Prime Punjab Times

Latest news
ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ
ADVERTISEMENT
You are currently viewing ਡਿਪਟੀ ਕਮਿਸ਼ਨਰ ਨੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਤੁਰੰਤ ਕਾਰਵਾਈ ਦੇ ਦਿੱਤੇ ਨਿਰਦੇਸ਼

ਡਿਪਟੀ ਕਮਿਸ਼ਨਰ ਨੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਤੁਰੰਤ ਕਾਰਵਾਈ ਦੇ ਦਿੱਤੇ ਨਿਰਦੇਸ਼

ਹੁਸ਼ਿਆਰਪੁਰ, 15 ਅਗਸਤ (PPT NEWS) 

ਨਗਰ ਨਿਗਮ ਅਤੇ ਜਲ ਸਰੋਤ ਵਿਭਾਗ ਨੇ ਸਮੱਸਿਆਵਾਂ ਦੇ ਹੱਲ ਲਈ ਕੀਤੀ ਫੌਰੀ ਕਾਰਵਾਈ

: ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਆਮ ਲੋਕਾਂ ਨਾਲ ਜੁੜੀਆਂ ਸਮੱਸਿਆਵਾਂ ਦਾ ਰੋਜ਼ਾਨਾ ਬਾਰੀਕੀ ਨਾਲ ਜਾਇਜ਼ਾ ਲੈ ਕੇ ਇਨ੍ਹਾਂ ਦੇ ਤੁਰੰਤ ਨਿਪਟਾਰੇ ਲਈ ਸਬੰਧਤ ਵਿਭਾਗ ਨੂੰ ਦਿਸ਼ਾ- ਨਿਰਦੇਸ਼ ਜਾਰੀ ਕਰ ਰਹੇ ਹਨ। ਇਸੇ ਲੜੀ ਵਿਚ ਉਨ੍ਹਾਂ ਨੇ ਮੁਹੱਲਾ ਭੀਮ ਨਗਰ ਵਿਚ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਜਾਇਜ਼ਾ ਲੈਂਦਿਆਂ ਨਿਗਮ ਕਮਿਸ਼ਨਰ ਨੂੰ ਇਸ ਦੇ ਤੁਰੰਤ ਨਿਪਟਾਰੇ ਲਈ ਹਦਾਇਤਾਂ ਕੀਤੀਆਂ ਸਨ।
ਕਮਿਸ਼ਨਰ ਨਗਰ ਨਿਗਮ ਨੇ ਦੱਸਿਆ ਕਿ ਭੀਮ ਨਗਰ ਵਿਚ ਪੀਣ ਵਾਲੇ ਪਾਣੀ ਦੀ ਸਪਲਾਈ ਕਰਨ ਵਾਲੇ ਟਿਊਬਵੈਲ ਨੂੰ ਜੂਨ ਦੇ ਪਹਿਲੇ ਹਫ਼ਤੇ ਰੇਤਲਾ ਪਾਣੀ ਆਉਣ ਕਾਰਨ ਬੰਦ ਕਰਨਾ ਪਿਆ ਸੀ, ਜਿਸ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਨਗਰ ਨਿਗਮ ਵੱਲੋਂ ਫੇਲ ਹੋਏ ਟਿਊਬਵੈਲ ਦੀ ਥਾਂ ’ਤੇ ਟਿਊਬਵੈਲ ਨੂੰ ਰੀਬੋਰ ਕਰਨ ਲਈ ਕਾਰਵਾਈ ਸ਼ੁਰੂ ਕੀਤੀ ਗਈ ਅਤੇ ਇਸ ਸਮੇਂ ਰੀਬੋਰ ਕਰਨ ਦਾ ਕੰਮ ਪ੍ਰਗਤੀ ਅਧੀਨ ਹੈ। ਉਨ੍ਹਾਂ ਦੱਸਿਆ ਕਿ 10 ਸਤੰਬਰ ਤੱਕ ਇਹ ਕੰਮ ਮੁਕੰਮਲ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਮੇਂ ਆਮ ਜਨਤਾ ਨੂੰ ਨਗਰ ਨਿਗਮ ਹੁਸ਼ਿਆਰਪੁਰ ਵੱਲੋਂ ਰੋਜਾਨਾ ਪੀਣ ਵਾਲੇ ਪਾਣੀ ਦੇ 5-6 ਟੈਂਕਰ ਸਪਲਾਈ ਕੀਤੇ ਜਾ ਰਹੇ ਹਨ। ਇਸ ਤਰ੍ਹਾਂ ਮੁਹੱਲਾ ਸੁੰਦਰ ਨਗਰ ਵਿਚ ਟਿਊਬਵੈਲ ਖ਼ਰਾਬ ਦੇ ਮਾਮਲੇ ’ਤੇ ਕਮਿਸ਼ਨਰ ਨਗਰ ਨਿਗਮ ਦੇ ਦੱਸਿਆ ਕਿ ਸੁੰਦਰ ਨਗਰ ਦੇ ਟਿਊਬਵੈਲ ਦੀ ਮੋਟਰ 12 ਅਗਸਤ ਨੂੰ ਰਾਤ ਦੇ ਸਮੇਂ ਖਰਾਬ ਹੋ ਗਈ ਸੀ, ਜਿਸ ਕਾਰਨ ਪਾਣੀ ਦੀ ਸਪਲਾਈ ਵਿਚ ਵਿਘਨ ਪਿਆ ਸੀ, ਜਿਸ ਨੂੰ ਤੁਰੰਤ ਰਿਪੇਅਰ ਕਰਕੇ 13 ਅਗਸਤ ਦੀ ਰਾਤ ਨੂੰ ਚਾਲੂ ਕਰ ਦਿੱਤਾ ਗਿਆ ਸੀ। ਇਸ ਸਮੇਂ ਮੁਹੱਲਾ ਸੁੰਦਰ ਨਗਰ ਵਿਚ ਪਾਣੀ ਦੀ ਸਪਲਾਈ ਨਿਰਵਿਘਨ ਚੱਲ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਕਰੈਸ਼ਰ ਚਾਲਕਾਂ ਨੂੰ ਜੰਗਲ ਵਿਚ ਗੈਰ ਕਾਨੂੰਨੀ ਰਸਤਾ ਦੇਣ ਦੇ ਮਾਮਲੇ ਵਿਚ ਜਲ ਸਰੋਤ ਵਿਭਾਗ ਤੋਂ ਜਾਣਕਾਰੀ ਮੰਗੀ ਤਾਂ ਐਕਸੀਅਨ ਜਲ ਸਰੋਤ ਨੇ ਦੱਸਿਆ ਕਿ ਰਸਤਾ ਗ੍ਰਾਮ ਪੰਚਾਇਤ ਰਾਮਪੁਰ ਬਿਲੜੋਂ ਦੀ ਪੰਚਾਇਤੀ ਜ਼ਮੀਨ ਨਾਲ ਸਬੰਧਤ ਕਰੈਸ਼ਰ ਮਾਲਕ ਨੂੰ ਗਰਾਮ ਪੰਚਾਇਤ ਵੱਲੋਂ 33 ਸਾਲ ਲਈ ਲੀਜ਼ ’ਤੇ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਇਹ ਰਕਬਾ ਗ੍ਰਾਮ ਪੰਚਾਇਤ ਰਾਮਪੁਰ ਬਿਲੜੋਂ ਦੀ ਮਲਕੀਅਤ ਹੈ। ਉਨ੍ਹਾਂ ਦੱਸਿਆ ਕਿ ਵਣ ਰੇਂਜ ਅਫ਼ਸਰ ਗੜ੍ਹਸ਼ੰਕਰ ਵੱਲੋਂ ਇਹ ਪੁਸ਼ਟੀ ਕੀਤੀ ਗਈ ਹੈ ਕਿ ਸਬੰਧਤ ਕਰੈਸ਼ਰ ਮਾਲਕ ਵੱਲੋਂ ਮਾਈਨਿੰਗ ਸਬੰਧੀ ਗਤੀਵਿਧੀਆਂ ਹਿਮਾਚਲ ਪ੍ਰਦੇਸ਼ ਵਿਚ ਲਗਾਏ ਗਏ ਕਰੈਸ਼ਰ ’ਤੇ ਹੀ ਕੀਤੀ ਗਈ ਹੈ। ਉਨ੍ਹਾਂ ਵੱਲੋਂ ਪੰਜਾਬ ਵੱਲ ਜੋ ਵਣ ਰੇਂਜ ਅਫ਼ਸਰ ਗੜ੍ਹਸ਼ੰਕਰ ਤਹਿਤ ਪੈਂਦੀ ਪੀ.ਐਲ.ਆਈ.ਏ 1900 ਵਿਚ ਪੈਂਦੇ ਹਨ, ਰਕਬੇ ਵਿਚ ਕਿਸੇ ਕਿਸਮ ਦੀ ਕੋਈ ਮਾਈਨਿੰਗ ਨਹੀਂ ਕੀਤੀ ਜਾ ਰਹੀ।
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਆਪਣੇ ਵਿਭਾਗ ਨਾਲ ਸਬੰਧਤ ਕਮੀਆਂ ਨੂੰ ਤੁਰੰਤ ਦੂਰ ਕਰਨ ਅਤੇ ਯਕੀਨੀ ਬਣਾਉਣ ਕਿ ਆਮ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਅਸੁਵਿਧਾ ਨਾ ਹੋਵੇ।

error: copy content is like crime its probhihated