Prime Punjab Times

Latest news
ਸੀ.ਐਚ.ਸੀ ਭੂੰਗਾ ਵਿਖੇ ਪਲਸ ਪੋਲੀਓ ਤੇ ਰੁਟੀਨ ਟੀਕਾਕਰਨ ਸਬੰਧੀ ਵਿਸ਼ੇਸ਼ ਮੀਟਿੰਗ ਜ਼ਿਲ੍ਹੇ ਦੇ ਪੰਜ ਬਲਾਕਾਂ ‘ਚ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਰਜਿਸਟ੍ਰੇਸ਼ਨ ਸ਼ੁਰੂ  *श्री राधा कृष्ण मंदिर गढ़दीवाला में (साईं संध्या) 9वां वार्षिक उत्सव 21 जून से* ਗੜ੍ਹਦੀਵਾਲਾ ਦੇ ਪਿੰਡ ਭਟਲਾਂ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਲੋਕ ਮਿਲਣੀ ਦੌਰਾਨ ਹਲਕੇ ਦੇ ਲੋਕਾਂ ਦੀਆਂ ਸੁਣ... ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਜ਼ਿਲ੍ਹਾ ਹੁਸ਼ਿਆਰਪੁਰ ਦੀ ਮੀਟਿੰਗ ਹੋਈ ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ 'ਤੇ ਵਾਪਰੇ ਸੜਕ ਹਾਦਸੇ 'ਚ ਟਯੂਸ਼ਨ ਪੜ੍ਹ ਕੇ ਘਰ ਪਰਤ ਰਹੇ 16 ਸਾਲਾ ਨੌਜਵਾਨ ਦੀ ਮੌ+ਤ ਨਗਰ ਕੌਂਸਲ ਚੋਣਾਂ : ਸ਼ਾਮਚੁਰਾਸੀ ਦੇ 9 ਵਾਰਡਾਂ ’ਚੋਂ 6 ’ਚ ਆਮ ਆਦਮੀ ਪਾਰਟੀ, 2 ’ਚ ਕਾਂਗਰਸ ਪਾਰਟੀ ਅਤੇ ਇਕ ਆਜ਼ਾਦ ਉਮੀਦਵ... ਵਿਵੇਕ ਗੁਪਤਾ ਪੰਜਾਬ ਟ੍ਰੇਡਰਜ਼ ਕਮਿਸ਼ਨ (ਐਕਸਾਈਜ਼ ਐਂਡ ਟੈਕਸੇਸ਼ਨ) ਹਲਕਾ ਉੜਮੁੜ ਦੇ ਮੈਂਬਰ ਨਿਯੁਕਤ BBMB ਵੱਲੋਂ ਹਰ ਸਾਲ ਦੀ ਤਰਾਂ ਬਾਰਿਸ਼ ਰੁੱਤ ਤੋਂ ਪਹਿਲਾਂ ਅਗੇਤੀਆਂ ਤਿਆਰੀਆਂ ਲਈ ਬੈਠਕ ਤੇਜ਼ ਹਨੇਰੀ ਕਾਰਨ ਚਲਦੀ ਕਾਰ ਤੇ ਡਿੱਗਿਆ ਸਫੇਦੇ ਦਾ ਟਹਿਣਾ, ਵੱਡਾ ਹਾਦਸਾ....
ADVERTISEMENT
You are currently viewing ਡਿਪਟੀ ਕਮਿਸ਼ਨਰ ਨੇ ਭੰਗੀ ਚੋਅ,ਮਹਿੰਗਰੋਵਾਲ ਚੋਅ ਅਤੇ ਨਸਰਾਲਾ ਦਾ ਕੀਤਾ ਦੌਰਾ

ਡਿਪਟੀ ਕਮਿਸ਼ਨਰ ਨੇ ਭੰਗੀ ਚੋਅ,ਮਹਿੰਗਰੋਵਾਲ ਚੋਅ ਅਤੇ ਨਸਰਾਲਾ ਦਾ ਕੀਤਾ ਦੌਰਾ

ਹੁਸ਼ਿਆਰਪੁਰ (ਬਿਊਰੋ) 

ਜ਼ਿਲ੍ਹਾ ਵਾਸੀਆਂ ਨੂੰ ਦਰਿਆਵਾਂ, ਨਹਿਰਾਂ, ਚੋਆਂ ਅਤੇ ਨੀਵੇਂ ਇਲਾਕਿਆਂ ਤੋਂ ਦੂਰ ਰਹਿਣ ਦੀ ਕੀਤੀ ਅਪੀਲ
ਪ੍ਰਸ਼ਾਸਨਿਕ ਟੀਮਾਂ ਨੂੰ ਪੂਰੀ ਮੁਸਤੈਦੀ ਨਾਲ ਸੰਭਾਵੀ ਹੜ੍ਹਾਂ ਪ੍ਰਭਾਵਿਤ ਖੇਤਰਾਂ ’ਚ ਕਾਰਵਾਈ ਲਈ ਤਾਇਨਾਤ ਰਹਿਣ ਦੇ ਦਿੱਤੇ ਨਿਰਦੇਸ਼
ਕਿਹਾ, ਕਿਸੇ ਵੀ ਮੰਦਭਾਗੀ ਘਟਨਾ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ
ਨਗਰ ਨਿਗਮ, ਨਗਰ ਕੌਂਸਲਾਂ ਅਤੇ ਪੰਚਾਇਤ ਵਿਭਾਗ ਨੂੰ ਕਾਰਵਾਈ ਤੇਜ਼ ਕਰਨ ਦੀ ਕੀਤੀ ਹਦਾਇਤ

9 ਜੁਲਾਈ : ਪਿਛਲੇ ਕਈ ਦਿਨਾਂ ਤੋਂ ਹੋ ਰਹੀ ਬਾਰਿਸ਼ ਕਾਰਨ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿਚ ਜ਼ਮੀਨੀ ਹਾਲਾਤ ਜਾਣਨ ਲਈ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਵੱਖ-ਵੱਖ ਖੇਤਰਾਂ ਦਾ ਦੌਰਾ ਕੀਤਾ ਅਤੇ ਸਬੰਧਤ ਵਿਭਾਗਾਂ ਨੂੰ ਸੰਭਾਵੀ ਹੜ੍ਹ ਦੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ। ਇਸ ਦੌਰਾਨ ਉਨ੍ਹਾਂ ਪੰਗੀ ਚੋਅ, ਮਹਿੰਗਰੋਵਾਲ ਚੋਅ ਅਤੇ ਨਸਰਾਲਾ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਐਸ. ਡੀ. ਐਮ ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ ਅਤੇ ਹੋਰ ਅਧਿਕਾਰੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੌਸਮ ਦੀ ਖ਼ਰਾਬੀ ਕਾਰਨ ਜਾਨ-ਮਾਲ ਦਾ ਨੁਕਸਾਨ ਨਾ ਹੋਵੇ, ਇਸ ਲਈ ਜ਼ਿਲ੍ਹਾ ਤੇ ਤਹਿਸੀਲ ਪੱਧਰ ’ਤੇ ਟੀਮਾਂ ਪਹਿਲਾਂ ਤੋਂ ਹੀ ਤਾਇਨਾਤ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਦਿਨ-ਰਾਤ ਕੰਮ ਕੀਤਾ ਜਾ ਰਿਹਾ ਹੈ, ਤਾਂ ਜੋ ਇਸ ਕੁਦਰਤੀ ਆਫ਼ਤ ਨਾਲ ਨਜਿੱਠਿਆ ਜਾ ਸਕੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਦਰਿਆਵਾਂ, ਨਹਿਰਾਂ, ਚੋਆਂ ਅਤੇ ਨੀਵੇਂ ਇਲਾਕਿਆਂ ਵਿਚ ਜਾਣ ਤੋਂ ਗੁਰੇਜ਼ ਕਰਨ ਕਿਉਂਕਿ ਡੈਮਾਂ ਤੋਂ ਪਾਣੀ ਛੱਡਿਆ ਜਾ ਰਿਹਾ ਹੈ। ਉਨ੍ਹਾਂ ਨਗਰ ਨਿਗਮ, ਨਗਰ ਕੌਂਸਲਾਂ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ-ਆਪਣੇ ਖੇਤਰਾਂ ਵਿਚ ਪਾਣੀ ਦੀ ਨਿਕਾਸੀ ਦਾ ਯੋਗ ਪ੍ਰਬੰਧ ਕਰਨ ਦੇ ਨਾਲ-ਨਾਲ ਸੰਕਟ ਜਾਂ ਬਚਾਅ ਸਬੰਧੀ ਆਉਣ ਵਾਲੇ ਫੋਨਾਂ ਦਾ ਤੁਰੰਤ ਜਵਾਬ ਦੇ ਕੇ ਲੋਡੀਂਦੀ ਕਾਰਵਾਈ ਯਕੀਨੀ ਬਣਾਉਣ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਨਾਜ਼ੁਕ ਪੁਆਇੰਟਾਂ ’ਤੇ ਵਿਸ਼ੇਸ਼ ਧਿਆਨ ਕੇਂਦਰਿਤ ਕਰਕੇ ਤੁਰੰਤ ਕਾਰਵਾਈ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਇਸ ਸੰਕਟ ਦੀ ਘੜੀ ਵਿਚ ਜ਼ਿਲ੍ਹਾ ਵਾਸੀਆਂ ਨੂੰ ਪ੍ਰਸ਼ਾਸਨ ਤੋਂ ਬਹੁਤ ਉਮੀਦ ਹੈ, ਇਸ ਲਈ ਸਾਨੂੰ ਸਾਰਿਆਂ ਨੂੰ ਇਸ ਮੁਸ਼ਕਿਲ ਘੜੀ ਵਿਚ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੂਰਾ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਐਸ. ਡੀ. ਐਮਜ਼ ਨੂੰ ਨੀਵੇਂ ਇਲਕਿਆਂ ਦੀ ਪਹਿਚਾਣ ਕਰਨ ਅਤੇ ਜ਼ਰੂਰੀ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਪਾਵਰ ਸਟੇਸ਼ਨਾਂ ਅਤੇ ਹੋਰਨਾਂ ਅਜਿਹੀਆਂ ਐਮਰਜੈਂਸੀ ਸੇਵਾਵਾਂ ਨੂੂੰ ਪਹਿਲ ਦੇ ਆਧਾਰ ’ਤੇ ਪਾਣੀ ਤੋਂ ਮੁਕਤ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ ਮੋਬਾਈਲ 24 ਘੰਟੇ ਚਾਲੂ ਰੱਖਣ ਅਤੇ ਪੂਰੀ ਲਗਨ ਨਾਲ ਆਪਣੀ ਜਿੰਮੇਵਾਰੀ ਨਿਭਾਉਣ।

error: copy content is like crime its probhihated