Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਡਿਪਟੀ ਕਮਿਸ਼ਨਰ ਨੇ ਮਿਸ਼ਨ ਅੰਮ੍ਰਿਤ ਸਰੋਵਰ ਤਹਿਤ ਚੱਲ ਰਹੇ ਕਾਰਜਾਂ ਦਾ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਨੇ ਮਿਸ਼ਨ ਅੰਮ੍ਰਿਤ ਸਰੋਵਰ ਤਹਿਤ ਚੱਲ ਰਹੇ ਕਾਰਜਾਂ ਦਾ ਲਿਆ ਜਾਇਜ਼ਾ

ਹੁਸ਼ਿਆਰਪੁਰ, 26 ਮਾਰਚ (ਪ੍ਰਾਈਮ ਪੰਜਾਬ ਟਾਈਮਜ਼) 

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਤੇ ਐਨ.ਐਚ.ਏ.ਆਈ ਦੇ ਅਧਿਕਾਰੀਆਂ ਨੂੰ ਕੰਮਾਂ ‘ਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼

: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿਚ ਮਿਸ਼ਨ ਅੰਮ੍ਰਿਤ ਸਰੋਵਰ ਤਹਿਤ ਚੱਲ ਰਹੇ ਕੰਮਾਂ ਦੀ ਸਮੀਖਿਆ ਕਰਦਿਆਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਤੇ ਐਨ.ਐਚ.ਏ.ਆਈ.ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਪ੍ਰੋਜੈਕਟ ਦੇ ਕੰਮਾਂ ਵਿਚ ਹੋਰ ਤੇਜ਼ੀ ਲਿਆਂਦੀ ਜਾਵੇ।

 ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਸਬੰਧਤ ਵਿਭਾਗ ਆਪਸੀ ਤਾਲਮੇਲ ਰਾਹੀਂ ਇਨ੍ਹਾਂ ਕੰਮਾਂ ਦੀ ਰਫ਼ਤਾਰ ਨੂੰ ਤੇਜ਼ ਕਰਨ ਤਾਂ ਜੋ ਮਿਸ਼ਨ ਤਹਿਤ ਲੋੜੀਂਦੇ ਜਲ ਤਲਾਬ  ਬਣਾਏ ਜਾ ਸਕਣ। ਉਨ੍ਹਾਂ ਨੇ ਰਾਸ਼ਟਰੀ ਸ਼ਾਹਰਾਹ ਅਥਾਰਟੀ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਮੇਂ-ਸਮੇਂ ਸਿਰ ਇਨ੍ਹਾਂ ਕਾਰਜਾਂ ਦੇ ਪੱਧਰ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਦੇਣ ਤਾਂ ਕਿ ਅੱਗੋਂ ਲੋੜੀਂਦੀ ਕਾਰਵਾਈ ਕਰਕੇ ਇਨ੍ਹਾਂ ਕਾਰਜਾਂ ਨੂੰ ਨਿਰਧਾਰਤ ਸਮੇਂ ਵਿਚ ਮੁਕੰਮਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਅੰਮ੍ਰਿਤ ਸਰੋਵਰ ਦੇ ਦੂਜੇ ਪੜਾਅ ਤਹਿਤ ਢੁਕਵੀਆਂ ਥਾਵਾਂ ਦੀ ਸ਼ਨਾਖਤ ਕਰਕੇ ਸਬੰਧਤ ਧਿਰਾਂ ਨਾਲ ਰਾਬਤਾ ਕੀਤਾ ਜਾਵੇ ਤਾਂ ਜੋ ਕੰਮਾਂ ਦੀ ਸ਼ੁਰੂਆਤ ਨੂੰ ਅਮਲ ਵਿਚ ਲਿਆਂਦਾ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਹਿਲਾਂ ਤੋਂ ਸਥਾਪਤ ਜਲ ਤਲਾਬ ਨੂੰ ਮੁੜ ਸੁਰਜੀਤ ਕਰਨ ਅਤੇ ਲੋੜੀਂਦਾ ਸੁਧਾਰ ਕਰਨ ਲਈ ਰਾਸ਼ਟਰੀ ਜਲ ਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿਨ ਪਾਲਣਾਂ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਆਪੋ-ਆਪਣੇ ਖੇਤਰਾਂ ਵਿਚ ਪ੍ਰਸਤਾਵਤ ਅੰਮ੍ਰਿਤ ਸਰੋਵਰ ਪ੍ਰੋਜੈਕਟ ਨੂੰ ਜਲਦ ਤੋਂ ਜਲਦ ਅਮਲੀ ਜਾਮਾ ਪਹਿਣਾਉਣ ਲਈ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਿਕਾਸ ਕੁਮਾਰ ਵੀ ਮੌਜੂਦ ਸਨ।

ਕੈਪਸ਼ਨ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅੰਮ੍ਰਿਤ ਸਰੋਵਰ ਮਿਸ਼ਨ ਤਹਿਤ ਸਾਂਝਾ ਜਲ ਤਲਾਬ ਕਾਰਜਾਂ ਦਾ ਜਾਇਜ਼ਾ ਲੈਂਦੇ ਹੋਏ।