Prime Punjab Times

Latest news
*ਲਾਲ ਸਿੰਘ ਦਸੂਹਾ ਯਾਦਗਾਰੀ ਸਾਹਿਤਕ ਮੰਚ ਵੱਲੋਂ ਪਲੇਠਾ ਆਨਲਾਈਨ ਕਵੀ ਦਰਬਾਰ ਯਾਦਗਾਰੀ ਹੋ ਨਿਬੜਿਆ* ਪਾਂਡਵ ਸਰੋਵਰ ਮੰਦਰ ਵਿਖੇ ਮਾਂ ਬਗਲਾ ਮੁਖੀ, ਮਾਂ ਗਾਇਤਰੀ ਤੇ ਸੂਰਜ ਭਗਵਾਨ ਦੇ ਮੰਦਰਾਂ ਦਾ ਹੋਵੇਗਾ ਨਵ ਨਿਰਮਾਣ ਅਚਲੇਸ਼ਵਰ ਧਾਮ ਤੋਂ ਗੂੰਜਿਆ ਨਸ਼ਾ ਮੁਕਤੀ ਦਾ ਸੰਦੇਸ਼, ਬਟਾਲਾ ਤੋਂ ਫਤਿਹਗੜ੍ਹ ਚੂੜੀਆਂ ਤੱਕ ਕੱਢੀ ਯਾਤਰਾ ਖ਼ਾਲਸਾ ਕਾਲਜ ਵਿਖੇ 'ਵਿਸ਼ਵ ਓਜ਼ੋਨ ਦਿਵਸ' ਮੌਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ  ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ
ADVERTISEMENT
You are currently viewing ਡਿਪਟੀ ਕਮਿਸ਼ਨਰ ਵੱਲੋਂ ਨੌਜਵਾਨਾਂ ਨੂੰ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵਿੱਚ ਦਾਖਲਾ ਲੈਣ ਦੀ ਅਪੀਲ

ਡਿਪਟੀ ਕਮਿਸ਼ਨਰ ਵੱਲੋਂ ਨੌਜਵਾਨਾਂ ਨੂੰ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵਿੱਚ ਦਾਖਲਾ ਲੈਣ ਦੀ ਅਪੀਲ

ਹੁਸ਼ਿਆਰਪੁਰ, 22 ਜੂਨ (ਪ੍ਰਾਈਮ ਪੰਜਾਬ ਟਾਈਮਜ) 

ਜੁਲਾਈ ਦੇ ਦੂਜੇ ਹਫ਼ਤੇ ਤੋਂ ਸ਼ੁਰੂ ਹੋਵੇਗਾ ਸਿਖਲਾਈ ਕੋਰਸ

: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਦਾਰ ਬਹਾਦੁਰ ਅਮੀਂ ਚੰਦ ਸੋਨੀ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਬਜਵਾੜਾ (ਹੁਸ਼ਿਆਰਪੁਰ), ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਅਧੀਨ ਸਥਾਪਿਤ ਇੱਕ ਮਹੱਤਵਪੂਰਨ ਸੰਸਥਾ ਹੈ। ਇਸ ਸੰਸਥਾ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਭਾਰਤੀ ਜਲ, ਥਲ ਅਤੇ ਵਾਯੂ ਸੈਨਾਵਾਂ ਵਿੱਚ ਅਫ਼ਸਰ ਬਣਨ ਲਈ ਤਿਆਰ ਕਰਨਾ ਹੈ।

ਉਨ੍ਹਾਂ ਦੱਸਿਆ ਕਿ ਸੰਸਥਾ ਵੱਲੋਂ ਸੀ.ਡੀ.ਐੱਸ., ਏ.ਐੱਫ.ਸੀ.ਏ.ਟੀ., ਓ.ਟੀ.ਏ. ਆਦਿ ਵੱਖ-ਵੱਖ ਪ੍ਰਤੀਯੋਗੀ ਪ੍ਰਵੇਸ਼ ਪ੍ਰੀਖਿਆਵਾਂ ਰਾਹੀਂ ਹਥਿਆਰਬੰਦ ਸੈਨਾਵਾਂ ਵਿੱਚ ਗ੍ਰੈਜੂਏਟ ਪੱਧਰ ਦੇ ਦਾਖਲੇ ਲਈ ਚਾਹਵਾਨ ਨੌਜਵਾਨਾਂ ਨੂੰ ਵਿਸ਼ੇਸ਼ ਸਿਖਲਾਈ ਪ੍ਰਦਾਨ ਕੀਤੀ ਜਾਵੇਗੀ। ਇਸ ਸਿਖਲਾਈ ਪ੍ਰੋਗਰਾਮ ਦਾ ਪਹਿਲਾ ਕੋਰਸ ਜੁਲਾਈ 2026 ਦੇ ਦੂਜੇ ਹਫ਼ਤੇ ਤੋਂ ਸ਼ੁਰੂ ਹੋਵੇਗਾ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਦਾਖਲਾ ਪ੍ਰੀਖਿਆਵਾਂ ਦੀ ਤਿਆਰੀ ਲਈ ਸੰਸਥਾ ਵਿੱਚ 3 ਮਹੀਨਿਆਂ ਦੀ ਢਾਂਚਾਗਤ ਅਕਾਦਮਿਕ ਸਿਖਲਾਈ ਅਤੇ 3 ਹਫ਼ਤਿਆਂ ਦੀ ਐੱਸ.ਐੱਸ.ਬੀ. ਸਿਖਲਾਈ ਦਿੱਤੀ ਜਾਵੇਗੀ। ਇਹ ਸਹੂਲਤ ਗ੍ਰੈਜੂਏਸ਼ਨ ਪੂਰੀ ਕਰ ਚੁੱਕੇ ਲੜਕੇ ਅਤੇ ਲੜਕੀਆਂ ਦੇ ਨਾਲ-ਨਾਲ ਉਨ੍ਹਾਂ ਵਿਦਿਆਰਥੀਆਂ ਲਈ ਵੀ ਉਪਲਬਧ ਹੈ, ਜੋ ਇਸ ਸਮੇਂ ਗ੍ਰੈਜੂਏਸ਼ਨ ਦੇ ਆਖਰੀ ਸਾਲ ਵਿੱਚ ਪੜ੍ਹਾਈ ਕਰ ਰਹੇ ਹਨ।

ਆਸ਼ਿਕਾ ਜੈਨ ਨੇ ਦੱਸਿਆ ਕਿ ਉਮੀਦਵਾਰਾਂ ਲਈ ਹੋਸਟਲ ਵਿੱਚ ਰਿਹਾਇਸ਼ ਅਤੇ ਭੋਜਨ ਲਈ ਡਾਈਨਿੰਗ ਹਾਲ ਦੀ ਸਹੂਲਤ ਵੀ ਉਪਲਬਧ ਹੋਵੇਗੀ। ਉਨ੍ਹਾਂ ਕਿਹਾ ਕਿ ਬਿਨੈਕਾਰਾਂ ਦੀ ਜਨਮ ਮਿਤੀ 1 ਜਨਵਰੀ 2003 ਤੋਂ ਬਾਅਦ ਦੀ ਹੋਣੀ ਚਾਹੀਦੀ ਹੈ ਅਤੇ ਗ੍ਰੈਜੂਏਸ਼ਨ ਵਿੱਚ ਘੱਟੋ-ਘੱਟ 55 ਫ਼ੀਸਦੀ ਅੰਕ ਪ੍ਰਾਪਤ ਕੀਤੇ ਹੋਣੇ ਲਾਜ਼ਮੀ ਹਨ। ਇਸ ਤੋਂ ਇਲਾਵਾ ਉਮੀਦਵਾਰ ਦਾ ਮੈਡੀਕਲ ਤੌਰ ‘ਤੇ ਫਿੱਟ ਹੋਣਾ ਵੀ ਜ਼ਰੂਰੀ ਹੈ।

ਡਿਪਟੀ ਕਮਿਸ਼ਨਰ ਨੇ ਯੋਗ ਨੌਜਵਾਨਾਂ ਨੂੰ ਇਸ ਸੁਨਹਿਰੀ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਦਿਲਚਸਪੀ ਰੱਖਣ ਵਾਲੇ ਉਮੀਦਵਾਰ ਨਿਰਧਾਰਤ ਅਰਜ਼ੀ ਫਾਰਮ ਭਰ ਕੇ 30 ਜੂਨ 2026 ਜਾਂ ਇਸ ਤੋਂ ਪਹਿਲਾਂ ਈ-ਮੇਲ sbacsafpihoshiarpur@gmail.com ‘ਤੇ ਭੇਜ ਸਕਦੇ ਹਨ।