Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕੀਤੀ ਸਰਕਾਰੀ ਹਸਪਤਾਲ ਹੁਸ਼ਿਆਰਪੁਰ ਦੀ ਅਚਨਚੇਤ ਚੈਕਿੰਗ

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕੀਤੀ ਸਰਕਾਰੀ ਹਸਪਤਾਲ ਹੁਸ਼ਿਆਰਪੁਰ ਦੀ ਅਚਨਚੇਤ ਚੈਕਿੰਗ

ਹੁਸ਼ਿਆਰਪੁਰ, 1 ਫਰਵਰੀ (ਬਿਊਰੋ) 
–ਹਸਪਤਾਲ ’ਚ ਮਰੀਜ਼ਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਿਹਤ ਸੇਵਾਵਾਂ ਦਾ ਲਿਆ ਜਾਇਜ਼ਾ
–ਕਿਹਾ, ਮਰੀਜ਼ਾਂ ਨੂੰ ਹਸਪਤਾਲ ’ਚ ਹੀ ਸਾਰੀਆਂ ਦਵਾਈਆਂ ਕਰਵਾਈਆਂ ਜਾ ਰਹੀਆਂ ਹਨ ਉਪਲਬੱਧ
–ਐਕਸਰੇ ਤੇ ਅਲਟ੍ਰਾਸਾਊਂਡ ਸਕੈਨ ਦੀ ਸੁਵਿਧਾ ਵੀ ਹੋਵੇਗੀ ਮੁਫ਼ਤ ਉਪਲਬੱਧ
: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਸੂਬੇ ਸਰਕਾਰੀ ਹਸਪਤਾਲਾਂ ਵਿਚ ਲੋਕਾਂ ਨੂੰ ਬਿਹਤਰ ਸਿਹਤ ਸੁਵਿਧਾਵਾਂ ਅਤੇ ਦਵਾਈਆਂ ਉਪਲਬੱਧ ਕਰਵਾਉਣ ਸਬੰਧੀ ਦਿੱਤੇ ਨਿਰਦੇਸ਼ਾਂ ਦੀ ਪਾਲਣਾ ਦੀ ਜਾਂਚ ਸਬੰਧੀ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਸਰਕਾਰੀ ਹਸਪਤਾਲ ਦਾ ਅਚਨਚੇਤ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸਰਕਾਰੀ ਹਸਪਤਾਲ ਵਿਚ ਦਿੱਤੀਆਂ ਜਾਣ ਵਾਲੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲ ਵਿਚ ਮਰੀਜ਼ਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਿਹਤ ਸੁਵਿਧਾਵਾਂ ਤਸੱਲੀਬਖਸ਼ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ਸਿਵਲ ਸਰਜਨ ਡਾ. ਬਲਵਿੰਦਰ ਕੁਮਾਰ ਡੁਮਾਣਾ ਅਤੇ ਐਸ.ਐਮ.ਓ ਡਾ. ਸਵਾਤੀ ਸ਼ੀਮਾਰ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਮੁੱਖ ਮੰਤਰੀ ਪੰਜਾਬ ਦੇ ਨਿਰਦੇਸ਼ਾਂ ’ਤੇ ਸਰਕਾਰੀ ਹਸਪਤਾਲ ਵਿੱਚ ਮਰੀਜ਼ਾਂ ਨੂੰ ਸਾਰੀਆਂ ਦਵਾਈਆਂ ਹਸਪਤਾਲ ਵਿਚ ਹੀ ਉਪਲਬੱਧ ਕਰਵਾਈਆਂ ਜਾ ਰਹੀਆਂ ਹਨ ਅਤੇ ਡਾਕਟਰ ਵੱਲੋਂ ਲਿਖੀ ਦਵਾਈ ਲਈ ਉਨ੍ਹਾਂ ਨੂੰ ਬਾਹਰ ਨਹੀਂ ਜਾਣਾ ਪੈ ਰਿਹਾ। ਉਨ੍ਹਾਂ ਕਿਹਾ ਕਿ ਹਸਪਤਾਲ ਵਿਚ ਐਕਸਰੇ ਅਤੇ ਅਲਟ੍ਰਾਸਾਊਂਡ ਦੀ ਸੁਵਿਧਾ ਵੀ ਲੋਕਾਂ ਨੂੰ ਮੁਫ਼ਤ ਉਪਲਬੱਧ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਹਤਰ ਸਿਹਤ ਸੁਵਿਧਾਵਾਂ ਪ੍ਰਦਾਨ ਕਰਨਾ ਸੂਬਾ ਸਰਕਾਰ ਦਾ ਮੁੱਖ ਉਦੇਸ਼ ਹੈ, ਜਿਸ ਤਹਿਤ ਬੜੀ ਤੇਜ਼ੀ ਨਾਲ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਹਤਰ ਸਿਹਤ ਸੁਵਿਧਾਵਾਂ ਦੇਣ ਲਈ ਪੰਜਾਬ ਸਰਕਾਰ ਕੋਈ ਕਮੀ ਨਹੀਂ ਛੱਡ ਰਹੀ ਹੈ।
—