Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਡਿਪਟੀ ਕਮਿਸਨਰ ਪਠਾਨਕੋਟ ਨੇ ਸਟਾਫ ਮੈਂਬਰਾਂ ਨਾਲ ਮਨਾਈ ਲੋਹੜੀ

ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਡਿਪਟੀ ਕਮਿਸਨਰ ਪਠਾਨਕੋਟ ਨੇ ਸਟਾਫ ਮੈਂਬਰਾਂ ਨਾਲ ਮਨਾਈ ਲੋਹੜੀ

ਪਠਾਨਕੋਟ(ਅਵਿਨਾਸ਼ ਸ਼ਰਮਾਂ )

13 ਜਨਵਰੀ : ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਡਿਪਟੀ ਕਮਿਸਨਰ ਸਟਾਫ ਵੱਲੋਂ ਲੋਹੜੀ ਦਾ ਤਿਉਹਾਰ ਧੁਮਧਾਮ ਨਾਲ ਮਨਾਇਆ ਗਿਆ। ਇਸ ਮੋਕੇ ਤੇ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਮੁੱਖ ਮਹਿਮਾਨ ਵਜੋਂ ਹਾਜਰ ਹੋਏ ਅਤੇ ), ਮੇਜਰ ਡਾ. ਸੁਮਿਤ ਮੁਧ ਚੀਫ ਮਨਿਸਟਰਜ਼ ਫੀਲਡ ਅਫਸਰ-ਕਮ-ਸਹਾਇਕ ਕਮਿਸਨਰ(ਜ) ਵਿਸੇਸ ਮਹਿਮਾਨ ਵਜੋਂ ਹਾਜਰ ਹੋਏ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਅਰਵਿੰਦਪਾਲ ਸਿੰਘ ਡੀ.ਆਰ.ਓ. ਪਠਾਨਕੋਟ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ, ਲਛਮਣ ਸਿੰਘ ਤਹਿਸੀਲਦਾਰ ਪਠਾਨਕੋਟ ਅਤੇ ਹੋਰ ਡਿਪਟੀ ਕਮਿਸਨਰ ਦਫਤਰ ਦਾ ਸਾਰਾ ਸਟਾਫ ਹਾਜਰ ਸੀ।
ਇਸ ਮੋਕੇ ਤੇ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਨੇ ਜਿਲ੍ਹਾ ਵਾਸੀਆਂ ਨੁੰ ਲੋਹੜੀ ਤਿਉਹਾਰ ਦੀਆਂ ਸੁਭ ਕਾਮਨਾਵਾਂ ਦਿੱਤੀਆਂ ਅਤੇ ਸਰਵ ਦੇ ਮੰਗਲ ਹਿੱਤ ਲਈ ਅਰਦਾਸ ਕੀਤੀ। ਇਸ ਮੋਕੇ ਤੇ ਲੋਹੜੀ ਜਲਾਈ ਗਈ ਅਤੇ ਮੁੱਖ ਮਹਿਮਾਨ ਨੇ ਸਾਰੇ ਸਟਾਫ ਮੈਂਬਰਾਂ ਨਾਲ ਅਗਨੀ ਵਿਖੇ ਆਹੁਤਿਆ ਪਾਈਆਂ। ਉਨ੍ਹਾਂ ਕਿਹਾ ਕਿ ਇਹ ਖੁਸੀਆਂ ਦਾ ਤਿਉਹਾਰ ਹੈ ਅਤੇ ਸਾਨੂੰ ਸਭ ਨੂੰ ਖੁਸੀਆਂ ਨਾਲ ਮਨਾਉਂਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਓ ਸਾਰੇ ਰਲ ਮਿਲ ਕੇ ਭਾਈਵਾਲਤਾ ਦਾ ਸਮਾਜ ਨੂੰ ਸੰਦੇਸ ਦੇਈਏ ਅਤੇ ਖੁਸੀਆਂ ਭਰਿਆ ਤਿਉਹਾਰ ਮਨਾਈਏ।
—