Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਡਿਪਟੀ ਕਮਿਸ਼ਨਰ ਸ.ਹਰਬੀਰ ਸਿੰਘ (ਆਈ.ਏ.ਐਸ.) ਨੇ ਸੰਭਾਲਿਆ ਡਿਪਟੀ ਕਮਿਸ਼ਨਰ ਪਠਾਨਕੋਟ ਦਾ ਚਾਰਜ

ਡਿਪਟੀ ਕਮਿਸ਼ਨਰ ਸ.ਹਰਬੀਰ ਸਿੰਘ (ਆਈ.ਏ.ਐਸ.) ਨੇ ਸੰਭਾਲਿਆ ਡਿਪਟੀ ਕਮਿਸ਼ਨਰ ਪਠਾਨਕੋਟ ਦਾ ਚਾਰਜ

ਡਿਪਟੀ ਕਮਿਸ਼ਨਰ ਸ.ਹਰਬੀਰ ਸਿੰਘ (ਆਈ.ਏ.ਐਸ.) ਨੇ ਸੰਭਾਲਿਆ ਡਿਪਟੀ ਕਮਿਸ਼ਨਰ ਪਠਾਨਕੋਟ ਦਾ ਚਾਰਜ

ਵੱਖ ਵੱਖ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗਾਂ ਕਰਕੇ ਜਿਲ੍ਹਾ ਪਠਾਨਕੋਟ ਦਾ ਲਿਆ ਜਾਇਜਾ

ਪਠਾਨਕੋਟ , 6 ਅਪ੍ਰੈਲ (ਅਵਿਨਾਸ਼ ਸ਼ਰਮਾ ) : ਅੱਜ ਬਾਅਦ ਦੁਪਿਹਰ ਸ. ਹਰਬੀਰ ਸਿੰਘ (ਆਈ.ਏ.ਐਸ.) ਨੇ ਬਤੋਰ ਡਿਪਟੀ ਕਮਿਸ਼ਨਰ ਪਠਾਨਕੋਟ ਦਾ ਚਾਰਜ ਸੰਭਾਲ ਲਿਆ। ਉਨ੍ਹਾਂ ਨੂੰ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਪਠਾਨਕੋਟ ਵਿਖੇ ਪੰਜਾਬ ਪੁਲਿਸ ਵੱਲੋਂ ਗਾਰਡ ਆਫ ਆਨਰ ਕੀਤਾ ਗਿਆ। ਇਸ ਤੋਂ ਬਾਅਦ ਹੋਰ ਜਿਲ੍ਹਾ ਅਧਿਕਾਰੀਆਂ ਵੱਲੋਂ ਨਵਨਿਯੁਕਤ ਡਿਪਟੀ ਕਮਿਸ਼ਨਰ ਪਠਾਨਕੋਟ ਦਾ ਸਵਾਗਤ ਕੀਤਾ ਗਿਆ। ਇਸ ਮੋਕੇ ਤੇ ਉਨ੍ਹਾਂ ਵੱਲੋਂ ਵੱਖ ਵੱਖ ਅਧਿਕਾਰੀਆਂ ਤੋਂ ਜਿਲ੍ਹਾ ਪਠਾਨਕੋਟ ਦੀ ਮੋਜੂਦਾ ਸਥਿਤੀ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ।
ਜਿਕਰਯੋਗ ਹੈ ਸ. ਹਰਬੀਰ ਸਿੰਘ (ਆਈ.ਏ.ਐਸ.) ਜੋ ਕਿ 2013 ਆਈ.ਏ.ਐਸ. ਬੈਚ ਦੇ ਅਧਿਕਾਰੀ ਹਨ ਅਤੇ ਪਠਾਨਕੋਟ ਤੋਂ ਪਹਿਲਾ ਉਹ ਜਿਲ੍ਹਾ ਫਰੀਦਕੋਟ ਵਿਖੇ ਬਤੋਰ ਡਿਪਟੀ ਕਮਿਸਨਰ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਉਨ੍ਹਾਂ ਦੱਸਿਆ ਕਿ ਫਰੀਦਕੋਟ ਤੋਂ ਪਹਿਲਾ ਜਿਲ੍ਹਾ ਨਵਾਂ ਸਹਿਰ ਅਤੇ ਜਿਲ੍ਹਾ ਹੁਸਿਆਰਪੁਰ ਵਿਖੇ ਬਤੋਰ ਵਧੀਕ ਡਿਪਟੀ ਕਮਿਸਨਰ ਵਜੋਂ ਵੀ ਅਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਵੱਖ ਵੱਖ ਜਿਲਿਆਂ ਵਿੱਚ ਬਤੋਰ ਐਸ.ਡੀ.ਐਮ. ਅਤੇ ਬਤੋਰ ਸਹਾਇਕ ਕਮਿਸਨਰ ਵਜੋਂ ਵੀ ਸੇਵਾਵਾਂ ਨਿਭਾਈਆਂ ਅਤੇ ਕਾਰਪੋਰੇਸਨ ਅ੍ਰਮਿਤਸਰ ਅਤੇ ਕਾਰਪੋਰੇਸਨ ਹੁਸਿਆਰਪੁਰ ਵਿੱਚ ਬਤੋਰ ਕਮਿਸਨਰ ਵੀ ਅਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ।
ਇਸ ਮੋਕੇ ਤੇ ਉਨ੍ਹਾਂ ਵੱਲੋਂ ਸਿਹਤ ਵਿਭਾਗ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜਿਲ੍ਹੇ ਅੰਦਰ ਕਰੋਨਾ ਦੀ ਸਥਿਤੀ ਦਾ ਜਾਇਜਾ ਲਿਆ ਅਤੇ ਨਿਰਧਾਰਤ ਟੀਚੇ ਪੂਰੇ ਕਰਨ ਦੀ ਹਦਾਇਤ ਵੀ ਕੀਤੀ। ਇਸ ਤੋਂ ਇਲਾਵਾ ਜਿਲ੍ਹੇ ਅੰਦਰ ਕਣਕ ਦੀ ਆਮਦ ਨੂੰ ਲੈ ਕੇ ਕੀਤੇ ਗਏ ਯੋਗ ਪ੍ਰਬੰਧਾਂ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ।

error: copy content is like crime its probhihated