Prime Punjab Times

Latest news
ਸੋਮਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ’ਚ ਰਹੇਗੀ ਛੁੱਟੀ.. ਪੰਜਾਬ ਦੇ ਜੇਲ੍ਹਾਂ, ਪ੍ਰਵਾਸੀ  ਭਾਰਤੀ ਅਤੇ ਸੰਸਦੀ ਕਾਜ ਮੰਤਰੀ ਡਾ. ਰਵਜੋਤ ਸਿੰਘ ਨੇ ਹੁਸ਼ਿਆਰਪੁਰ ’ਚ ਲਹਿਰਾਇਆ ਤਿਰੰਗਾ ਭਾਜਪਾ ਜ਼ਿਲ੍ਹਾ ਪ੍ਰਧਾਨ ਨਿਤਿਨ ਨੰਨੂ ਗੁਪਤਾ ਦੇ ਗੜ੍ਹਦੀਵਾਲਾ ਪਹੁੰਚਣ ਤੇ ਭਰਵਾਂ ਸਵਾਗਤ  ਜਨਮ ਦਿਨ ਨੂੰ ਸੇਵਾ ਤੇ ਸਾਂਝ ਦੀ ਖੁਸ਼ਬੂ ਨਾਲ ਯਾਦਗਾਰ ਬਣਾਇਆ ਪੱਤਰਕਾਰ ਅਭੀ ਸ਼ਰਮਾ ਨੇ ਸੁਤੰਤਰਤਾ ਦਿਵਸ ਸਮਾਗਮਾਂ ਦੇ ਮੱਦੇਨਜ਼ਰ 15 ਅਗਸਤ ਨੂੰ ਬਿਨਾਂ ਮਨਜ਼ੂਰੀ ਡਰੋਨ ਉਡਾਉਣ 'ਤੇ ਪਾਬੰਦੀ DAV ਪਬਲਿਕ ਸਕੂਲ ਦੇ ਖਿਡਾਰੀਆਂ ਨੇ ਕਲੱਸਟਰ ਲੈਵਲ ਸਪੋਰਟਸ ਟੂਰਨਾਮੈਂਟ ਅਤੇ ਐਥਲੈਟਿਕਸ-ਮੀਟ 2026-27 ਵਿੱਚ ਸ਼ਾਨਦਾਰ ਜਿੱ... ਖ਼ਾਲਸਾ ਕਾਲਜ ਵਿਖੇ 'ਪਾਰਟੀਸ਼ਨ ਹੋਰਰ ਰਿਮੈਂਬਰੈਂਸ ਡੇ' ਮਨਾਇਆ ਗਿਆ ਸਿਹਤਮੰਦ ਜਵਾਨੀ ਦੇ ਹੱਥਾਂ ‘ਚ ਦੇਸ਼ ਦਾ ਭਵਿੱਖ :ਪ੍ਰੀਤ ਕੋਹਲੀ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀ ਪੁਲਿਸ ਲਾਈਨ ਗਰਾਊਂਡ ‘ਚ ਹੋਈ ਫੁੱਲ ਡਰੈੱਸ ਰਿਹਰਸਲ *44ਵੇਂ ਮਾਤਾ ਚਿੰਤਪੂਰਨੀ ਮੇਲੇ 'ਚ ਲੰਗਰ ਦੀਆਂ ਤਿਆਰੀਆਂ ਮੁਕੰਮਲ,ਡਿਊਟੀਆਂ ਸੰਬੰਧੀ ਬੈਠਕ ਸੰਪੰਨ*
ADVERTISEMENT
You are currently viewing ਡਿਪਟੀ ਕਮਿਸ਼ਨਰ ਦਫ਼ਤਰ ਨੇ ਗੁਰਬਾਣੀ ਦਾ ਓਟ ਆਸਰਾ ਲੈਂਦਿਆਂ ਮਨਾਇਆ ਨਵਾਂ ਸਾਲ

ਡਿਪਟੀ ਕਮਿਸ਼ਨਰ ਦਫ਼ਤਰ ਨੇ ਗੁਰਬਾਣੀ ਦਾ ਓਟ ਆਸਰਾ ਲੈਂਦਿਆਂ ਮਨਾਇਆ ਨਵਾਂ ਸਾਲ

ਹੁਸ਼ਿਆਰਪੁਰ,1 ਜਨਵਰੀ (ਪ੍ਰਾਈਮ ਪੰਜਾਬ ਟਾਈਮਜ ) 

ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਕਰਵਾਇੲਆ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ

ਡਿਪਟੀ ਕਮਿਸ਼ਨਰ ਸਮੇਤ ਵੱਖ-ਵੱਖ ਅਧਿਕਾਰੀਆਂ ਨੇ ਗੁਰੂ ਚਰਨਾਂ ‘ਚ ਭਰੀ ਹਾਜ਼ਰੀ

: ਨਵੇਂ ਵਰ੍ਹੇ 2026 ਦੀ ਆਮਦ ਮੌਕੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਸਥਾਨਕ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਸੁਪਰਡੈਂਟ ਭਾਈ ਸੁਖਵਿੰਦਰ ਸਿੰਘ ਦੇ ਰਾਗੀ ਜਥੇ ਵੱਲੋਂ ਰਸਭਿੰਨੇ ਕੀਰਤਨ ਰਾਹੀਂ ਸਭਨਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹੇ ਦੇ ਵਿਕਾਸ, ਆਪਸੀ ਭਾਈਚਾਰੇ ਅਤੇ ਜ਼ਿਲ੍ਹਾ ਵਾਸੀਆਂ ਦੀ ਸੁੱਖ-ਸ਼ਾਂਤੀ ਲਈ ਕਾਮਨਾ ਕਰਦਿਆਂ ਕਿਹਾ ਕਿ ਨਵਾਂ ਸਾਲ ਸਾਨੂੰ ਨਵੀਂ ਊਰਜਾ, ਸਕਾਰਾਤਮਕ ਸੋਚ ਅਤੇ ਸੇਵਾ ਦੀ ਭਾਵਨਾ ਨਾਲ ਅੱਗੇ ਵਧਣ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਲਗਨ ਨਾਲ ਕੰਮ ਕਰਦਾ ਰਹੇਗਾ ਆਮ ਲੋਕਾਂ ਦੀ ਭਲਾਈ, ਪਾਰਦਰਸ਼ੀ ਪ੍ਰਸ਼ਾਸਨ ਅਤੇ ਵਿਕਾਸ ਕਾਰਜਾਂ ਨੂੰ ਤਰਜੀਹ ਦਿੰਦਾ ਰਹੇਗਾ।
ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨਵੇਂ ਵਰ੍ਹੇ ਦੀਆਂ ਸ਼ੁੱਭ ਕਾਮਨਾਵਾਂ ਦਿੰਦਿਆਂ ਸੱਦਾ ਦਿੱਤਾ ਕਿ ਜਿਸ ਤਰ੍ਹਾਂ ਉਨ੍ਹਾਂ ਨੇ ਪਿਛਲੇ ਵਰ੍ਹੇ ’ਚ ਆਪਣੀ ਡਿਊਟੀ ਇਮਾਨਦਾਰੀ, ਤਨਦੇਹੀ ਅਤੇ ਲਗਨ ਨਾਲ ਨਿਭਾਈ ਹੈ, ਇਸੇ ਤਰ੍ਹਾਂ ਨਵੇਂ ਵਰ੍ਹੇ ’ਚ ਵੀ ਸਾਰੇ ਮੁਲਾਜ਼ਮ ਆਪਣੀ ਡਿਊਟੀ ਪ੍ਰਤੀਬੱਧਤਾ ਨਾਲ ਨਿਭਾਉਣ। ਉਨ੍ਹਾਂ ਕਿਹਾ ਕਿ ਉਹ ਉਮੀਦ ਕਰਦੇ ਹਨ ਕਿ ਹਰੇਕ ਵਿਭਾਗ ਦਾ ਅਧਿਕਾਰੀ ਤੇ ਕਰਮਚਾਰੀ ਨਵੇਂ ਵਰ੍ਹੇ ਵਿਚ ਲੋਕ ਸੇਵਾ ਨੂੰ ਸਮਰਪਿਤ ਰਹੇਗਾ ਅਤੇ ਸਰਕਾਰ ਵੱਲੋਂ ਉਲੀਕੀਆਂ ਯੋਜਨਾਵਾਂ ਤੇ ਪ੍ਰੋਗਰਾਮਾਂ ਦਾ ਲਾਭ ਲਾਭਪਾਤਰੀਆਂ ਨੂੰ ਹੇਠਲੇ ਪੱਧਰ ਤੱਕ ਪੁੱਜਦਾ ਕਰਨ ਲਈ ਆਪਣਾ ਯੋਗਦਾਨ ਪਾਵੇਗਾ। ਇਸ ਮੌਕੇ ਗੁਰੂ ਕਾ ਲੰਗਰ ਵੀ ਅਤੁੱਟ ਵਰਤਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਜ) ਅਮਰਬੀਰ ਕੌਰ ਭੁੱਲਰ, ਸਹਾਇਕ ਕਮਿਸ਼ਨਰ ਓਇਸ਼ੀ ਮੰਡਲ, ਐਸ.ਡੀ.ਐਮ ਗੁਰਸਿਮਰਨਜੀਤ ਕੌਰ, ਸਹਾਇਕ ਕਮਿਸ਼ਨਰ (ਜ) ਪਰਮਪ੍ਰੀਤ ਸਿੰਘ, ਸੁਪਰਡੈਂਟ ਬਲਕਾਰ ਸਿੰਘ, ਦੀਪਕ ਤ੍ਰੇਹਨ, ਵਿਕਰਮ ਆਦੀਆ, ਨਰਿੰਦਰ ਕੁਮਾਰ, ਸਾਹਿਲ ਮਹਿਤਾ ਅਤੇ ਨਿਤੀਸ਼ ਕੁਮਾਰ ਤੋਂ ਇਲਾਵਾ ਡਿਪਟੀ ਕਮਿਸ਼ਨਰ ਦਫ਼ਤਰ ਦੇ ਹੋਰਨਾਂ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਵੀ ਗੁਰੂ ਚਰਨਾਂ ਵਿਚ ਹਾਜ਼ਰੀ ਭਰੀ।

ਫੋਟੋ ਕੈਪਸ਼ਨ  -ਨਵੇਂ ਸਾਲ ਦੇ ਸ਼ੁੱਭ ਮੌਕੇ ‘ਤੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਕੀਰਤਨ ਕਰਦਾ ਹੋਇਆ ਭਾਈ ਸੁਖਵਿੰਦਰ ਸਿੰਘ ਦਾ ਰਾਗੀ ਜਥਾ।

error: copy content is like crime its probhihated