Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਡਿਪਟੀ ਸਪੀਕਰ ਰੌੜੀ ਨੇ ‘ਆਪ ਦੀ ਸਰਕਾਰ ਆਪ ਦੀ ਦੁਆਰ’ ਤਹਿਤ ਲਗਾਏ ਕੈਂਪ ਦਾ ਲਿਆ ਜਾਇਜ਼ਾ

ਡਿਪਟੀ ਸਪੀਕਰ ਰੌੜੀ ਨੇ ‘ਆਪ ਦੀ ਸਰਕਾਰ ਆਪ ਦੀ ਦੁਆਰ’ ਤਹਿਤ ਲਗਾਏ ਕੈਂਪ ਦਾ ਲਿਆ ਜਾਇਜ਼ਾ

ਹੁਸ਼ਿਆਰਪੁਰ, 10 ਜੁਲਾਈ (PPT NEWS) 
– ਗੜ੍ਹਸ਼ੰਕਰ ਦੇ ਪਿੰਡ ਝੋਨੋਵਾਲ ਵਿਖੇ ਲਗਾਇਆ ਗਿਆ ਕੈਂਪ
– ਕਿਹਾ,ਪੰਜਾਬ ਸਰਕਾਰ ਹਰ ਵਿਅਕਤੀ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ 
– ਲੋਕਾਂ ਦੇ ਘਰਾਂ ਨੇੜੇ ਕੈਂਪ ਲਗਾ ਕੇ ਦਿੱਤੀਆਂ ਜਾ ਰਹੀਆਂ ਹਨ ਸਰਕਾਰੀ ਸੇਵਾਵਾਂ 
 :  ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ ਗੜ੍ਹਸ਼ੰਕਰ ਦੇ ਪਿੰਡ ਝੋਨੋਵਾਲ ਵਿਖੇ ‘ਆਪ ਦੀ ਸਰਕਾਰ ਆਪ ਦੀ ਦੁਆਰ’ ਤਹਿਤ ਲਗਾਏ ਗਏ ਕੈਂਪ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਿਅਕਤੀ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਵਚਨਬੱਧ ਹੈ।  ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਲਗਾਏ ਜਾ ਰਹੇ ਇਨ੍ਹਾਂ ਕੈਂਪਾਂ ਤੋਂ ਹੀ ਪਤਾ ਲੱਗਦਾ ਹੈ ਕਿ ਸਰਕਾਰ ਆਮ ਆਦਮੀ ਪ੍ਰਤੀ ਕਿੰਨੀ ਚਿੰਤਤ ਹੈ।  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਮ ਆਦਮੀ ਨੂੰ ਧਿਆਨ ਵਿੱਚ ਰੱਖ ਕੇ ਸਕੀਮਾਂ ਤਿਆਰ ਕਰ ਰਹੀ ਹੈ ਤਾਂ ਜੋ ਹੇਠਲੇ ਪੱਧਰ ਤੱਕ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਮਿਲ ਸਕੇ।  ਇਸ ਦੌਰਾਨ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਐਸਡੀਐਮ ਗੜ੍ਹਸ਼ੰਕਰ ਸ਼ਿਵਰਾਜ ਸਿੰਘ ਬੱਲ ਵੀ ਮੌਜੂਦ ਸਨ।
               ਡਿਪਟੀ ਸਪੀਕਰ ਨੇ ਕਿਹਾ ਕਿ ਉਨ੍ਹਾਂ ਨੇ ਪਿੰਡ ਝੋਨੋਵਾਲ ਵਿਖੇ ਲਗਾਏ ਗਏ ਕੈਂਪ ਦਾ ਜਾਇਜ਼ਾ ਲਿਆ, ਜਿੱਥੇ ਲੋਕਾਂ ਵਿੱਚ ਕੈਂਪਾਂ ਨੂੰ ਲੈ ਕੇ ਭਾਰੀ ਉਤਸ਼ਾਹ ਸੀ ਅਤੇ ਉਹ ਪੂਰੇ ਉਤਸ਼ਾਹ ਨਾਲ ਇਨ੍ਹਾਂ ਕੈਂਪਾਂ ਵਿੱਚ ਆ ਕੇ ਆਪਣੀਆਂ ਸਮੱਸਿਆਵਾਂ ਦਾ ਹੱਲ ਕਰਵਾ ਰਹੇ ਸਨ।  ਉਨ੍ਹਾਂ ਕਿਹਾ ਕਿ ਕੈਂਪ ਵਿੱਚ ਸਾਰਿਆਂ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਤਾਇਨਾਤ ਹਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦਾ ਢੁਕਵਾਂ ਹੱਲ ਕੀਤਾ ਜਾ ਰਿਹਾ ਸੀ।  ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਹ ਕੈਂਪ ਪੂਰੇ ਸੂਬੇ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਹੱਲ ਕਰਨ ਦੇ ਉਦੇਸ਼ ਨਾਲ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੈਂਪਾਂ ਦਾ ਉਦੇਸ਼ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਅਤੇ ਇੱਕ ਛੱਤ ਹੇਠ ਸਰਕਾਰ ਦੁਆਰਾ ਜਾਰੀ ਲੋਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣਾ ਅਤੇ ਨਾਗਰਿਕਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਉਨ੍ਹਾਂ ਦੇ ਜਲਦੀ ਹੱਲ ਨੂੰ ਯਕੀਨੀ ਬਣਾਉਣਾ ਹੈ।  ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਹ ਕੈਂਪ ਰੋਜ਼ਾਨਾ ਵੱਖ-ਵੱਖ ਥਾਵਾਂ ‘ਤੇ ਲਗਾਏ ਜਾ ਰਹੇ ਹਨ ਅਤੇ ਲੋਕ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ |  ਇਸ ਮੌਕੇ ਇਲਾਕੇ ਦੇ ਹੋਰ ਪਤਵੰਤੇ ਵੀ ਹਾਜ਼ਰ ਸਨ।