Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਡਿਪਟੀ ਸਪੀਕਰ ਰੋੜੀ ਅਤੇ ਕੈਬਨਿਟ ਮੰਤਰੀ ਜਿੰਪਾ ਦੀ ਮੌਜੂਦਗੀ ’ਚ ਕਰਮਜੀਤ ਕੌਰ ਨੇ ਸੰਭਾਲਿਆ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਪਰਸਨ ਦਾ ਅਹੁਦਾ

ਡਿਪਟੀ ਸਪੀਕਰ ਰੋੜੀ ਅਤੇ ਕੈਬਨਿਟ ਮੰਤਰੀ ਜਿੰਪਾ ਦੀ ਮੌਜੂਦਗੀ ’ਚ ਕਰਮਜੀਤ ਕੌਰ ਨੇ ਸੰਭਾਲਿਆ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਪਰਸਨ ਦਾ ਅਹੁਦਾ

ਹੁਸ਼ਿਆਰਪੁਰ (ਬਿਊਰੋ) 

ਜ਼ਿਲ੍ਹੇ ’ਚ ਪਾਰਦਰਸ਼ੀ ਢੰਗ ਲਾਲ ਵਿਕਾਸ ਦੇ ਕੰਮ ਅਤੇ ਲੋਕ ਭਲਾਈ ਯੋਜਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਵਾਉਣ ’ਚ ਨਹੀਂ ਛੱਡੀ ਜਾਵੇਗੀ ਕੋਈ ਕਸਰ : ਕਰਮਜੀਤ ਕੌਰ

23 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਯੋਜਨਾ ਕਮੇਟੀ ਹੁਸ਼ਿਆਰਪੁਰ ਦੇ ਲਗਾਏ ਗਏ ਚੇਅਰਪਰਸਨ ਕਰਮਜੀਤ ਕੌਰ ਨੇ ਅੱਜ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੋੜੀ, ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ, ਵੱਖ-ਵੱਖ ਵਿਧਾਇਕਾਂ ਅਤੇ ਪਤਵੰਤਿਆਂ ਦੀ ਹਾਜ਼ਰੀ ਵਿਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਬਣੇ ਆਪਣੇ ਦਫ਼ਤਰ ਵਿਖੇ ਅਹੁਦਾ ਸੰਭਾਲ ਲਿਆ।
ਇਸ ਮੌਕੇ ਨਵ-ਨਿਯੁਕਤ ਚੇਅਰਪਰਸਨ ਜ਼ਿਲ੍ਹਾ ਯੋਜਨਾ ਕਮੇਟੀ ਕਰਮਜੀਤ ਕੌਰ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, ਐਮ.ਪੀ. ਸੰਦੀਪ ਪਾਠਕ, ਐਮ.ਪੀ ਰਾਘਵ ਚੱਢਾ, ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਅਤੇ ਸੰਗਠਨ ਦੇ ਹੋਰ ਅਹੁਦੇਦਾਰਾਂ ਵਲੋਂ ਉਨ੍ਹਾਂ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪਣ ਲਈ ਧੰਨਵਾਦ ਕੀਤਾ। ਉਨ੍ਹਾਂ ਵਿਸ਼ਵਾਸ ਦਿਵਾਉਂਦੇ ਹੋਏ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਪਾਰਦਰਸ਼ੀ ਤਰੀਕੇ ਨਾਲ ਵਿਕਾਸ ਦੇ ਕੰਮ ਕਰਵਾਉਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਹਿਲ ਜ਼ਿਲ੍ਹੇ ਦੇ ਵਿਕਾਸ ਕੰਮਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਕੈਬਨਿਟ ਮੰਤਰੀ ਉਨ੍ਹਾਂ ਦੇ ਜ਼ਿਲ੍ਹੇ ਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਵਾਉਣ ਲਈ ਕੋਈ ਕਮੀ ਨਹੀਂ ਛੱਡੀ ਜਾਵੇਗੀ ਅਤੇ ਲੋਕਾਂ ਦੇ ਸੇਵਕ ਬਣ ਕੇ ਕੰਮ ਕੀਤੇ ਜਾਣਗੇ।
ਇਸ ਮੌਕੇ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੋੜੀ ਅਤੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਨਵਨਿਯੁਕਤ ਚੇਅਰਪਰਸਨ ਨੂੰ ਵਧਾਈ   ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਹਮੇਸ਼ਾ ਹੀ ਆਪਣੇ ਵਰਕਰਾਂ ਨੂੰ ਬਣਦਾ ਮਾਣ-ਸਨਮਾਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਰਮਜੀਤ ਕੌਰ ਇਕ ਬਿਹਤਰੀਨ ਸੰਗਠਨ ਕਰਤਾ ਦੇ ਨਾਲ-ਨਾਲ ਸਮਾਜਿਕ ਤੌਰ ’ਤੇ ਵੀ ਆਪਣੀ ਵੱਖਰੀ ਪਹਿਚਾਣ ਰੱਖਦੇ ਹਨ ਅਤੇ ਚੇਅਰਪਰਸਨ ਜ਼ਿਲ੍ਹਾ ਯੋਜਨਾਂ ਕਮੇਟੀ ਦੇ ਅਹੁਦੇ ਲਈ ਉਨ੍ਹਾਂ ਨੂੰ ਚੁਣਨਾ ਪਾਰਟੀ ਦੀ ਦੂਰਦਰਸ਼ੀ ਸੋਚ ਹੈ।
ਇਸ ਮੌਕੇ ਵਿਧਾਇਕ ਸ਼ਾਮਚੁਰਾਸੀ ਡਾ. ਰਵਜੋਤ ਸਿੰਘ, ਵਿਧਾਇਕ ਉੜਮੁੜ ਜਸਵੀਰ ਸਿੰਘ ਰਾਜਾ ਗਿੱਲ, ਵਿਧਾਇਕ ਦਸੂਹਾ ਕਰਮਵੀਰ ਸਿੰਘ ਘੁੰਮਣ ਨੇ ਵੀ ਨਵਨਿਯੁਕਤ ਚੇਅਰਪਰਸਨ ਨੂੰ ਵਧਾਈ ਦਿੱਤੀ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਚੇਅਰਮੈਨ ਨਗਰ ਸੁਧਾਰ ਟਰੱਸਟ ਹਰਮੀਤ ਸਿੰਘ ਔਲਖ, ਜਿਲਾ ਯੂਥ ਪ੍ਰੈਜੀਡੈਂਟ ਚੌਧਰੀ ਰਾਜਵਿੰਦਰ ਸਿੰਘ ਰਾਜਾ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਇੰਚਾਰਜ ਮੁਕੇਰੀਆਂ ਜੀ.ਐਸ. ਮੁਲਤਾਨੀ, ਇੰਚਾਰਜ ਚੱਬੇਵਾਲ ਹਰਮਿੰਦਰ ਸਿੰਘ ਸੰਧੂ, ਲੋਕ ਸਭਾ ਇਚਾਰਜ ਹਰਮਿੰਦਰ ਸਿੰਘ ਬਖਸ਼ੀ, ਮੋਹਨ ਲਾਲ ਚਿੱਤੋਂ, ਸੰਯੁਕਤ ਸਕੱਤਰ ਪੰਜਾਬ ਸਤਵੰਤ ਸਿੰਘ ਸਿਆਣ, ਸੰਦੀਪ ਸੈਣੀ, ਜਸਪਾਲ ਸਿੰਘ ਚੇਚੀ, ਰਾਜੇਸ਼ ਜਸਵਾਲ, ਚੌਧਰੀ ਕਮਲ ਧੂਤ, ਮੋਹਨ ਲਾਲ ਪਹਿਲਵਾਨ, ਤਰੁਣ ਗੁਪਤਾ,  ਅਜੇ ਵਰਮਾ, ਅਜੇ ਸੈਣੀ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

error: copy content is like crime its probhihated