Prime Punjab Times

Latest news
ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ
ADVERTISEMENT
You are currently viewing ਡਿਪਟੀ ਕਮਿਸ਼ਨਰ ਨੇ ਪੁਲਿਸ ਪ੍ਰਸ਼ਾਸ਼ਨ ਤੇ ਬੀ ਐਸ ਐਫ ਅਧਿਕਾਰੀਆਂ ਨੂੰ ਜਿਲ੍ਹੇ ਅੰਦਰ ਗੈਰ ਕਾਨੂੰਨੀ ਨਸ਼ੀਲੀਆਂ ਵਸਤਾਂ ਅਤੇ ਡਰੱਗਜ਼ ਆਦਿ ਫੜੇ ਜਾਣ ਤੇ ਉਸਦੀ ਕੀਮਤ ਨਸ਼ਰ ਨਾ ਕਰਨ ਲਈ ਕਿਹਾ

ਡਿਪਟੀ ਕਮਿਸ਼ਨਰ ਨੇ ਪੁਲਿਸ ਪ੍ਰਸ਼ਾਸ਼ਨ ਤੇ ਬੀ ਐਸ ਐਫ ਅਧਿਕਾਰੀਆਂ ਨੂੰ ਜਿਲ੍ਹੇ ਅੰਦਰ ਗੈਰ ਕਾਨੂੰਨੀ ਨਸ਼ੀਲੀਆਂ ਵਸਤਾਂ ਅਤੇ ਡਰੱਗਜ਼ ਆਦਿ ਫੜੇ ਜਾਣ ਤੇ ਉਸਦੀ ਕੀਮਤ ਨਸ਼ਰ ਨਾ ਕਰਨ ਲਈ ਕਿਹਾ

ਬਟਾਲਾ (ਅਵਿਨਾਸ਼) 

ਦੋਸ਼ੀਆਂ ਵਿਰੁੱਧ ਕਾਨੂੰਨ ਦੀਆਂ ਕਿਹੜੀਆਂ ਧਾਰਾਵਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ ਤੇ ਕਿਹੜੀ ਅਤੇ ਕਿੰਨੀ ਸਜਾ ਹੋ ਸਕਦੀ ਹੈ, ਨੂੰ ਹਾਈਲਾਈਟ ਕੀਤਾ ਜਾਵੇ

7 ਮਾਰਚ :  ਡਿਪਟੀ ਕਮਿਸ਼ਨਰ ਗੁਰਦਾਸਪੁਰ, ਡਾ. ਹਿਮਾਂਸ਼ੂ ਅਗਰਵਾਲ ਵਲੋਂ ਨਸ਼ਿਆਂ ਦੀ ਰੋਕਥਾਮ ਸਬੰਧੀ NCORD ਮੈਂਬਰਾਂ ਅਤੇ ਹੋਰ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਸੀ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਜਦੋ ਵੀ ਨਸ਼ਾ ਫੜਿਆ ਜਾਂਦਾ ਹੈ ਤਾਂ ਫੜੇ ਗਏ ਨਸ਼ੇ ਦੀ ਕੀਮਤ ਬਾਰੇ ਮੀਡੀਆ ਵਿੱਚ ਖਬਰ ਲੱਗਦੀ ਹੈ ਤਾਂ ਮੀਡੀਆ ਵਲੋਂ ਨਸ਼ੇ ਦੀ ਕੀਮਤ ਨੂੰ ਹਾਈਲਾਈਟ ਕੀਤਾ ਗਿਆ ਹੁੰਦਾ ਹੈ। ਜਿਸ ਨਾਲ ਪੈਸਿਆਂ ਕਰਕੇ ਨੌਜਵਾਨਾਂ ਵਿੱਚ ਨਸ਼ਾ ਵੇਚਣ ਦਾ ਖਦਸ਼ਾ ਬਣਿਆ ਰਹਿੰਦਾ ਹੈ।

ਡਿਪਟੀ ਕਮਿਸ਼ਨਰ ਨੇ ਪੁਲਿਸ ਪਰਸ਼ਾਸਨ ਤੇ ਬੀ ਐਸ ਐਫ ਤੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਹੈ ਕਿ ਜਦ ਵੀ ਨਸ਼ਾ ਜਾਂ ਗੈਰ ਕਾਨੂਨੀ ਡਰੱਗਜ ਆਦਿ ਫੜਿਆ ਜਾਂਦਾ ਹੈ ਤਾਂ ਉਸ ਦੀ ਕੀਮਤ ਨਾ ਦੱਸੀ ਜਾਵੇ।

ਇਸ ਤੋ ਇਲਾਵਾ ਉਨ੍ਹਾਂ ਕਿਹਾ ਕਿ ਮੀਡੀਆ ਨੂੰ ਦੋਸ਼ੀਆਂ ਵਿਰੁੱਧ ਕਾਨੂੰਨ ਦੀਆਂ ਕਿਹੜੀਆਂ ਧਾਰਾਵਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ ਅਤੇ ਇਸ ਗੈਰ ਕਾਨੂੰਨੀ ਕੰਮ ਕਰਨ ਕਰਕੇ ਕਿਹੜੀ ਅਤੇ ਕਿੰਨੀ ਸਜਾ ਹੋ ਸਕਦੀ ਹੈ , ਇਸ ਨੂੰ ਹਾਈਲਾਈਟ ਕੀਤਾ ਜਾਵੇ।