Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਡਿਪਟੀ ਕਮਿਸ਼ਨਰ ਨੇ ਪਰਾਲੀ ਨਾ ਸਾੜਨ ਵਾਲੇ 7 ਕਿਸਾਨਾਂ ਨੂੰ ਕੀਤਾ ਸਨਮਾਨਿਤ

ਡਿਪਟੀ ਕਮਿਸ਼ਨਰ ਨੇ ਪਰਾਲੀ ਨਾ ਸਾੜਨ ਵਾਲੇ 7 ਕਿਸਾਨਾਂ ਨੂੰ ਕੀਤਾ ਸਨਮਾਨਿਤ

ਨਵਾਂਸ਼ਹਿਰ, 23 ਨਵੰਬਰ (ਐਸਕੇ ਜੋਸ਼ੀ)

ਪਰਾਲੀ ਸੰਭਾਲਣ ਲਈ ਕੁੰਬੋਟਾ ਟਰੈਕਟਰ ਏਜੰਸੀ ਦੇ ਪ੍ਰਬੰਧਕਾਂ ਦੀ ਕੀਤੀ ਸ਼ਲਾਘਾ

: ਕੁੰਬੋਟਾ ਟਰੈਕਟਰ ਏਜੰਸੀ ਨਵਾਂਸ਼ਹਿਰ ਵੱਲੋਂ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ। ਇਸ ਦੌਰਾਨ ਕੰਪਨੀ ਦੇ ਮਾਲਕ ਸੁਲਖਨ ਸਿੰਘ ਨੇ ਦੱਸਿਆ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪਰਾਲੀ ਨਾ ਸਾੜਨ ਅਤੇ ਆਧੁਨਿਕ ਢੰਗ ਨਾਲ ਪਰਾਲੀ ਨੂੰ ਸੰਭਾਲਣ ਵਾਲੇ ਜ਼ਿਲ੍ਹੇ ਦੇ 7 ਕਿਸਾਨਾਂ ਤਲਵਿੰਦਰ ਸਿੰਘ ੳੜਾਪੜ, ਗੁਰਕਿਰਤ ਸਿੰਘ ੳੜਾਪੜ, ਓਂਕਾਰ ਸਿੰਘ ਮੈਹਰੂਪੁਰ, ਅਮਰਜੀਤ ਸਿੰਘ ਮਲਪੁਰ, ਭੁਪਿੰਦਰ ਸਿੰਘ ੳੜਾਪੜ, ਨਰਿੰਦਰ ਸਿੰਘ ਪ੍ਰਧਾਨ ੳੜਾਪੜ, ਸੰਦੀਪ ਸਿੰਘ ਸਰਪੰਚ ਭੰਗਲਾ, ਸੁਖਜੀਤ ਸਿੰਘ ਚਾਹਲਕਲਾਂ, ਗੁਰਦੀਪ ਸਿੰਘ ਚਾਹਲਕਲਾਂ ਨੂੰ ਵਿਸ਼ੇਸ਼ ਤੌਰ ਤੇ ਟਰਾਫੀ ਅਤੇ ਸਿਰੋਪੇ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।

ਇਸ ਦੌਰਾਨ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਕਿਸਾਨਾਂ ਨੂੰ ਸਨਮਾਨਿਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਪਰਾਲੀ ਨਾ ਸਾੜ ਕੇ ਨਾ ਕੇਵਲ ਵਾਤਾਵਰਣ ਨੂੰ ਖਰਾਬ ਹੋਣ ਤੋਂ ਬਚਾਇਆ ਹੈ ਬਲਕਿ ਹੋਰਨਾਂ ਕਿਸਾਨਾਂ ਲਈ ਵੀ ਪ੍ਰੇਰਨਾਂ ਸਰੋਤ ਬਣੇ ਹਨ। ਉਨ੍ਹਾਂ ਨੇ ਕੁੰਬੋਟਾ ਟਰੈਕਟਰ ਏਜੰਸੀ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਕੇ ਪਰਾਲੀ ਨਾ ਸਾੜਨ ਸਬੰਧੀ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਕਿਸਾਨ ਤਲਵਿੰਦਰ ਸਿੰਘ ੳੜਾਪੜ ਨੇ ਦੱਸਿਆ ਕਿ ਪਿਛਲੇ ਦੋ ਸਾਲਾਂ ਤੋਂ ਉਹ ਪਰਾਲੀ ਨੂੰ ਸੰਭਾਲਣ ਦੇ ਆਧੁਨਿਕ ਤਕਨੀਕਾਂ ਦਾ ਪ੍ਰਯੋਗ ਕਰ ਰਹੇ ਹਨ। ਉਨ੍ਹਾਂ ਨੇ ਸਮੂਹ ਕਿਸਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਪਰਾਲੀ ਨੂੰ ਅੱਗ ਨਾ ਲਗਾ ਕੇ ਆਧੁਨਿਕ ਤਕਨੀਕਾਂ ਦਾ ਪ੍ਰਯੋਗ ਕਰਨ। ਜਿਸ ਦੇ ਲਈ ਉਕਤ ਏਜੰਸੀ ਦਾ ਸਹਿਯੋਗ ਵੀ ਲਿਆ ਜਾ ਸਕਦਾ ਹੈ। ਇਸ ਮੌਕੇ ਤੇ ਜਸਕਰਨ ਸਿੰਘ, ਬਰੇਨਜੀਤ ਸਿੰਘ, ਜੋਗਿੰਦਰ ਸਿੰਘ ੳੜਾਪੜ, ਬਲਿਹਾਰ ਸਿੰਘ ਚੜਬਜਾਰਾ, ਅਸ਼ੋਕ ਕੁਮਾਰ ਧਮਾਈ, ਇੰਦਰਬੀਰ ਸਿੰਘ ਜਗਜੀਤ ਗਰੁੱਪ ਤੋਂ ਇਲਾਵਾ ਹੋਰ ਕਿਸਾਨ ਵੀ ਮੌਜੂਦ ਸਨ।