Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਡਿਪਟੀ ਕਮਿਸ਼ਨਰ ਨੇ ਇੰਡੋ-ਨੇਪਾਲ ਡਾਂਸ ਸਪੋਰਟਸ ਇੰਟਰਨੈਸ਼ਨਲ ਚੈਂਪੀਅਨਸ਼ਿਪ-2023 ਦੇ ਜੇਤੂ ਬੱਚਿਆਂ ਨੂੰ ਕੀਤਾ ਸਨਮਾਨਿਤ

ਡਿਪਟੀ ਕਮਿਸ਼ਨਰ ਨੇ ਇੰਡੋ-ਨੇਪਾਲ ਡਾਂਸ ਸਪੋਰਟਸ ਇੰਟਰਨੈਸ਼ਨਲ ਚੈਂਪੀਅਨਸ਼ਿਪ-2023 ਦੇ ਜੇਤੂ ਬੱਚਿਆਂ ਨੂੰ ਕੀਤਾ ਸਨਮਾਨਿਤ

ਹੁਸ਼ਿਆਰਪੁਰ (ਬਿਊਰੋ) 

–ਕਾਠਮੰਡੂ ’ਚ ਹੋਏ ਇਸ ਅੰਤਰਾਸ਼ਟਰੀ ਡਾਂਸ ਮੁਕਾਬਲੇ ਵਿਚ ਜ਼ਿਲ੍ਹੇ ਦੇ 9 ਬੱਚਿਆਂ ਨੇ ਜਿੱਤੇ ਸੋਨੇ ਦੇ ਮੈਡਲ

9 ਜੂਨ : 3-4 ਜੂਨ ਨੂੰ ਨੇਪਾਲ ਦੇ ਕਾਠਮੰਡੂ ਵਿਚ ਹੋਏ ਇੰਡੋ-ਨੇਪਾਲ ਡਾਂਸ ਸਪੋਰਟਸ ਇੰਟਰਨੈਸ਼ਨਲ ਚੈਂਪੀਅਨਸ਼ਿਪ 2023 ਦੇ ਸੋਨ ਸਗਮਾ ਜਿੱਤਣ ਵਾਲੇ ਹੁਸ਼ਿਆਰਪੁਰ ਦੇ ਬੱਚਿਆਂ ਨੂੰ ਅੱਜ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਆਪਣੇ ਦਫ਼ਤਰ ਵਿਚ ਸਨਮਾਨਿਤ ਕੀਤਾ। ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਬੱਚਿਆਂ, ਉਨ੍ਹਾਂ ਦੇ ਮਾਪਿਆਂ ਅਤੇ ਬੱਚਿਆਂ ਦੀ ਅਗਵਾਈ ਕਰਨ ਵਾਲੀ ਕੌਸ਼ਲ ਡਾਂਸ ਅਕਾਦਮੀ ਦੀ ਪ੍ਰਵੀਨ ਸ਼ਰਮਾ ਨੂੰ ਵਧਾਈ ਦਿੱਤੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਡੇ ਜ਼ਿਲ੍ਹੇ ਲਈ ਬੜੇ ਮਾਣ ਦੀ ਗੱਲ ਹੈ ਕਿ ਸਾਡੇ 9 ਬੱਚਿਆਂ ਨੇ ਇੰਨੇ ਵੱਡੇ ਡਾਂਸ ਮੁਕਾਬਲੇ ਵਿਚ ਸੋਨ ਸਗਮਾ ਜਿੱਤ ਕੇ ਹੁਸ਼ਿਆਰਪੁਰ ਦਾ ਨਾਮ ਅੰਤਰਰਾਸ਼ਟਰੀ ਪੱਧਰ ’ਤੇ ਰੌਸ਼ਨ ਕੀਤਾ ਹੈ। ਉਨ੍ਹਾਂ ਜੇਤੂ ਬੱਚਿਆਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਉਹ ਆਉਣ ਵਾਲੇ ਸਮੇਂ ਵਿਚ ਹੋਰ ਡਾਂਸ ਮੁਕਾਬਲਿਆਂ ਵਿਚ ਵੀ ਜ਼ਿਲ੍ਹੇ ਅਤੇ ਦੇਸ਼ ਦਾ ਨਾਮ ਇਸੇ ਤਰ੍ਹਾਂ ਰੌਸ਼ਨ ਕਰਨ।
ਕੌਸ਼ਲ ਡਾਂਸ ਅਕਾਦਮੀ ਦੀ ਸੰਚਾਲਕ ਪ੍ਰਵੀਨ ਸ਼ਰਮਾ ਨੇ ਦੱਸਿਆ ਕਿ ਇਸ ਅੰਤਰਰਾਸ਼ਟਰੀ ਡਾਂਸ ਮੁਕਾਬਲੇ ਵਿਚ ਭਾਰਤ ਵਿਚੋਂ ਕਰੀਬ 120 ਪ੍ਰਤੀਯੋਗੀ ਅਤੇ ਨੇਪਾਲ ਵਿਚੋਂ 180 ਪ੍ਰਤੀਯੋਗੀਆਂ ਨੇ ਹਿੱਸਾ ਲਿਆ। ਮੁਕਾਬਲੇ ਵਿਚ ਅੰਡਰ-6 ਸੈਮੀ ਕਲਾਸੀਕਲ ਵਿਚ ਗਨਿਕਾ, ਅੰਡਰ-13 ਫੋਕ ਵਿਚ ਚਾਰਬੀ, ਅੰਡਰ-13 ਕਲਾਸੀਕਲ ਵਿਚ ਸਮਰਿੱਧੀ, ਅੰਡਰ-16 ਕਲਾਸੀਕਲ ਵਿਚ ਅਨਿਕਾ, ਅੰਡਰ-16 ਸੈਮੀ ਕਲਾਸੀਕਲ ਵਿਚ ਅਕਸ਼ਿਤਾ, ਅੰਡਰ-19 ਕਲਾਸੀਕਲ ਵਿਚ ਵਨੀਤਾ ਸ਼ਰਮਾ, ਅੰਡਰ-19 ਸੈਮੀ ਕਲਾਸੀਕਲ ਤਨੀਸ਼ਾ ਨੇ ਸੋਨ ਸਗਮਾ ਹਾਸਲ ਕੀਤਾ ਹੈ।