Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਡਿਪਟੀ ਕਮਿਸ਼ਨਰ ਵੱਲੋਂ ਹੁਸ਼ਿਆਰਪੁਰ ਵਾਸੀਆਂ ਨੂੰ ਹਰੀ ਦੀਵਾਲੀ ਮਨਾਉਣ ਦਾ ਸੱਦਾ 

ਡਿਪਟੀ ਕਮਿਸ਼ਨਰ ਵੱਲੋਂ ਹੁਸ਼ਿਆਰਪੁਰ ਵਾਸੀਆਂ ਨੂੰ ਹਰੀ ਦੀਵਾਲੀ ਮਨਾਉਣ ਦਾ ਸੱਦਾ 

ਹੁਸ਼ਿਆਰਪੁਰ(ਬਿਊਰੋ ) 11 ਨਵੰਬਰ
: ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਜ਼ਿਲ੍ਹਾ ਵਾਸੀਆਂ ਨੂੰ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਕਰਨ ਦੀ ਮੁਹਿੰਮ ਵਿੱਚ ਸਾਰਥਕ ਯੋਗਦਾਨ ਪਾਉਣ ਲਈ ਹਰੀ ਦੀਵਾਲੀ ਮਨਾਉਣ ਦਾ ਸੱਦਾ ਦਿੱਤਾ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਰੋਸ਼ਨੀਆਂ ਦੇ ਤਿਉਹਾਰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਦੀਵਾਲੀ ਦਾ ਤਿਉਹਾਰ ਸਭ ਦੀ ਜ਼ਿੰਦਗੀ ਵਿੱਚ ਖੁਸ਼ਹਾਲੀ ਲੈ ਕੇ ਆਵੇ। ਉਨ੍ਹਾਂ ਕਿਹਾ ਕਿ ਪਟਾਖਿਆਂ ਤੋਂ ਨਿਕਲਣ ਵਾਲਾ ਜ਼ਹਿਰੀਲਾ ਧੂੰਆਂ ਮਨੁੱਖੀ ਜੀਵਨ ਲਈ ਮਾਰੂ ਬਿਮਾਰੀਆਂ ਦਾ ਜ਼ਰੀਆ ਬਣਦਾ ਹੈ ਅਤੇ ਵੱਡੇ ਪਟਾਖਿਆਂ ਦੀ ਵਰਤੋਂ ਬੱਚਿਆਂ, ਬਜ਼ੁਰਗਾਂ ਅਤੇ ਮਰੀਜ਼ਾਂ ਲਈ ਘਾਤਕ ਸਿੱਧ ਹੁੰਦੀ ਹੈ। ਉਨ੍ਹਾਂ ਕਿਹਾ ਕਿ ਕੋਸ਼ਿਸ਼ ਕੀਤੀ ਜਾਵੇ ਕਿ ਇਹ ਦੀਵਾਲੀ ਸਾਫ਼-ਸੁਥਰੀ ਤੇ ਪਟਾਖ਼ੇ ਰਹਿਤ ਮਨਾਈ ਜਾਵੇ ਅਤੇ ਇੱਕ ਦੂਜੇ ਨੂੰ ਵਧਾਈਆਂ ਦੇ ਕੇ ਆਪਸੀ ਭਾਈਚਾਰਕ ਸਾਂਝ ਨੂੰ ਵਧੇਰੇ ਮਜ਼ਬੂਤ ਕੀਤਾ ਜਾਵੇ। ਉਨ੍ਹਾਂ ਇਸ ਸ਼ੁੱਭ ਦਿਹਾੜੇ ‘ਤੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਦੀ ਸ਼ੁੱਧਤਾ ਬਰਕਰਾਰ ਰੱਖਣ ਵਿੱਚ ਯੋਗਦਾਨ ਦੇਣ।