Prime Punjab Times

Latest news
ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ
ADVERTISEMENT
You are currently viewing ਡਿਪਟੀ ਕਮਿਸ਼ਨਰ ਨੇ 7 ਹੋਟਲਾਂ ਅਤੇ ਰੈਸਟੋਰੈਂਟਾਂ ਨੂੰ ਭੇਂਟ ਕੀਤੇ ਹਾਈਜੀਨ ਰੇਟਿੰਗ ਦੇ ਸਰਟੀਫਿਕੇਟ

ਡਿਪਟੀ ਕਮਿਸ਼ਨਰ ਨੇ 7 ਹੋਟਲਾਂ ਅਤੇ ਰੈਸਟੋਰੈਂਟਾਂ ਨੂੰ ਭੇਂਟ ਕੀਤੇ ਹਾਈਜੀਨ ਰੇਟਿੰਗ ਦੇ ਸਰਟੀਫਿਕੇਟ

ਹੁਸ਼ਿਆਰਪੁਰ (ਬਿਊਰੋ) 

25 ਅਪ੍ਰੈਲ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਸ਼ਹਿਰ ਦੇ ਹੋਟਲ ਅਤੇ ਰੈਸਟੋਰੈਂਟ ਮਾਲਕਾਂ ਨੂੰ ਹਾਈਜੀਨ ਰੇਟਿੰਗ ਦੇ ਸਰਟੀਫਿਕੇਟ ਭੇਟ ਕੀਤੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਮਿਸ਼ਨਰ ਫੂਡ ਐਂਡ ਡਰੱਗਜ਼ ਐਡਮਿਨਸਟ੍ਰੇੇਸ਼ਨ ਰਾਹੀਂ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਵਿੱਚ ਹੋਟਲਾਂ, ਰੈਸਟੋਰੈਂਟਾਂ ਅਤੇ ਹੋਰ ਖਾਣ-ਪੀਣ ਵਾਲੀਆਂ ਵਸਤੂਆਂ ਤਿਆਰ ਕਰਕੇ ਵੇਚਣ ਵਾਲੀਆਂ ਸੰਸਥਾਵਾਂ ਦਾ ਪ੍ਰਾਈਵੇਟ ਫਰਮਾਂ ਤੋਂ ਹਾਈਜੀਨ ਰੇਟਿੰਗ ਦੇ ਉਦੇਸ਼ ਨਾਲ ਆਡਿਟ ਕਰਵਾਇਆ ਗਿਆ ਸੀ। ਇਨ੍ਹਾਂ ਅਦਾਰਿਆਂ ਵਿੱਚ ਹੁਸ਼ਿਆਰਪੁਰ ਦੀਆਂ 7 ਸੰਸਥਾਵਾਂ ਦਾ ਆਡਿਟ ਹੋਣ ਤੋਂ ਬਾਅਦ ਫੂਡ ਫਾਈਵ ਸਟਾਰ ਰੇਟਿੰਗ ਫੂਡ ਸੇਫਟੀ  ਸਟੈਂਡਰਡ ਅਥਾਰਟੀ ਵੱਲੋਂ ਦਿੱਤੀ ਗਈ, ਜਿਨ੍ਹਾਂ ਵਿੱਚ ਹੋਟਲ ਅੰਬਰ ਰੈਜ਼ੀਡੈਂਸੀ, ਹੋਟਲ ਮਹਾਰਾਜਾ ਪੈਲੇਸ, ਹੋਟਲ ਪ੍ਰੈਜ਼ੀਡੈਂਸੀ, ਕੇ.ਡੀ. ਬਫੇ, ਹਾਟਮ ਹਾਟ ਰੈਸਟੋਰੈਂਟ, ਹੰਗਰੀ ਪੁਆਇੰਟ ਅਤੇ ਹੰਗਰੀ ਹਾਲਟ ਰੈਸਟੋਰੈਂਟ ਸ਼ਾਮਲ ਹਨ।
ਡਿਪਟੀ ਕਮਿਸ਼ਨਰ ਨੇ ਇਨ੍ਹਾਂ ਸਾਰੀਆਂ ਸੰਸਥਾਵਾਂ ਦੇ ਮਾਲਕਾਂ ਅਤੇ ਨੁਮਾਇੰਦਿਆਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਸਾਫ਼-ਸਫ਼ਾਈ ਅਤੇ ਹੋਰ ਸਾਰੇ ਮਾਪਦੰਡਾਂ ਨੂੰ ਬਰਕਰਾਰ ਰੱਖਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਜ਼ਿਲ੍ਹਾ ਸਿਹਤ ਅਫ਼ਸਰ ਡਾ: ਲਖਬੀਰ ਸਿੰਘ, ਫੂਡ ਸੇਫ਼ਟੀ ਅਫ਼ਸਰ ਰਮਨ ਵਿਰਦੀ ਅਤੇ ਸੰਦੀਪ ਕੁਮਾਰ ਵੀ ਹਾਜ਼ਰ ਸਨ
,