Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਡੇਰਾ ਬਾਬਾ ਨਾਨਕ ‘ਚ ਫਿਰੌਤੀ ਮੰਗਣ ਵਾਲਾ ਗਿਰੋਹ ਬੇਨਕਾਬ, 2 ਨੌਜਵਾਨ ਹਥਿਆਰਾਂ ਸਮੇਤ ਗ੍ਰਿਫਤਾਰ

ਡੇਰਾ ਬਾਬਾ ਨਾਨਕ ‘ਚ ਫਿਰੌਤੀ ਮੰਗਣ ਵਾਲਾ ਗਿਰੋਹ ਬੇਨਕਾਬ, 2 ਨੌਜਵਾਨ ਹਥਿਆਰਾਂ ਸਮੇਤ ਗ੍ਰਿਫਤਾਰ

ਬਟਾਲਾ, 4 ਅਪ੍ਰੈਲ (ਅਵਿਨਾਸ਼ ਸ਼ਰਮਾ) 

ਮੈਡੀਕਲ ਸਟੋਰ ਮਾਲਕ ਤੋਂ 5 ਲੱਖ ਦੀ ਮੰਗ; ਵਿਦੇਸ਼ ਬੈਠੇ ਤੱਤ ਦੇ ਇਸ਼ਾਰੇ ‘ਤੇ ਕਰਨੀ ਸੀ ਫਾਇਰਿੰਗ

: ਬਟਾਲਾ ਪੁਲਿਸ ਨੇ ਡੇਰਾ ਬਾਬਾ ਨਾਨਕ ਇਲਾਕੇ ਵਿੱਚ ਇੱਕ ਮੈਡੀਕਲ ਸਟੋਰ ਦੇ ਮਾਲਕ ਤੋਂ ਫਿਰੌਤੀ ਮੰਗਣ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦਿਆਂ ਦੋ ਨੌਜਵਾਨਾਂ ਨੂੰ ਪਿਸਤੌਲ ਅਤੇ ਜਿੰਦਾ ਰਾਉਂਡ ਸਮੇਤ ਗ੍ਰਿਫਤਾਰ ਕਰਨ ਵਿੱਚ ਵੱਡੀ ਕਾਮਯਾਬੀ ਹਾਸਲ ਕੀਤੀ ਹੈ।

ਪੁਲਿਸ ਲਾਈਨ ਬਟਾਲਾ ਵਿੱਚ ਕੀਤੀ ਗਈ ਪ੍ਰੈਸ ਕਾਨਫਰੰਸ ਦੌਰਾਨ ਐੱਸ.ਐੱਸ.ਪੀ ਡਾ. ਮਹਤਾਬ ਸਿੰਘ ਨੇ ਦੱਸਿਆ ਕਿ ਡੀ.ਜੀ.ਪੀ ਪੰਜਾਬ ਗੌਰਵ ਯਾਦਵ ਅਤੇ ਡੀ.ਆਈ.ਜੀ ਬਾਰਡਰ ਰੇਂਜ ਸੰਦੀਪ ਗੋਯਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ੀਰੋ ਟੋਲਰੈਂਸ ਨੀਤੀ ਤਹਿਤ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਤੱਤਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ 29 ਮਾਰਚ ਨੂੰ ਡੇਰਾ ਬਾਬਾ ਨਾਨਕ ਵਿੱਚ ਇੱਕ ਮੈਡੀਕਲ ਸਟੋਰ ਦੇ ਮਾਲਕ ਨੂੰ ਫੋਨ ਕਰਕੇ 5 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਸੀ, ਜਿਸ ਸਬੰਧੀ ਥਾਣਾ ਡੇਰਾ ਬਾਬਾ ਨਾਨਕ ਵਿੱਚ ਮਾਮਲਾ ਦਰਜ ਕੀਤਾ ਗਿਆ ਸੀ।

ਮਾਮਲੇ ਦੀ ਜਾਂਚ ਲਈ ਐੱਸ.ਪੀ.ਡੀ ਸੰਦੀਪ ਵਡੇਹਰਾ, ਡੀ.ਐੱਸ.ਪੀ ਜੋਗਾ ਸਿੰਘ, ਸੀ.ਆਈ.ਏ ਸਟਾਫ ਬਟਾਲਾ ਦੇ ਇੰਚਾਰਜ ਸੁਖਰਾਜ ਸਿੰਘ ਅਤੇ ਐੱਸ.ਐੱਚ.ਓ ਅਸ਼ੋਕ ਕੁਮਾਰ ਦੀ ਅਗਵਾਈ ਹੇਠ ਖਾਸ ਟੀਮਾਂ ਬਣਾਈਆਂ ਗਈਆਂ। ਜਾਂਚ ਦੌਰਾਨ ਪੁਲਿਸ ਨੂੰ ਸੂਚਨਾ ਮਿਲੀ ਕਿ ਨੋਇਸ ਪੁੱਤਰ ਨਜ਼ੀਰ ਮਸੀਹ ਵਾਸੀ ਪਖੋਕੇ ਟਾਹਲੀ ਸਾਹਿਬ ਅਤੇ ਰਾਜਵਿੰਦਰ ਸਿੰਘ ਉਰਫ਼ ਰਾਜਾ ਪੁੱਤਰ ਭੁਪਿੰਦਰ ਸਿੰਘ ਵਾਸੀ ਤਰਸਿਕਾ (ਮੌਜੂਦਾ ਵਾਸੀ ਪੰਡੋਰੀ ਵਡੈਚ, ਅੰਮ੍ਰਿਤਸਰ) ਮੈਡੀਕਲ ਸਟੋਰ ‘ਤੇ ਗੋਲੀਆਂ ਚਲਾਉਣ ਦੀ ਯੋਜਨਾ ਬਣਾ ਰਹੇ ਹਨ ਅਤੇ ਉਨ੍ਹਾਂ ਕੋਲ ਹਥਿਆਰ ਵੀ ਮੌਜੂਦ ਹਨ।

ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਦੋਵਾਂ ਨੌਜਵਾਨਾਂ ਨੂੰ ਵਾਰਦਾਤ ਕਰਨ ਤੋਂ ਪਹਿਲਾਂ ਹੀ ਗ੍ਰਿਫਤਾਰ ਕਰ ਲਿਆ ਅਤੇ ਉਨ੍ਹਾਂ ਕੋਲੋਂ ਪਿਸਤੌਲ ਤੇ ਜਿੰਦਾ ਕਾਰਤੂਸ ਬਰਾਮਦ ਕੀਤੇ। ਪੁੱਛਗਿੱਛ ਦੌਰਾਨ ਦੋਸ਼ੀਆਂ ਨੇ ਕਬੂਲਿਆ ਕਿ ਉਹ ਵਿਦੇਸ਼ ਵਿੱਚ ਬੈਠੇ ਇੱਕ ਸਮਾਜ ਵਿਰੋਧੀ ਤੱਤ ਦੇ ਕਹਿਣ ‘ਤੇ ਇਹ ਵਾਰਦਾਤ ਕਰਨ ਵਾਲੇ ਸਨ ਅਤੇ ਹਥਿਆਰ ਵੀ ਉਸ ਵੱਲੋਂ ਹੀ ਮੁਹੱਈਆ ਕਰਵਾਏ ਗਏ ਸਨ।

ਐੱਸ.ਐੱਸ.ਪੀ ਨੇ ਦੱਸਿਆ ਕਿ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ ਅਤੇ ਹੋਰ ਖੁਲਾਸਿਆਂ ਦੀ ਸੰਭਾਵਨਾ ਹੈ। ਇਸ ਮੌਕੇ ਹੋਰ ਪੁਲਿਸ ਅਧਿਕਾਰੀ ਵੀ ਮੌਜੂਦ ਸਨ।