Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲੋੜ ‘ਤੇ ਜ਼ੋਰ  

ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲੋੜ ‘ਤੇ ਜ਼ੋਰ  

ਹੁਸ਼ਿਆਰਪੁਰ 2 ਜੂਨ (ਪ੍ਰਾਈਮ ਪੰਜਾਬ ਟਾਈਮਜ) 
: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਪ੍ਰਧਾਨਗੀ ਹੇਠ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਦੇ ਲਈ ਫਰਨੀਚਰ/ਫਰਨੀਸ਼ਿੰਗ, ਮੈਸ ਉਪਕਰਨ ਅਤੇ ਸਮਾਨ ਆਦਿ ਦੀ ਵਿੱਤੀ ਨਿਯਮਾਂ ਅਨੁਸਾਰ ਖਰੀਦ ਕਰਨ ਸਬੰਧੀ ਮੀਟਿੰਗ ਕੀਤੀ ਗਈ।
ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਵੱਲੋਂ ਇਸ ਮਹੀਨੇ ਵਿੱਚ ਸਮਾਨ ਦੀ ਖਰੀਦ ਕਰਕੇ ਸੰਸਥਾ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਗਏ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਅਧੀਨ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਬਜਵਾੜਾ ਵਿਖੇ ਆਰਮਡ ਫੋਰਸਿਸ ਵਿੱਚ ਅਫ਼ਸਰ ਦੇ ਤੌਰ ‘ਤੇ ਗ੍ਰੈਜੂਏਟ ਐਂਟਰੀ (ਜਿਵੇਂ ਸੀ.ਡੀ.ਐਸ., ਏ.ਐਫ.ਕੈਟ, ਆਈ.ਐਮ.ਏ., ਓ.ਟੀ.ਏ. ਅਤੇ ਐਸ.ਐਸ.ਬੀ.) ਦੇ ਪ੍ਰਵੇਸ਼ ਪ੍ਰੀਖਿਆ ਦੀ ਕੋਚਿੰਗ/ਟ੍ਰੇਨਿੰਗ ਲਈ ਪਹਿਲਾ ਬੈਚ ਜੁਲਾਈ-2026 ਦੇ ਪਹਿਲੇ ਹਫ਼ਤੇ ਸ਼ੁਰੂ ਕੀਤੇ ਜਾਣ ਦੀ ਸੰਭਾਵਨਾ ਹੈ।
ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਿਕਾਸ ਕੁਮਾਰ ਨੇ ਦੱਸਿਆ ਕਿ ਜਿਹੜੇ ਵੀ ਬਿਨੈਕਾਰ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਬਜਵਾੜਾ ਵਿਖੇ ਕੋਚਿੰਗ/ਟ੍ਰੇਨਿੰਗ ਲੈਣ ਦੇ ਚਾਹਵਾਨ ਹਨ, ਉਹ ਆਪਣੇ ਬਾਇਓਡਾਟੇ ਦੀ ਕਾਪੀ ਈ-ਮੇਲ ਆਈ.ਡੀ. sbacsafpihoshiarpur@gmail.com ‘ਤੇ ਮੇਲ ਕਰ ਸਕਦੇ ਹਨ। ਇਸ ਮੌਕੇ ਕਾਰਜਕਾਰੀ ਇੰਜੀਨੀਅਰ ਪ੍ਰਾਂਤਕ ਮੰਡਲ, ਲੋ.ਨਿ.ਵਿ. (ਭ ਤੇ ਮ ਸ਼ਾਖਾ), ਡੀ.ਸੀ.ਐਫ.ਏ. (ਅੰਦਰੂਨੀ ਪੜਤਾਲ ਸੰਸਥਾ), ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ , ਜੀ.ਟੀ.ਓ. ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਹੁਸ਼ਿਆਰਪੁਰ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।