Prime Punjab Times

Latest news
*ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ 'ਤੇ ਕੇਂਦਰ ਦੀ ਤਰਜ਼ 'ਤੇ ਕਰਮਚਾਰੀਆਂ ਨੂੰ ਦਿੱਤਾ ਜਾਵੇਗਾ ਡੀਏ : ਸੰਜੀਵ ਮਨਹਾਸ* NSS ਵੱਲੋ ਸਵੈ-ਇੱਛਿਕ ਖ਼ੂਨਦਾਨ ਦਿਵਸ ਮੌਕੇ ਕਰਵਾਇਆ ਵਿਸ਼ੇਸ਼ ਲੈਕਚਰ KMS ਕਾਲਜ ਵਿਖੇ ਦੋ ਰੋਜ਼ਾ NSS ਕੈਂਪ ਦੀ ਸਫਲਤਾਪੂਰਕ ਸਮਾਪਤੀ - ਪ੍ਰਿੰਸੀਪਲ ਡਾ. ਮਾਨਵ ਸੈਣੀ ਜ਼ਿਲ੍ਹਾ ਪੱਧਰੀ ਖੇਡਾਂ 'ਚ ਬਲਾਕ ਟਾਂਡਾ-2 ਨੇ 30 ਮੈਡਲ ਜਿੱਤ ਕੇ ਕੀਤਾ ਸ਼ਾਨਦਾਰ ਪ੍ਰਦਰਸ਼ਨ ਨਵੀਨਤਾ ਦੇ ਖੇਤਰ 'ਚ ਕਾਲਜ ਨੂੰ ਆਈ.ਆਈ.ਸੀ. ਵੱਲੋਂ ਮਿਲੇ 3.5 ਸਟਾਰ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਰਿਹਾਇਸ਼ 'ਤੇ ਕੀਤੀ ਛਾਪੇਮਾਰੀ ਰਾਮਲੀਲਾ ਦੀ ਸਮੀਖਿਆ ਮੀਟਿੰਗ ’ਚ ਅਯੁੱਧਿਆ ਧਾਮ ਦੀ ਯਾਤਰਾ ਕਰਨ ’ਤੇ ਬਣੀ ਸਹਿਮਤੀ 17 ਸਾਲਾ ਧੀ ਦਾ ਤੇਜ਼ਧਾਰ ਹਥਿਆਰ ਨਾਲ ਕ+ਤ+ਲ ਕਰਨ ਵਾਲੇ ਕਲਯੁਗੀ ਪਿਤਾ ਦੀ ਮਿਲੀ ਲਾ+ਸ਼ *ਸਬ ਇੰਸਪੈਕਟਰ ਪਰਵਿੰਦਰ ਸਿੰਘ ਧੂਤ ਹੋਏ ਪਦਉੱਨਤ, ਬਣੇ ਇੰਸਪੈਕਟ* ਖ਼ਾਲਸਾ ਕਾਲਜ ਵਿਖੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਅਤੇ ਸਲੋਗਨ ਮੁਕਾਬਲ...
ADVERTISEMENT
You are currently viewing ਡਿਪਟੀ ਕਮਿਸ਼ਨਰ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ

ਡਿਪਟੀ ਕਮਿਸ਼ਨਰ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ

ਟਾਂਡਾ / ਹੁਸ਼ਿਆਰਪੁਰ, 26 ਅਪ੍ਰੈਲ (ਚੌਧਰੀ) 

–ਹੁਣ ਤੱਕ ਮੰਡੀਆਂ ’ਚ ਪਹੁੰਚੀ 84821 ਮੀਟ੍ਰਿਕ ਟਨ ਕਣਕ ’ਚੋਂ 84690 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ

: ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਦਿਆਂ ਕਣਕ ਦੀ ਲਿਫਟਿੰਗ ਮੂਵਮੈਂਟ ਦਾ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਖ਼ਰੀਦੀ ਗਈ ਕਣਕ ਦੀ ਲਿਫਟਿੰਗ ਤੁਰੰਤ ਕਰਵਾਈ ਜਾਵੇ। ਇਸ ਦੌਰਾਨ ਉਨ੍ਹਾਂ ਨਾਲ ਐਸ.ਡੀ.ਐਮ ਟਾਂਡਾ ਵਿਓਮ ਭਾਰਦਵਾਜ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮ ਟਾਂਡਾ ਨੂੰ ਨਿਰਦੇਸ਼ ਦਿੱਤੇ ਕਿ ਉਹ ਯਕੀਨੀ ਬਣਾਉਣ ਕਿ ਕਣਕ ਦੀ ਅਦਾਇਗੀ ਵਿਚ ਕਿਸੇ ਤਰ੍ਹਾਂ ਦੀ ਦੇਰੀ ਨਾ ਕੀਤੀ ਜਾਵੇ। ਉਨ੍ਹਾਂ ਖ਼ਰੀਦ ਏਜੰਸੀਆਂ ਨੂੰ ਨਿਰਦੇਸ਼ ਦਿੱਤੇ ਕਿ ਮੰਡੀਆਂ ਵਿਚ ਖ਼ਰੀਦੀ ਗਈ ਕਣਕ ਦੀ ਲਿਫਟਿੰਗ ਵਿਚ ਤੇਜ਼ੀ ਲਿਆਉਣੀ ਉਨ੍ਹਾਂ ਦੀ ਜ਼ਿੰਮੇਵਾਰੀ ਹੈ ਅਤੇ ਉਹ ਯਕੀਨੀ ਬਣਾਉਣ ਕਿ ਮੰਡੀਆਂ ਵਿਚ ਕਣਕ ਵੇਚਣ ਆਏ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ 84821 ਮੀਟ੍ਰਿਕ ਟਨ ਕਣਕ ਦੀ ਹੁਣ ਤੱਕ ਆਮਦ ਹੋਈ ਹੈ ਜਿਸ ਵਿਚੋਂ 84690 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਪਨਗ੍ਰੇਨ ਵੱਲੋਂ 26731 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਸੇ ਤਰ੍ਹਾਂ ਮਾਰਕਫੈਡ ਵੱਲੋਂ 16307, ਪਨਸਪ ਵੱਲੋਂ 20416, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 13528, ਐਫ.ਸੀ.ਆਈ ਵੱਲੋਂ 6037 ਅਤੇ ਵਪਾਰੀਆਂ ਵੱਲੋਂ 1671 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਹੁਣ ਤੱਕ 146.33 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀਆਂ ਵਿਚ ਕਣਕ ਦਾ ਇਕ-ਇਕ ਦਾਣਾ  ਖ਼ਰੀਦਿਆ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਰਾਤ ਨੂੰ ਕੰਬਾਇਨਾਂ ਨਾਲ ਕਣਕ ਦੀ ਕਟਾਈ ਨਾ ਕਰਨ ਅਤੇ ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪਹਿਲਾਂ ਹੀ ਹੁਕਮ ਜਾਰੀ ਕੀਤੇ ਜਾ ਚੁੱਕੇ ਹਨ।