Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਡਿਪਟੀ ਕਮਿਸ਼ਨਰ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਦਾ ਦੌਰਾ ਕਰਕੇ ਸਫ਼ਾਈ ਪ੍ਰਬੰਧਾਂ ਦਾ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਦਾ ਦੌਰਾ ਕਰਕੇ ਸਫ਼ਾਈ ਪ੍ਰਬੰਧਾਂ ਦਾ ਲਿਆ ਜਾਇਜ਼ਾ

ਹੁਸ਼ਿਆਰਪੁਰ (ਬਿਊਰੋ) 

–ਕਿਹਾ, ਸ਼ਹਿਰ ਵਾਸੀ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ’ਚ ਕਰਨ ਸਹਿਯੋਗ
–ਸਾਲਿਡ ਵੇਸਟ ਮੈਨੇਜਮੈਂਟ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਨਗਰ ਨਿਗਮ ਦੇ ਅਧਿਕਾਰੀਆਂ ਨੂੰ  ਦਿੱਤੇ ਨਿਰਦੇਸ਼

19 ਮਈ : ਡਿਪਟੀ ਕਮਿਸ਼ਨਰ-ਕਮ-ਕਮਿਸ਼ਨਰ ਨਗਰ ਨਿਗਮ ਕੋਮਲ ਮਿੱਤਲ ਨੇ ਅੱਜ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਦਾ ਮੁਆਇਨਾ ਕੀਤਾ ਅਤੇ ਸਫਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸਾਲਿਡ ਵੇਸਟ ਮੈਨੇਜਮੈਂਟ ਨਿਯਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਵਿੱਚ ਸਹਿਯੋਗ ਦੇਣ ਅਤੇ ਕੂੜਾ ਸੜਕ ’ਤੇ ਨਾ ਸੁੱਟਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਗਰ ਨਿਗਮ ਦਾ ਉਦੇਸ਼ ਲੋਕਾਂ ਦੇ ਚਲਾਨ ਕੱਟਣਾ ਨਹੀਂ ਬਲਕਿ ਸ਼ਹਿਰ ਵਿੱਚ ਸਫ਼ਾਈ ਨੂੰ ਕਾਇਮ ਰੱਖਣਾ ਹੈ ਪਰ ਜੇਕਰ ਕੋਈ ਵਿਅਕਤੀ ਖੁੱਲ੍ਹੇ ਵਿੱਚ ਕੂੜਾ ਸੁੱਟਦਾ ਪਾਇਆ ਗਿਆ ਤਾਂ ਉਸ ਤਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਨਗਰ ਨਿਗਮ ਹੁਸ਼ਿਆਰਪੁਰ ਵੱਲੋਂ ਜੰਗੀ ਪੱਧਰ ’ਤੇ ਸਫ਼ਾਈ ਮੁਹਿੰਮ ਚਲਾਈ ਗਈ ਹੈ ਪਰ ਨਗਰ ਨਿਗਮ ਦਾ ਇਹ ਉਪਰਾਲਾ ਉਦੋਂ ਹੀ ਸਫ਼ਲ ਹੋ ਸਕਦਾ ਹੈ ਜਦੋਂ ਸ਼ਹਿਰ ਵਾਸੀ ਪੂਰਨ ਸਹਿਯੋਗ ਦੇਣ। ,