Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਡਿਪਟੀ ਕਮਿਸ਼ਨਰ ਨੇ ਕੈਟਲ ਪਾਊਂਡ ਫਲਾਹੀ ਤੋਂ ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਲਈ ਸ਼ੁਰੂ ਕਰਵਾਈ ਟੀਕਾਕਰਨ ਮੁਹਿੰਮ

ਡਿਪਟੀ ਕਮਿਸ਼ਨਰ ਨੇ ਕੈਟਲ ਪਾਊਂਡ ਫਲਾਹੀ ਤੋਂ ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਲਈ ਸ਼ੁਰੂ ਕਰਵਾਈ ਟੀਕਾਕਰਨ ਮੁਹਿੰਮ

ਹੁਸ਼ਿਆਰਪੁਰ (ਬਿਊਰੋ) 

ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਲਈ ਪਸ਼ੂ ਪਾਲਣ ਵਿਭਾਗ ਨੇ ਜ਼ਿਲ੍ਹੇ ਵਿਚ ਚਲਾਈ ਮੁਫ਼ਤ ਟੀਕਾਕਰਨ ਮੁਹਿੰਮ

15 ਫਰਵਰੀ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵਲੋਂ ਅੱਜ ਸਰਕਾਰੀ ਕੈਟਲ ਪਾਉਂਡ ਫਲਾਹੀ ਵਿਚ ਲੰਪੀ ਸਕਿਨ ਬਿਮਾਰੀ ਤੋਂ ਬਚਾਅ ਲਈ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਲਈ ਮੁਫ਼ਤ ਟੀਕਾਕਰਨ ਮੁਹਿੰਮ ਪਸ਼ੂ ਪਾਲਣ ਵਿਭਾਗ ਵਲੋਂ ਚਲਾਈ ਜਾ ਰਹੀ ਹੈ। ਉਨ੍ਹਾਂ ਜਿਲ੍ਹੇ ਦੇ ਪਸ਼ੂ ਪਾਲਕਾਂ ਤੇ ਗਊਸ਼ਾਲਾਵਾਂ ਦੇ ਪ੍ਰਬੰਧਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀਆਂ ਗਾਵਾਂ ਨੂੰ ਮੁਫ਼ਤ ਵਿਚ ਵੈਕਸੀਨ ਲਗਵਾਉਣ, ਤਾਂ ਜੋ ਉਨ੍ਹਾਂ  ਨੂੰ ਇਸ ਬਿਮਾਰੀ ਤੋਂ ਬਚਾਇਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੈਟਨ ਪਾਊਂਡ ਫਲਾਹੀ ਵਿਚ ਪਸ਼ੂ ਧਨ ਦੀ ਕੁੱਲ ਗਿਣਤੀ 461 ਗਿਣਤੀ ਹੈ, ਜਿਸ ਵਿਚ 187 ਮੇਲ ਪਸ਼ੂ ਧਨ, 274 ਫੀਮੇਲ ਪਸ਼ੂ ਧਨ ਹੈ। ਇਸ ਮੌਕੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਹਰਜੀਤ ਸਿੰਘ ਨੇ ਦੱਸਿਆ ਕਿ ਅੱਜ 100 ਪਸ਼ੂ ਧਨ ਨੂੰ ਟੀਕੇ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਟੀਕਾਕਰਨ ਅਭਿਆਨ ਅੱਗੇ 60 ਦਿਨ ਪਸ਼ੂ ਪਾਲਕਾਂ ਦੇ ਪਸ਼ੂ ਧਨ ਨੂੰ ਬਿਮਾਰੀ ਤੋਂ ਬਚਾਉਣ ਲਈ ਚੱਲੇਗਾ। ਇਸ ਮੌਕੇ ਸਹਾਇਕ ਡਾਇਰੈਕਟਰ ਹਰੂਨ ਰਤਨ, ਨੋਡਲ ਅਫ਼ਸਰ ਕੈਟਨ ਪਾਊਂਡ ਫਲਾਹੀ ਡਾ. ਮਨਮੋਹਨ ਸਿੰਘ ਦਰਦੀ ਤੇ ਹੋਰ ਮੌਜੂਦ ਸਨ।