Prime Punjab Times

Latest news
*ਮੋਦੀ ਸਰਕਾਰ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵਰਕਰ ਪੂਰੀ ਮਿਹਨਤ ਅਤੇ ਇੱਕਜੁੱਟਤਾ ਨਾਲ ਕੰਮ ਕਰ ਰਹੇ ਹਨ - ... ਡਿਪਟੀ ਮੈਡੀਕਲ ਕਮੀਸ਼ਨਰ ਹੁਸ਼ਿਆਰਪੁਰ ਵੱਲੋਂ ਸੀ.ਐਚ.ਸੀ ਭੂੰਗਾ ਵਿਖੇ ਅਚਨਚੇਤ ਚੈਕਿੰਗ KMS ਕਾਲਜ ਵਿਖੇ ਡਿਜੀਟਲ ਮਾਰਕੀਟਿੰਗ ਸਬੰਧੀ ਪੰਜ ਰੋਜ਼ਾ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਸਫਲਤਾਪੂਰਵਕ ਸੰਪੰਨ ਖ਼ਾਲਸਾ ਕਾਲਜ ਵਿਖੇ ਰੈੱਡ ਰਿਬਨ ਕਲੱਬ ਵੱਲੋਂ ਖ਼ੂਨਦਾਨ ਵਿਸ਼ੇ 'ਤੇ ਚਾਰਟ ਮੇਕਿੰਗ ਗਤੀਵਿਧੀ ਕਰਵਾਈ ਗਈ *ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ 'ਤੇ ਕੇਂਦਰ ਦੀ ਤਰਜ਼ 'ਤੇ ਕਰਮਚਾਰੀਆਂ ਨੂੰ ਦਿੱਤਾ ਜਾਵੇਗਾ ਡੀਏ : ਸੰਜੀਵ ਮਨਹਾਸ* NSS ਵੱਲੋ ਸਵੈ-ਇੱਛਿਕ ਖ਼ੂਨਦਾਨ ਦਿਵਸ ਮੌਕੇ ਕਰਵਾਇਆ ਵਿਸ਼ੇਸ਼ ਲੈਕਚਰ KMS ਕਾਲਜ ਵਿਖੇ ਦੋ ਰੋਜ਼ਾ NSS ਕੈਂਪ ਦੀ ਸਫਲਤਾਪੂਰਕ ਸਮਾਪਤੀ - ਪ੍ਰਿੰਸੀਪਲ ਡਾ. ਮਾਨਵ ਸੈਣੀ ਜ਼ਿਲ੍ਹਾ ਪੱਧਰੀ ਖੇਡਾਂ 'ਚ ਬਲਾਕ ਟਾਂਡਾ-2 ਨੇ 30 ਮੈਡਲ ਜਿੱਤ ਕੇ ਕੀਤਾ ਸ਼ਾਨਦਾਰ ਪ੍ਰਦਰਸ਼ਨ ਨਵੀਨਤਾ ਦੇ ਖੇਤਰ 'ਚ ਕਾਲਜ ਨੂੰ ਆਈ.ਆਈ.ਸੀ. ਵੱਲੋਂ ਮਿਲੇ 3.5 ਸਟਾਰ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਰਿਹਾਇਸ਼ 'ਤੇ ਕੀਤੀ ਛਾਪੇਮਾਰੀ
ADVERTISEMENT
You are currently viewing ਡਿਪਟੀ ਮੈਡੀਕਲ ਕਮੀਸ਼ਨਰ ਹੁਸ਼ਿਆਰਪੁਰ ਵੱਲੋਂ ਸੀ.ਐਚ.ਸੀ ਭੂੰਗਾ ਵਿਖੇ ਅਚਨਚੇਤ ਚੈਕਿੰਗ

ਡਿਪਟੀ ਮੈਡੀਕਲ ਕਮੀਸ਼ਨਰ ਹੁਸ਼ਿਆਰਪੁਰ ਵੱਲੋਂ ਸੀ.ਐਚ.ਸੀ ਭੂੰਗਾ ਵਿਖੇ ਅਚਨਚੇਤ ਚੈਕਿੰਗ

ਗੜ੍ਹਦੀਵਾਲਾ 4 ਨਵੰਬਰ (ਚੌਧਰੀ) 

: ਪੰਜਾਬ ਸਰਕਾਰ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਡਿਪਟੀ ਮੈਡੀਕਲ ਕਮੀਸ਼ਨਰ ਡਾ. ਸਵਾਤੀ ਵੱਲੋਂ ਸੀਨੀਅਰ ਮੈਡੀਕਲ ਅਫਸਰ ਡਾ. ਸੁਦੇਸ਼ ਰਾਜਨ ਮੈਡੀਕਲ ਸਪੈਸ਼ਲਿਸਟ ਦੀ ਪ੍ਰਧਾਨਗੀ ਹੇਠ ਸੀ.ਐਚ.ਸੀ ਭੂੰਗਾ ਦੀ ਅਚਨਚੇਤ ਚੈਕਿੰਗ ਕੀਤੀ ਗਈ।

ਇਸ ਮੌਕੇ ਡਾ. ਸੁਦੇਸ਼ ਰਾਜਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡਿਪਟੀ ਮੈਡੀਕਲ ਕਮੀਸ਼ਨਰ ਨੇ ਅਚਨਚੇਤ ਚੈਕਿੰਗ ਦੌਰਾਨ ਸਮੂਹ ਸਟਾਫ ਦੀ ਹਾਜਰੀ ਚੈਕ ਕੀਤੀ। ਇਸ ਮੌਕੇ ਉਨ੍ਹਾਂ ਨੇ ਵੱਖ-ਵੱਖ ਮੈਡੀਕਲ ਅਫਸਰਾਂ ਨੂੰ ਲੋਕਾਂ ਤੱਕ ਪਹੁੰਚਦੀਆਂ ਸਿਹਤ ਸਹੂਲਤਾ ਵਾਰੇ ਅਤੇ ਪੇਸ਼ ਆ ਰਹੀਆਂ ਮੁਸ਼ਕਿਲਾਂ ਵਾਰੇ ਜਾਣਕਾਰੀ ਹਾਸਲ ਕੀਤੀ। ਸਾਰੇ ਹਸਪਤਾਲ ਦਾ ਦੌਰਾ ਕਰਦੇ ਹੋਏ ਐਮਰਜੈਂਸੀ ਸੇਵਾਂਵਾਂ ਅਤੇ ਵਾਰਡ ਵਿੱਚ ਦਾਖਲ ਮਰੀਜ਼ਾ ਅਤੇ ਗਰਭਵਤੀ ਮਹਿਲਾਵਾਂ ਨਾਲ ਗਲਬਾਤ ਕੀਤੀ।

ਇਸ ਮੌਕੇ ਉਹਨਾ ਨੇ ਸੰਤੋਸ਼ਟੀ ਪ੍ਰਗਟਾਉਂਦੇ ਹੋਏ ਸਮੂਹ ਸਟਾਫ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਹਸਪਤਾਲ ਵਿਖੇ ਆਉਂਦੇ ਹੋਏ ਮਰੀਜ਼ਾ ਨੂੰ ਕਿਸੇ ਵੀ ਪ੍ਰਕਾਰ ਦੀ ਔਂਕੜ ਨਾ ਆਣ ਦਿਤੀ ਜਾਵੇ ਆਯੁਸ਼ਮਾਨ ਭਾਰਤ ਸਰਵਤ ਸਿਹਤ ਬੀਮਾ ਯੋਜਨਾ ਦਾ ਲਾਭ ਦਿਤਾ ਜਾਵੇ, ਇਲਾਜ ਅਤੇ ਉਪਲੱਬਧ ਦਵਾਈਆਂ ਮੁਹਈਆਂ ਕਰਵਾਈਆਂ ਜਾਣ। ਸਾਫ ਸਫਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ , ਬਾਓ ਮੈਡੀਕਲ ਵੇਸਟ ਦਾ ਪੂਰੀ ਤਰਾਂ ਪ੍ਰਬੰਧ ਕੀਤਾ ਜਾਵੇ, ਸਮੇ ਸਿਰ ਹਾਜਰੀ ਯਕੀਨੀ ਬਣਾਈ ਜਾਵੇ ਅਤੇ ਕੰਮ ਕਾਜ ਵਿੱਚ ਆ ਰਹੀਆਂ ਔਂਕੜਾਂ ਉਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦੀਆ ਜਾਣ।ਇਸ ਮੌਕੇ ਡਾ.ਅਭਿਤੋਜ, ਚੀਫ ਫਾਰਮੇਸੀ ਅਫਸਰ ਬਲਵਿੰਦਰ ਸਿੰਘ, ਜਸਤਿੰਦਰ ਸਿੰਘ ਬੀ.ਈ.ਈ, ਸਮੂਹ ਸਟਾਫ ਹਾਜਰ ਸੀ।