ਦਸੂਹਾ, 27 ਫਰਵਰੀ (ਚੌਧਰੀ )
: ਬਲਾਕ ਦਸੂਹਾ ਅਧੀਨ ਪੈਂਦੇ ਪਿੰਡ ਜਲੋਟਾ ਦੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸਭਾ ਵਿਖੇ ਜਥੇਦਾਰ ਸੇਵਾ ਸਿੰਘ ਦੀ ਯੋਗ ਅਗਵਾਈ ਹੇਠ ਡੇਰਾ ਬਾਬਾ ਨਾਨਕ ਚੋਲਾ ਸਾਹਿਬ ਜੀ ਦੇ ਦਰਸ਼ਨਾਂ ਲਈ ਪੈਦਲ ਸੰਗ ਸੰਬੰਧੀ ਮੀਟਿੰਗ ਕਰਕੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਜਥੇਦਾਰ ਸੇਵਾ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸਭਾ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ 27 ਫ਼ਰਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ 29 ਫਰਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਉਪਰੰਤ ਕੀਰਤਨੀ ਜਥਿਆਂ ਵੱਲੋਂ ਰਸ-ਭਿੰਨੇ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਪੈਦਲ ਸੰਗ ਸਬੰਧੀ ਮਿਤੀ 1 ਮਾਰਚ ਨੂੰ ਪਿੰਡ ਦੀਆ ਸਮੂਹ ਸੰਗਤਾਂ ਵੱਲੋਂ ਪਿੰਡ ਦੀ ਪਰਿਕਰਮਾ ਕੀਤੀ ਜਾਵੇਗੀ ਅਤੇ 2 ਮਾਰਚ ਨੂੰ ਡੇਰਾ ਬਾਬਾ ਨਾਨਕ ਚੋਲਾ ਸਾਹਿਬ ਦੇ ਦਰਸ਼ਨਾਂ ਲਈ ਪੈਦਲ ਸੰਗ ਦੇ ਰੂਪ ਵਿੱਚ ਪਿੰਡ ਤੋਂ ਚਾਲੇ ਪਾਏ ਜਾਣਗੇ। ਇਹ ਸੰਗ ਵੱਖ-ਵੱਖ ਪਿੰਡਾਂ ਤੋਂ ਹੁੰਦਾ ਹੋਇਆ ਡੇਰਾ ਬਾਬਾ ਨਾਨਕ ਚੋਲਾ ਸਾਹਿਬ ਵਿਖੇ ਪਹੁੰਚੇਗਾ। ਇਸ ਸਬੰਧੀ ਸੰਗਤਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਮੌਕੇ ਤੇ ਭਾਈ ਬਲਵੀਰ ਸਿੰਘ , ਗੁਰਦੀਪ ਸਿੰਘ, ਗੁਰਦਿਆਲ ਸਿੰਘ, ਕਥਾਵਾਚਕ ਬਿਕਰਮ ਸਿੰਘ , ਗੁਰਬਾਜ਼ ਸਿੰਘ ਆਦਿ ਹਾਜਰ ਸਨ।