Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਡਿਪਟੀ ਕਮਿਸਨਰ ਪਠਾਨਕੋਟ ਨੇ ਡੀ.ਏ.ਸੀ. ਵਿਖੇ ਦਫਤਰਾਂ ਦੀ ਕੀਤੀ ਅਚਨਚੇਤ ਚੈਕਿੰਗ

ਡਿਪਟੀ ਕਮਿਸਨਰ ਪਠਾਨਕੋਟ ਨੇ ਡੀ.ਏ.ਸੀ. ਵਿਖੇ ਦਫਤਰਾਂ ਦੀ ਕੀਤੀ ਅਚਨਚੇਤ ਚੈਕਿੰਗ

ਡਿਪਟੀ ਕਮਿਸਨਰ ਪਠਾਨਕੋਟ ਨੇ ਡੀ.ਏ.ਸੀ. ਵਿਖੇ ਦਫਤਰਾਂ ਦੀ ਕੀਤੀ ਅਚਨਚੇਤ ਚੈਕਿੰਗ

—ਸਾਫ ਸਫਾਈ ਨਾ ਹੋਣ ਅਤੇ ਬਿਨ੍ਹਾਂ ਮਤਲਬ ਤੋਂ ਚਲ ਰਹੇ ਪੱਖਿਆਂ, ਲਾਈਟਾਂ ਅਤੇ ਏ.ਸੀ. ਨੂੰ ਲੈ ਕੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਲਗਾਈ ਫਟਕਾਰ

ਪਠਾਨਕੋਟ: 15 ਜੁਲਾਈ (ਤਰੁਣ / ਅਵਿਨਾਸ਼ / ਰੋਹਿਤ ) ਅੱਜ ਬਾਅਦ ਦੁਪਿਹਰ ਡਿਪਟੀ ਕਮਿਸਨਰ ਪਠਾਨਕੋਟ ਸ. ਹਰਬੀਰ ਸਿੰਘ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਸਥਿਤ ਦਫਤਰਾਂ ਦੀ ਅਚਨਚੇਤ ਚੈਕਿੰਗ ਕੀਤੀ। ਇਸ ਮੋਕੇ ਤੇ ਉਨ੍ਹਾਂ ਨਾਲ ਸਰਵਸ੍ਰੀ ਸ. ਬਲਰਾਜ ਸਿੰਘ ਵਧੀਕ ਡਿਪਟੀ ਕਮਿਸਨਰ ਵਿਕਾਸ ਪਠਾਨਕੋਟ, ਮੇਜਰ ਡਾ. ਸੁਮਿਤ ਮੁਦ ਸਹਾਇਕ ਕਮਿਸਨਰ ਜਨਰਲ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ ਅਤੇ ਹੋਰ ਅਧਿਕਾਰੀ ਹਾਜਰ ਸਨ।
ਅਚਨਚੇਤ ਚੈਕਿੰਗ ਦੋਰਾਨ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਸਭ ਤੋਂ ਪਹਿਲਾ ਜਿਲ੍ਹਾ ਕਾਰੋਬਾਰ ਤੇ ਰੋਜਗਾਰ ਦਫਤਰ ਪਠਾਨਕੋਟ ਵਿਖੇ ਪਹੁੰਚੇ ਜਿੱਥੇ ਬਿਜਲੀ ਦੇ ਖੁੱਲੇ ਪਏ ਬਾੱਕਸ, ਨੰਗੀਆਂ ਤਾਰਾਂ ਅਤੇ ਕੰਪਾਉਂਡ ਵਿੱਚ ਖਿਲਰੀ ਹੋਈ ਗੰਦਗੀ ਨੂੰ ਲੈ ਕੇ ਹਦਾਇਤਾਂ ਦਿੱਤੀਆਂ। ਇਸ ਤੋਂ ਮਗਰੋਂ ਉਨ੍ਹਾਂ ਵੱਲੋਂ ਸੈਨਿਕ ਭਲਾਈ ਦਫਤਰ, ਬਾਗਬਾਨੀ ਵਿਭਾਗ, ਸਿੱਖਿਆ ਵਿਭਾਗ,ਰਿਕਾਰਡ ਰੂਮ ਲੋਕ ਨਿਰਮਾਣ ਵਿਭਾਗ,ਇਲੈਕਟਰੀਕਲ ਲੋਕ ਨਿਰਮਾਣ ਵਿਭਾਗ, ਖੇਤੀ ਬਾੜੀ ਦਫਤਰ, ਸਦਰ ਕਾਨੂੰਗੋ ਸਾਖਾ, ਚੋਣਾਂ ਦਫਤਰ ਅਤੇ ਡਿਪਟੀ ਕਮਿਸਨਰ ਦਫਤਰ ਦੀਆਂ ਸਾਖਾਂਵਾਂ ਦੀ ਵੀ ਚੈਕਿੰਗ ਕੀਤੀ।
ਚੈਕਿੰਗ ਦੋਰਾਨ ਪਾਇਆ ਗਿਆ ਸੀ ਜਿਆਦਾਤਰ ਦਫਤਰਾਂ ਵਿੱਚ ਖਿੜਕੀਆਂ ਖੁਲੀਆਂ ਹੋਈਆ ਸਨ ਅਤੇ ਕਮਰਿਆਂ ਵਿੱਚ ਏ.ਸੀ. ਚਲ ਰਹੇ ਸਨ, ਦਫਤਰਾਂ ਅੰਦਰ ਸਾਫ ਸਫਾਈ ਦੀ ਵਿਵਸਥਾ ਵੀ ਬਹੁਤ ਖਰਾਬ ਸੀ ਅਤੇ ਬਿਨ੍ਹਾਂ ਮਤਲਬ ਦੇ ਹੀ ਲਾਈਟਾਂ ਜਗ ਰਹੀਆਂ ਸਨ ਜਿਸ ਤੇ ਡਿਪਟੀ ਕਮਿਸਨਰ ਪਠਾਨਕੋਟ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਫਟਕਾਰ ਵੀ ਲਗਾਈ ਅਤੇ ਹਦਾਇਤ ਕੀਤੀ ਕੀ ਲੋੜ ਪੈਣ ਤੇ ਜਰੂਰਤ ਦੇ ਅਨੁਸਾਰ ਹੀ ਬਿਜਲੀ ਖਰਚ ਕੀਤੀ ਜਾਵੇ। ਕੂਝ ਦਫਤਰਾਂ ਦੀ ਜਾਂਚ ਦੇ ਦੋਰਾਨ ਗੰਦਗੀ ਦੇ ਢੇਰ ਨਜਰ ਆਏ ਅਤੇ ਸਾਮਾਨ ਤੇ ਜੰਮੀ ਹੋਈ ਮਿੱਟੀ ਨੂੰ ਲੈ ਕੇ ਵੀ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਸਾਫ ਸਫਾਈ ਰੱਖਣ ਦੇ ਆਦੇਸ ਦਿੱਤੇ।