Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਡਿਪਟੀ ਕਮਿਸ਼ਨਰ ਨੇ ‘ਹੁਸ਼ਿਆਰਪੁਰ ਨੇਚਰ ਫੈਸਟ-2024’ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਨੇ ‘ਹੁਸ਼ਿਆਰਪੁਰ ਨੇਚਰ ਫੈਸਟ-2024’ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਹੁਸ਼ਿਆਰਪੁਰ, 28 ਫਰਵਰੀ (ਬਿਊਰੋ) 

1 ਤੋਂ 5 ਮਾਰਚ ਨੂੰ ਹੁਸ਼ਿਆਰਪੁਰ ਦੇ ਦੁਸਹਿਰਾ ਗਰਾਊਂਡ ਸਮੇਤ ਪੰਜ ਥਾਵਾਂ ’ਤੇ ਹੋਣਗੇ ਵੱਖ-ਵੱਖ ਈਵੈਂਟ
ਪ੍ਰਸਿੱਧ ਗਾਇਕ ਕੁਲਵਿੰਦਰ ਬਿੰਲਾ 1 ਮਾਰਚ ਨੂੰ ਆਪਣੀ ਗਾਇਕੀ ਨਾਲ ਕਰਨਗੇ ਦਰਸ਼ਕਾਂ ਦਾ ਮਨੋਰੰਜਨ
ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਵਿਭਾਗ ਵਲੋਂ ਆਯੋਜਿਤ ‘ਹੁਸ਼ਿਆਰਪੁਰ ਨੇਚਰ ਫੈਸਟ’ ਵਿਚ ਲੋਕਾਂ ਨੂੰ ਹੁਸ਼ਿਆਰਪੁਰ ਦੇ ਸੈਰ ਸਪਾਟੇ ਦੀਆਂ ਅਪਾਰ ਸੰਭਾਵਨਾਵਾਂ ਤੋਂ ਕਰਵਾਇਆ ਜਾਵੇਗਾ ਜਾਣੂ
ਦੁਸਹਿਰਾ ਗਰਾਊਂਡ ਵਿਚ ਦਸਤੀ, ਸ਼ਿਲਪਕਲਾ, ਫੂਡ ਸਟਾਲ, ਸੈਲਫ ਹੈਲਪ ਗਰੁੱਪਾਂ ਦੇ ਸਟਾਲ,ਕਾਈਟ ਫਲਾਇੰਗ, ਪੈਰਾਗਰਾਈਡਿੰਗ,ਹਾਟ ਏਅਰ ਬੈਲੂਨ, ਝੂੱਲੇ ਅਤੇ ਸਭਿਆਚਾਰਕ ਪ੍ਰੋਗਰਾਮ ਕਰਨਗੇ ਲੋਕਾਂ ਦਾ ਮਨੋਰੰਜਨ
ਨਾਰਾ ਡੈਮ, ਥਾਣਾ ਡੈਮ, ਚੌਹਾਲ ਡੈਮ ’ਚ ਕਰਵਾਈ ਜਾਵੇਗੀ ਕੈਂਪਿੰਗ, ਟਰੈਕਿੰਗ, ਨਾਈਟ ਲਾਈਵ ਬੈਂਡ, ਆਫ ਰੋਡਿੰਗ, ਬੋਟਿੰਗਸ, ਸ਼ਿਕਾਰਾ ਰਾਈਡਸ, ਜੰਗਲ ਸਫਾਰੀ, ਨੇਚਰ ਵਾਕ, ਬਰਮਾ ਬ੍ਰਿਜ ਆਦਿ ਗਤੀਵਿਧੀਆਂ

: ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਵਿਭਾਗ ਦੇ ਸਹਿਯੋਗ ਨਾਲ ਜ਼ਿਲ੍ਹਾ ਹੁਸ਼ਿਆਰਪੁਰ ਵਲੋਂ 1 ਮਾਰਚ ਤੋਂ 5 ਮਾਰਚ ਤੱਕ ‘ਹੁਸ਼ਿਆਰਪੁਰ ਨੇਚਰ ਫੈਸਟ’ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਹ ਅੱਜ ਦੁਸਹਿਰਾ ਗਰਾਊਂਡ ਹੁਸ਼ਿਆਰਪੁਰ ਵਿਚ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਦੁਸਹਿਰਾ ਗਰਾਊਂਡ ਵਿਚ ਮੁੱਖ ਸਮਾਗਮ ਹੋਵੇਗਾ, ਇਸ ਤੋਂ ਇਲਾਵਾ ਨਾਰਾ ਡੈਮ , ਕੂਕਾਨੇਟ ਤੋਂ ਦੇਹਰੀਆਂ ਵਿਚ ਲੋਕਾਂ ਲਈ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ ਹੋਵੇਗਾ। ਇਸ ਦੌਰਾਨ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਕਮਿਸ਼ਨਰ ਨਗਰ ਨਿਗਮ ਜਿਯੋਤੀ ਬਾਲ ਮੱਟੂ, ਡੀ.ਐਫ.ਓ ਨਲਿਨ ਯਾਦਵ, ਐਸ.ਪੀ. ਮਨੋਜ ਠਾਕੁਰ, ਸਹਾਇਕ ਕਮਿਸ਼ਨਰ ਦਿਵਿਆ.ਪੀ, ਐਸ.ਡੀ.ਐਮ ਪ੍ਰੀਤਇੰਦਰ ਸਿੰਘ ਬੈਂਸ, ਜ਼ਿਲ੍ਹਾ ਵਿਕਾਸ ਫੈਲੋ ਜੋਇਆ ਸਦਿਕੀ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 1 ਮਾਰਚ ਨੂੰ ਮੁੱਖ ਮਹਿਮਾਨ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਪ੍ਰਾਹੁਣਚਾਰੀ, ਕਿਰਤ ਮੰਤਰੀ ਪੰਜਾਬ ਅਨਮੋਲ ਗਗਨ ਮਾਨ ਮੇਲੇ ਦਾ ਉਦਘਾਟਨ  ਕਰਨਗੇ ਅਤੇ ਇਸੇ ਦਿਨ ਸਟਾਰ ਨਾਈਟ ਵਿਚ ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਆਪਣੇ ਗੀਤਾਂ ਨਾਲ ਲੋਕਾਂ ਦਾ ਮਨੋਰੰਜਨ ਕਰਨਗੇ। ਉਨ੍ਹਾਂ ਦੱਸਿਆ ਕਿ ‘ਹੁਸ਼ਿਆਰਪੁਰ ਨੇਚਰ ਫੈਸਟ’ ਦਾ ਉਦੇਸ਼ ਕੁਦਰਤ ਦੀ ਗੋਦ ਵਿਚ ਵੱਸੇ ਹੁਸ਼ਿਆਰਪੁਰ ਵਿਚ ਸੈਰ-ਸਪਾਟੇ ਦੀਆਂ ਅਪਾਰ ਸੰਭਾਵਨਾਵਾਂ ਤੋਂ ਲੋਕਾਂ ਨੂੰ ਰੁ-ਬ-ਰੂ ਕਰਵਾਉਣਾ ਹੈ, ਜਿਸ ਲਈ ਦੁਸਹਿਰਾ ਗਰਾਊਂਡ ਹੁਸ਼ਿਆਰਪੁਰ ਵਿਚ ਸੱਭਿਆਚਾਰਕ ਪ੍ਰੋਗਰਾਮ, ਸੈਲਫ ਹੈਲਪ ਗਰੁੱਪਾਂ ਦੀਆਂ ਪ੍ਰਦਰਸ਼ਨੀਆਂ, ਫੂਡ ਬਾਜ਼ਾਰ, ਫਾਰਮਰਸ ਮਾਰਕੀਟ, ਸਿੰਗਰ ਨਾਈਟ, ਕਾਈਟ ਫਲਾਇੰਗ, ਹਾਟ ਏਅਰ ਬੈਲੂਨਿੰਗ, ਡਿਸਪਲੇਅ ਗੈਲਰੀਜ਼ ਦਾ ਸੈਟਅੱਪ ਲੱਗੇਗਾ। ਇਸ ਤੋਂ ਇਲਾਵਾ ਨਾਰਾ ਡੈਮ ਵਿਚ ਕੈਂਪਿੰਗ, ਟ੍ਰੈਕਿੰਗ, ਨਾਈਟ ਲਾਈਵ ਬੈਂਡ, ਕੂਕਾਨੇਟ ਤੋਂ ਦੇਹਰੀਆਂ ਤੱਕ ਆਫ ਰੋਡਿੰਗ, ਥਾਨਾ ਡੈਮ ਵਿਚ ਈਕੋ ਹੱਟਸ, ਹਾਈ ਸਪੀਡ ਬੋਟਿੰਗਸ, ਸ਼ਿਕਾਰਾ ਰਾਈਡਸ, ਜੰਗਲ ਸਫਾਰੀ, ਚੌਹਾਲ ਡੈਮ ’ਤੇ ਸਫਾਰੀ, ਸਪੀਡ ਬੋਟਿੰਗ, ਕੈਫੇ ਜ਼ੋਨ, ਨੇਚਰ ਵਾਕ, ਬਰਮਾ ਬ੍ਰਿਜ ਆਦਿ ਗਤੀਵਿਧੀਆਂ ਦਾ ਆਯੋਜਨ ਕੀਤਾ ਜਾਵੇਗਾ।
ਕੋਮਲ ਮਿੱਤਲ ਨੇ ਦੱਸਿਆ ਕਿ ਪੰਜ ਦਿਨ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ‘ਹੁਸ਼ਿਆਰਪੁਰ ਨੇਚਰ ਫੈਸਟ’ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਸ ਆਯੋਜਨ ਰਾਹੀਂ ਨਾ ਸਿਰਫ ਜ਼ਿਲ੍ਹਾ ਵਾਸੀ ਬਲਕਿ ਹੋਰਨਾਂ ਥਾਵਾਂ ਤੋਂ ਵੀ ਲੋਕ ਹੁਸ਼ਿਆਰਪੁਰ ਦੀ ਖੂਬਸੂਰਤੀ ਨੂੰ ਨਿਹਾਰ ਸਕਣਗੇ। ਇਸ ਤੋਂ ਇਲਾਵਾ ਮੇਲੇ ਵਿਚ ਰੋਜ਼ਾਨਾ ਸਭਿਆਚਾਰ ਪ੍ਰੋਗਰਾਮਾਂ ਦਾ ਆਯੋਜਨ ਹੋਵੇਗਾ। ਉਨ੍ਹਾਂ ‘ਹੁਸ਼ਿਆਰਪੁਰ ਨੇਚਰ ਫੈਸਟ’ ਦੀਆਂ ਤਿਆਰੀਆਂ ਸਬੰਧੀ ਬਣਾਈਆਂ ਗਈਆਂ ਵੱਖ-ਵੱਖ ਕਮੇਟੀਆਂ ਦੀਆਂ ਤਿਆਰੀਆਂ ਦੀ ਸਮੀਖਿਆ ਕਰਦੇ ਹੋਏ ਇਸ ਮੇਲੇ ਨੂੰ ਸਫਲ ਬਣਾਉਣ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਸੁਰੱਖਿਆ, ਟ੍ਰੈਫਿਕ, ਪੀਣ ਵਾਲੇ ਪਾਣੀ, ਪਖਾਨੇ, ਮੈਡੀਕਲ ਸੇਵਾ, ਸੀ.ਸੀ.ਟੀ.ਵੀ ਕੈਮਰੇ ਅਤੇ ਹੋਰ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ।