ਅਨੰਦਪੁਰ ਸਾਹਿਬ ’ਚ ਹੋਲੇ ਮਹੱਲੇ ’ਚ ਸਿਹਤ ਸੇਵਾਵਾਂ ਪ੍ਰਦਾਨ ਕਰੇਗੀ ਰੈੱਡ ਕਰਾਸ ਸੋਸਾਇਟੀ ਦੀ ਇਹ ਟੀਮ

6 ਮਾਰਚ : ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਕੋਮਲ ਮਿੱਤਲ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ ਦੇ ਮੌਕੇ ’ਤੇ ਫਸਟ ਏਡ ਦੀ ਪੋਸਟ ਲਗਾਉਣ ਲਈ ਐਂਬੂਲੈਂਸ ਵੈਨ ਤੇ ਫਸਟ ਏਡ ਟੀਮ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਐਂਬੂਲੈਂਸ ਵੈਨ ਫਸਟ ਏਡ ਟੀਮ 6 ਮਾਰਚ ਤੋਂ 8 ਮਾਰਚ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਚ ਆਪਣੀਆਂ ਸੇਵਾਵਾਂ ਪ੍ਰਦਾਨ ਕਰੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਵਲੋਂ ਸ੍ਰੀ ਅਨੰਦਪੁਰ ਸਾਹਿਬ ਵਿਚ ਹੋਲੇ ਮਹੱਲੇ ਮੌਕੇ ਦੇਸ਼-ਵਿਦੇਸ਼ ਤੋਂ ਪਹੁੰਚੀਆਂ ਸੰਗਤਾਂ ਨੂੰ ਕਿਸੇ ਅਣਸੁਖਾਵੀਂ ਘਟਨਾ ਤੋਂ ਪੀੜਤ ਹੋਣ ’ਤੇ ਫਸਟ ਏਡ ਦੀ ਸਹਾਇਤਾ ਮੁਹੱਈਆ ਕਰਨ ਲਈ ਫਸਟ ਏਡ ਦੇ ਮਾਹਿਰਾਂ ਦੀ 8 ਮੈਂਬਰਾਂ ਦੀ ਟੀਮ ਨਿਯੁਕਤ ਕੀਤੀ ਗਈ ਹੈ। ਇਸ ਟੀਮ ਵਿਚ ਸੰਤੋਖ ਸਿੰਘ ਲੈਕਚਰਾਰ ਇਨ ਫਸਟ ਏਡ, ਸਰਕਾਰੀ ਹਾਈ ਸਕੂਲ ਜਾਜਾ ਦੇ ਬਲਬੀਰ ਸਿੰਘ, ਸਰਕਾਰੀ ਹਾਈ ਸਕੂਲ ਬੋੜਾ ਦੇ ਮਨਜੀਤ ਸਿੰਘ, ਸਰਕਾਰੀ ਐਲੀਮੈਂਟਰੀ ਸਕੂਲ ਬੈਂਸ ਅਵਾਨ ਦੇ ਸੋਹਨ ਸਿੰਘ, ਵਲੰਟੀਅਰ ਅਮਰਜੀਤ ਸਿੰਘ, ਜੋਗਿੰਦਰ ਸਿੰਘ, ਰਣਜੀਤ ਸਿੰਘ, ਐਂਬੂਲੈਂਸ ਡਰਾਈਵਰ ਨੀਰਜ ਕੁਮਾਰ ਸ਼ਾਮਿਲ ਹਨ।
ਕੋਮਲ ਮਿੱਤਲ ਨੇ ਦੱਸਿਆ ਕਿ ਇਸ ਮੇਲੇ ਲਈ ਜ਼ਿਲ੍ਹਾ ਰੈੱਡ ਕਰਾਸ ਵਲੋਂ ਸੰਗਤਾਂ ਦੀ ਸੁਵਿਧਾ ਲਈ ਫਸਟ ਏਡ ਵਜੋਂ ਵਰਤੀਆਂ ਜਾਣ ਵਾਲੀਆਂ ਦਵਾਈਆਂ ਮਾਹਿਰਾਂ ਵਲੋਂ ਮਰੀਜ਼ਾਂ ਨੂੰ ਮੁਫ਼ਤ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਇਹ ਐਂਬੂਲੈਂਸ ਵੈਨ ਮਰੀਜ਼ਾਂ ਨੂੰ ਦੂਰ-ਦੁਰਾਡੇ ਦੇ ਹਸਪਤਾਲਾਂ ਵਿਚ ਪਹੁੰਚਾਉਣ ਦੀ ਸੇਵਾ ਵੀ ਪ੍ਰਦਾਨ ਕਰੇਗੀ।
ਇਸ ਮੌਕੇ ਸਹਾਇਕ ਕਮਿਸ਼ਨਰ (ਜ) ਵਿਓਮ ਭਾਰਦਵਾਜ, ਰੈੱਡ ਕਰਾਸ ਦੇ ਕਾਰਜਕਾਰੀ ਮੈਂਬਰ ਰਾਜੀਵ ਬਜਾਜ, ਸਹਾਇਕ ਲੋਕ ਸੰਪਰਕ ਅਫ਼ਸਰ ਲੋਕੇਸ਼ ਕੁਮਾਰ, ਸਰਬਜੀਤ ਸਿੰਘ ਅਤੇ ਹੋਰ ਸਟਾਫ਼ ਮੈਂਬਰ ਵੀ ਮੌਜੂਦ ਸਨ।