Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਡਿਪਟੀ ਕਮਿਸ਼ਨਰ ਨੇ ਸਾਂਝੀ ਰਸੋਈ ’ਚ ਮਨਾਇਆ ਆਪਣੇ ਬੇਟੇ ਅਵਿਆਂਸ਼ ਦਾ ਪਹਿਲਾ ਜਨਮ ਦਿਨ

ਡਿਪਟੀ ਕਮਿਸ਼ਨਰ ਨੇ ਸਾਂਝੀ ਰਸੋਈ ’ਚ ਮਨਾਇਆ ਆਪਣੇ ਬੇਟੇ ਅਵਿਆਂਸ਼ ਦਾ ਪਹਿਲਾ ਜਨਮ ਦਿਨ

ਹੁਸ਼ਿਆਰਪੁਰ (ਬਿਊਰੋ) 

ਦਾਨੀ ਸੱਜਣਾਂ ਨੂੰ ਬੁੱਕ-ਏ-ਡੇਅ ਸਕੀਮ ਤਹਿਤ ਸਾਂਝੀ ਰਸੋਈ ’ਚ ਯੋਗਦਾਨ ਦੇ ਕੇ ਆਪਣੇ ਯਾਦਗਾਰੀ ਦਿਨ ਮਨਾਉਣ ਦੀ ਕੀਤੀ ਅਪੀਲ

27 ਜੂਨ : ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਕੋਮਲ ਮਿੱਤਲ ਨੇ ਆਪਣੇ ਬੇਟੇ ਅਵਿਆਂਸ਼ ਦਾ ਪਹਿਲਾ ਜਨਮ ਦਿਨ ਸਾਂਝੀ ਰਸੋਈ ਵਿਚ ਮਨਾਇਆ। ਇਸ ਦੌਰਾਨ ਉਨ੍ਹਾਂ ਨੇ ਆਪਣੇ ਪਰਿਵਾਰ ਤੇ ਰੈੱਡ ਕਰਾਸ ਸੋਸਾਇਟੀ ਦੇ ਮੈਂਬਰਾਂ ਨਾਲ ਸਾਂਝੀ ਰਸੋਈ ਵਿਚ ਜਿਥੇ ਕੇਕ ਕੱਟਿਆ, ਉਥੇ ਭੋਜਨ ਵੀ ਵੰਡਿਆ। ਉਨ੍ਹਾਂ ਸਾਂਝੀ ਰਸੋਈ ਪ੍ਰੋਜੈਕਟ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਰੈੱਡ ਕਰਾਸ ਸੋਸਾਇਟੀ ਵਲੋਂ ਇਸ ਤਰ੍ਹਾਂ ਦੀ ਜਨ ਕਲਿਆਣ ਯੋਜਨਾਵਾਂ ਲਗਾਤਾਰ ਚੱਲਦੀ ਰਹੇਗੀ। ਉਨ੍ਹਾਂ ਕਿਹਾ ਕਿ ਸਾਂਝੀ ਰਸੋਈ ਵਿਚ ਮਾਤਰ 10 ਰੁਪਏ ਵਿਚ ਪੌਸ਼ਟਿਕ ਖਾਣਾ ਸਾਫ਼-ਸੁਥਰੇ ਮਾਹੌਲ ਵਿਚ ਪਰੋਸਿਆ ਜਾਂਦਾ ਹੈ। ਇਸ ਮੌਕੇ ਸਹਾਇਕ ਕਮਿਸ਼ਨਰ (ਜ) ਵਿਓਮ ਭਾਰਦਵਾਜ, ਸੁਰਿੰਦਰ ਕੁਮਾਰ ਅਗਰਵਾਲ, ਸ਼ਿਵ ਮਿੱਤਲ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਸ਼ਹਿਰ ਦੇ ਦਾਨੀ ਸੱਜਣਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਪਰਿਵਾਰਕ ਮੈਂਬਰਾਂ ਦੇ ਜਨਮ ਦਿਨ ਅਤੇ ਹੋਰ ਯਾਦਗਾਰੀ ਦਿਨ ਬੁੱਕ-ਏ-ਡੇਅ ਸਕੀਮ ਤਹਿਤ ਸਾਂਝੀ ਰਸੋਈ ਵਿਚ ਯੋਗਦਾਨ ਦੇ ਕੇ ਮਨਾਉਣ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਰਾਹੀਂ ਰੋਜ਼ਾਨਾ 200 ਤੋਂ ਵੱਧ ਜ਼ਰੂਰਤਮੰਦ ਲੋਕਾਂ ਨੂੰ ਦੁਪਹਿਰ ਦਾ ਖਾਣਾ ਖੁਅਇਆ ਜਾਦਾ ਹੈ। ਇਸ ਦੌਰਾਨ ਰੈੱਡ ਕਰਾਸ ਸੋਸਾਇਟੀ ਵਲੋਂ ਡਿਪਟੀ ਕਮਿਸ਼ਨਰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਸਨਮਾਨ ਚਿੰਨ੍ਹ ਵੀ ਭੇਟ ਕੀਤਾ ਗਿਆ। ਇਸ ਮੌਕੇ ਰੈੱਡ ਕਰਾਸ ਸੋਸਾਇਟੀ ਦੇ ਮੈਂਬਰ ਰਾਜੇਸ਼ ਜੈਨ, ਆਗਿਆ ਪਾਲ ਸਿੰਘ ਸਾਹਨੀ, ਰਾਜੀਵ ਬਜਾਜ, ਵਿਨੋਦ ਓਹਰੀ, ਸਨੇਹ ਜੈਨ, ਰਾਕੇਸ਼ ਕਪਿਲਾ, ਕੁਮਕੁਮ ਸੂਦ, ਕਰਮਜੀਤ ਆਹਲੂਵਾਲੀਆ, ਸੀਮਾ ਬਜਾਜ, ਸਰਬਜੀਤ ਸਿੰਘ ਵੀ ਮੌਜੂਦ ਸਨ।