Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਸਮੂਹ ਦਫ਼ਤਰਾਂ ‘ਚ ਦਫ਼ਤਰੀ ਕੰਮ ਪੰਜਾਬੀ ਭਾਸ਼ਾ ਵਿਚ ਕਰਨ ਦੀ ਤਾਕੀਦ

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਸਮੂਹ ਦਫ਼ਤਰਾਂ ‘ਚ ਦਫ਼ਤਰੀ ਕੰਮ ਪੰਜਾਬੀ ਭਾਸ਼ਾ ਵਿਚ ਕਰਨ ਦੀ ਤਾਕੀਦ

ਹੁਸ਼ਿਆਰਪੁਰ 13 ਜਨਵਰੀ (ਪ੍ਰਾਈਮ ਪੰਜਾਬ ਟਾਈਮਜ) 

: ਪੰਜਾਬ ਰਾਜ ਭਾਸ਼ਾ ਐਕਟ 1967 ਅਤੇ ਰਾਜ ਭਾਸ਼ਾ (ਤਰਮੀਮ) ਐਕਟ 2008 ਵਿਚ ਕੀਤੇ ਉਪਬੰਧਾਂ ਅਨੁਸਾਰ ਪੰਜਾਬ ਰਾਜ ਦੇ ਸਕੱਤਰੇਤ, ਸਮੂਹ ਸਰਕਾਰੀ/ਅਰਧ ਸਰਕਾਰੀ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ, ਨਿਗਮਾਂ ਅਤੇ ਵਿੱਦਿਅਕ ਅਦਾਰਿਆਂ ਦੇ ਦਫ਼ਤਰਾਂ ਵਿਚ ਸਮੁੱਚਾ ਦਫ਼ਤਰੀ ਕੰਮ ਪੰਜਾਬੀ ਭਾਸ਼ਾ ਵਿਚ ਕੀਤਾ ਜਾਣ ਲਾਜ਼ਮੀ ਹੈ। ਪੰਜਾਬ ਸਰਕਾਰ ਵੱਲੋਂ ਦਫ਼ਤਰੀ ਕੰਮ-ਕਾਜ ਪੰਜਾਬੀ ਭਾਸ਼ਾ ਵਿਚ ਕਰਨ ਲਈ ਸਮੇਂ-ਸਮੇਂ ‘ਤੇ ਹਦਾਇਤਾਂ ਜਾਰੀ ਕੀਤੀਆਂ ਜਾਂਦੀਆਂ ਰਹੀਆਂ ਹਨ। ਇਸ ਬਾਰੇ ਵਿਸਥਾਰ ਨਾਲ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹੇ ਦੇ ਸਮੂਹ  ਸਰਕਾਰੀ/ਅਰਧ ਸਰਕਾਰੀ ਵਿਭਾਗਾਂ, ਬੋਰਡਾਂ , ਕਾਰਪੋਰੇਸ਼ਨਾਂ, ਨਿਗਮਾਂ ਅਤੇ ਵਿੱਦਿਅਕ ਅਦਾਰਿਆਂ ਦੇ ਦਫ਼ਤਰੀ ਕਰਮਚਾਰੀਆਂ/ਆਧਿਕਾਰੀਆਂ ਨੂੰ ਕਿਹਾ ਕਿ ਦਫ਼ਤਰਾਂ ਦਾ ਸਮੁੱਚਾ ਕਾਰਜ ਪੰਜਾਬ ਦੀ ਰਾਜ ਭਾਸ਼ਾ ਪੰਜਾਬੀ ਵਿੱਚ ਕਰਨਾ ਲਾਜ਼ਮੀ ਬਣਾਇਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਸਖ਼ਤ ਹਦਾਇਤਾਂ ਦਿੰਦਿਆਂ ਕਿਹਾ ਕਿ ਸਮੂਹ ਵਿਭਾਗਾਂ ਦੀਆਂ ਵੈੱਬਸਾਈਟਾਂ ਅੰਗਰੇਜ਼ੀ ਦੇ ਨਾਲ-ਨਾਲ ਪੰਜਾਬੀ ਭਾਸ਼ਾ (ਭਾਵ ਦੋਨੋਂ ਭਾਸ਼ਾਵਾਂ) ਵਿਚ ਤਿਆਰ ਕੀਤੀਆਂ ਜਾਣ।
ਜ਼ਿਲ੍ਹਾ ਭਾਸ਼ਾ ਦਫ਼ਤਰ ਹੁਸ਼ਿਆਰਪੁਰ ਦੇ ਇੰਚਾਰਜ ਜਸਪ੍ਰੀਤ ਕੌਰ ਅਤੇ ਖੋਜ ਅਫ਼ਸਰ ਡਾ. ਜਸਵੰਤ ਰਾਏ ਨੇ ਇਸ ਬਾਬਤ ਹੋਰ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਪੰਜਾਬੀ ਸਾਡੀ ਮਾਂ ਬੋਲੀ ਹੈ। ਪੰਜਾਬੀ ਬਹੁਤ ਅਮੀਰ ਜ਼ੁਬਾਨ ਹੈ। ਇਸ ਭਾਸ਼ਾ ਨੂੰ ਗੁਰੂਆਂ, ਪੀਰਾਂ, ਸ਼ਾਇਰਾਂ, ਅਦੀਬਾਂ ਦੀ ਕਲਮ ਛੋਹ ਪ੍ਰਾਪਤ ਹੈ। ਸਾਨੂੰ ਆਪਣੀ ਮਾਨਸਿਕਤਾ ਅਜਿਹੀ ਬਣਾ ਲੈਣੀ ਚਾਹੀਦੀ ਹੈ ਕਿ ਅਸੀਂ ਪੰਜਾਬੀ ਬੋਲ ਕੇ, ਪੰਜਾਬੀ ਪੜ੍ਹੇ ਕੇ ਅਤੇ ਪੰਜਾਬੀ ਲਿਖ ਕੇ ਮਾਣ ਮਹਿਸੂਸ ਕਰੀਏ ।